07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਉੱਘੇ ਸਿੱਖ ਵਿਦਵਾਨ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ

Ad Position 21
No active advertisement
ਅਜੀਤ ਡੈਸਕ 02-06-2025
ਪਟਿਆਲਾ, 1 ਜੂਨ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ (98), ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਮੌਕੇ ਇੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਡਾ. ਰਤਨ ਸਿੰਘ ਜੱਗੀ ਨੂੰ ਨਿੱਘੀਆਂ ਸ਼ਰਧਾਂਜਲੀਆਂ ਦਿੰਦਿਆਂ ਉਨ੍ਹਾਂ ਵਲੋਂ ਅੰਤਲੇ ਸਵਾਸਾਂ ਤੱਕ ਕਲਮ ਦੀ ਸੇਵਾ ਕਰਦਿਆਂ ਉਨ੍ਹਾਂ ਨੂੰ ਸਿੱਖ ਸਾਹਿਤ ਦਾ ਨਿਮਰਤਾ ਵਾਲਾ ਨਿਰਵਿਵਾਦ ਸੇਵਾਦਾਰ ਕਰਾਰ ਦਿੱਤਾ | ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਡਾ. ਜੱਗੀ ਦਾ ਸਮੁੱਚ ਜੀਵਨ ਅਤੇ ਅਕਾਲ ਚਲਾਣਾ ਗੁਰਮਤਿ ਨਾਲ ਭਰਪੂਰ ਰਿਹਾ ਹੈ | ਉਨ੍ਹਾਂ ਕਿਹਾ ਕਿ ਡਾ. ਜੱਗੀ ਨੇ ਗੁਰੂ ਦੀ ਸੇਵਾ ਸਾਹਿਤ ਰਾਹੀਂ ਕੀਤੀ ਅਤੇ ਇਸੇ ਲਈ ਉਨ੍ਹਾਂ ਦੀ ਮਹਿਮਾ ਚਾਰੇ ਪਾਸੇ ਫੈਲੀ | ਸੰਧਵਾਂ ਨੇ ਡਾ. ਜੱਗੀ ਤੋਂ ਸੇਧ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਅੰਤਲੇ ਸਵਾਸਾਂ ਤੱਕ ਗੁਰੂ ਤੇ ਕਲਮ ਦੀ ਸੇਵਾ ਕਰਦੇ ਰਹੇ | ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਡਾ. ਰਤਨ ਸਿੰਘ ਜੱਗੀ ਦੀ ਸਾਹਿਤ ਨੂੰ ਲਾਮਿਸਾਲ ਸੇਵਾ ਹੈ, ਜਿਸ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ | ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ ਅਤੇ ਉੱਘੇ ਖੇਤੀਬਾੜੀ ਅਰਥਸ਼ਾਸਤਰੀ ਤੇ ਕਈ ਯੂਨੀਵਰਸਿਟੀਆਂ ਦੇ ਸਾਬਕਾ ਵੀ.ਸੀ. ਡਾ. ਸਰਦਾਰਾ ਸਿੰਘ ਜੌਹਲ ਨੇ ਡਾ. ਰਤਨ ਸਿੰਘ ਜੱਗੀ ਦੀਆਂ ਆਪਣੇ ਨਾਲ ਜੁੜੀਆਂ ਅਨੇਕਾਂ ਯਾਦਾਂ ਸਾਂਝੀਆਂ ਕਰਦਿਆਂ ਆਖਿਆ ਕਿ ਅੱਧੀ ਦਰਜਨ ਭਾਸ਼ਾਵਾਂ ਦੇ ਮਾਹਿਰ ਡਾ. ਜੱਗੀ ਨੇ ਆਖ਼ਰੀ ਦਮ ਤੱਕ ਕਲਮ ਨਹੀਂ ਛੱਡੀ ਅਤੇ ਉਹ ਕਦੇ ਕਿਸੇ ਵਿਵਾਦ ਵਿਚ ਨਹੀਂ ਪਏ | ਇਸ ਮੌਕੇ ਡਾ. ਰਤਨ ਸਿੰਘ ਜੱਗੀ ਦੀ ਸੁਪਤਨੀ ਸਾਬਕਾ ਪਿ੍ੰਸੀਪਲ ਡਾ. ਗੁਰਸ਼ਰਨ ਕੌਰ ਜੱਗੀ ਅਤੇ ਸਪੁੱਤਰ ਤੇ ਸੇਵਾਮੁਕਤ ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ ਨੇ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਨਰਿੰਦਰ ਕੌਰ ਭਰਾਜ ਤੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਮੇਅਰ ਕੁੰਦਨ ਗੋਗੀਆ ਨੇ ਆਖਿਆ ਕਿ ਡਾ. ਜੱਗੀ ਆਪਣੇ ਪਿੱਛੇ ਸਾਹਿਤ ਜਗਤ ਲਈ ਆਪਣੀਆਂ ਲਿਖਤਾਂ ਦੇ ਰੂਪ ਵਿਚ ਅਨਮੋਲ ਖ਼ਜ਼ਾਨਾ ਛੱਡ ਗਏ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਉਂਕਾਰ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਕੀਤੀ | 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਅੰਤਿਮ ਅਰਦਾਸ ਮੌਕੇ ਸ਼ੋਕ ਸੰਦੇਸ਼ ਭੇਜ ਕੇ ਦੁੱਖ ਸਾਂਝਾ ਕੀਤਾ | ਸ਼ਰਧਾਂਜਲੀ ਸਮਾਰੋਹ ਮੌਕੇ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਤੇ ਬ੍ਰਹਮ ਮਹਿੰਦਰਾ, ਵੀ.ਕੇ. ਜੰਜੂਆ, ਆਰ.ਕੇ. ਗੋਇਲ, ਅਜੋਏ ਕੁਮਾਰ ਸਿਨਹਾ, ਜਸਕਿਰਨ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪਦਮਸ਼੍ਰੀ ਜਗਜੀਤ ਸਿੰਘ ਦਰਦੀ, ਪਦਮਸ਼੍ਰੀ ਪ੍ਰਾਣ ਸਭਰਵਾਲ, ਸੂਬਾ ਹਰਭਜਨ ਸਿੰਘ, ਸੰਤ ਅਮਨਦੀਪ ਸਿੰਘ, ਸਤਵਿੰਦਰ ਸਿੰਘ ਟੌਹੜਾ, ਜਰਨੈਲ ਸਿੰਘ ਕਰਤਾਰਪੁਰ, ਐਡਵੋਕੇਟ ਅਨੁਪ੍ਰੀਤ ਸਿੰਘ ਜੌੜਾ, ਡਾ. ਦਰਸ਼ਨ ਸਿੰਘ ਆਸ਼ਟ, ਪ੍ਰੋ. ਉਕਾਂਰ ਸਿੰਘ, ਪ੍ਰੋ. ਅਰਵਿੰਦ, ਸਚਿਨ ਸ਼ਰਮਾ, ਵਰਿੰਦਰ ਅਗਰਵਾਲ ਲੁਧਿਆਣਾ, ਸਤਨਾਮ ਸਿੰਘ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਗੁਰਜੀਤ ਸਿੰਘ ਕੋਹਲੀ, ਡਾ. ਅਵਤਾਰ ਸਿੰਘ ਸ਼ਾਸਤਰੀ, ਸਤੀਸ਼ ਗਰੋਵਰ, ਪੁਨੀਤ ਇੰਦਰ ਬਾਵਾ, ਜਸਵੀਰ ਸਿੰਘ ਜੱਸੀ, ਇੰਦਰਮੋਹਨ ਸਿੰਘ ਬਜਾਜ, ਅਮਰਿੰਦਰ ਸਿੰਘ ਬਜਾਜ, ਬੀ.ਐਸ. ਰਤਨ, ਮਨਿੰਦਰਜੀਤ ਸਿੰਘ ਮੰਨਾ, ਡਾ. ਗੁਰਨਾਮ ਸਿੰਘ ਸਮੇਤ ਮੌਜੂਦਾ ਤੇ ਸਾਬਕਾ ਆਈ.ਏ.ਐਸ., ਪੀ.ਸੀ.ਐਸ., ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਧਾਰਮਿਕ, ਰਾਜਨੀਤਿਕ, ਸਮਾਜਿਕ ਤੇ ਸਾਹਿਤਕ ਸ਼ਖ਼ਸੀਅਤਾਂ ਨੇ ਆਪਣੀ ਹਾਜ਼ਰੀ ਲੁਆਈ | ਜਦੋਂਕਿ ਸ਼ੋਕ ਸੰਦੇਸ਼ ਭੇਜਣ ਵਾਲਿਆਂ ਵਿਚ ਝੰਗ ਯੂਨੀਵਰਸਿਟੀ ਲਾਹੌਰ ਦੇ ਵੀ.ਸੀ. ਡਾ. ਨਬੀਲਾ ਰਹਿਮਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਗੋਬਿੰਦ ਸਦਨ ਨਵੀਂ ਦਿੱਲੀ, ਚੀਫ਼ ਖ਼ਾਲਸਾ ਦੀਵਾਨ ਵਲੋਂ ਡਾ. ਇੰਦਰਬੀਰ ਸਿੰਘ ਨਿੱਜਰ, ਗੁਰਮਤਿ ਕਾਲਜ ਪਟਿਆਲਾ ਅਤੇ ਸਾਬਕਾ ਪੀ.ਸੀ.ਐਸ. ਐਸੋਸੀਏਸ਼ਨ ਸਮੇਤ ਹੋਰ ਵੱਡੀ ਗਿਣਤੀ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਵੀ ਸ਼ਾਮਲ ਹਨ | ਜ਼ਿਕਰਯੋਗ ਹੈ ਕਿ ਡਾ. ਰਤਨ ਸਿੰਘ ਜੱਗੀ ਉੱਪਰ ਦੂਰਦਰਸ਼ਨ ਵਲੋਂ ਬਣਾਈ ਗਈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਵੀ ਡੀ.ਡੀ. ਪੰਜਾਬੀ ਉੱਪਰ ਜਲਦ ਹੀ ਪ੍ਰਸਾਰਿਤ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਰੰਗਮੰਚ ਦੇ ਕਲਾਕਾਰ ਉਦੇਪੁਰ ਦੇ ਸ਼ਿਲਪਗ੍ਰਾਮ 'ਚ ਛਾਏ ਅਗਲੀ ਖ਼ਬਰ ਕਾਂਗਰਸ ਦੇ ਕਾਫ਼ਲੇ 'ਚ ਹੋਰ ਹੋਇਆ ਵਾਧਾ
Ad Position 24