07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪੰਜਾਬ ਨੰਬਰਦਾਰਾ ਐਸੋਸੀਏਸ਼ਨ ਦੀ ਹੋਈ ਇਕੱਤਰਤਾ

Ad Position 21
No active advertisement
ਅਜੀਤ ਡੈਸਕ 02-06-2025
ਨਾਭਾ, 1 ਜੂਨ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਇਤਿਹਾਸਿਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂਵਾਲਾ ਵਿਖੇ ਪੰਜਾਬ ਨੰਬਰਦਾਰਾ ਐਸੋਸੀਏਸ਼ਨ ਦੀ ਇਕੱਤਰਤਾ ਤਹਿਸੀਲ ਪ੍ਰਧਾਨ ਉਗਰ ਸਿੰਘ ਅਗੇਤਾ ਦੀ ਪ੍ਰਧਾਨਗੀ ਹੇਠ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਸੁਰਾਜਪੁਰ ਅਤੇ ਜਸਦੇਵ ਸਿੰਘ ਅਗੇਤੀ ਮੈਂਬਰ ਪੰਜਾਬ ਬਾਡੀ ਦੀ ਦੇਖ-ਰੇਖ ਹੇਠ ਹੋਈ | ਜਿਸ ਦੌਰਾਨ ਨੰਬਰਦਾਰਾਂ ਦੀਆਂ ਰੋਜ਼ਮਰਾ ਦੀ ਜ਼ਿੰਦਗੀ 'ਚ ਆਉਂਦੀਆਂ ਮੁਸ਼ਕਲਾਂ ਸੰਬੰਧੀ ਵਿਚਾਰ ਕੀਤਾ ਗਿਆ | ਇਕੱਤਰਤਾ ਦੌਰਾਨ ਪੰਜਾਬ ਸਰਕਾਰ ਤੋਂ ਨੰਬਰਦਾਰਾਂ ਦੀਆਂ ਲੰਮੇ ਸਮੇਂ ਲਟਕਦੀਆਂ ਆ ਰਹੀਆਂ ਮੰਗਾਂ ਲਾਗੂ ਕਰਨ ਦੀ ਅਪੀਲ ਕੀਤੀ ਗਈ | ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ 'ਚ ਨੰਬਰਦਾਰੀ ਜੱਦੀ ਪੁਸ਼ਤੀ ਕਰਨਾ ਅਤੇ ਨੰਬਰਦਾਰਾਂ ਦੇ ਮਾਣ ਭੱਤੇ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਨੂੰ ਪੂਰਾ ਕੀਤਾ ਜਾਵੇ | ਇਕੱਤਰਤਾ ਦੌਰਾਨ ਧਰਮ ਸਿੰਘ ਧਾਂਰੋਕੀ ਅਤੇ ਯੂਨੀਅਨ ਦੇ ਨਵੇਂ ਮੈਂਬਰ ਬਣੇ ਨੰਬਰਦਾਰ ਗੁਰਬੀਰ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਮੇਲ ਸਿੰਘ ਕਲਹੇਮਾਜਰਾ ਨੂੰ ਤਹਿਸੀਲ ਕਮੇਟੀ ਵਿਚ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਜਸਦੇਵ ਸਿੰਘ ਨੰਬਰਦਾਰ ਅਗੇਤੀ, ਰਣਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਮੇਲ ਸਿੰਘ ਮੀਤ ਪ੍ਰਧਾਨ, ਜਗਤਾਰ ਸਿੰਘ ਨੰਬਰਦਾਰ ਘਮਰੌਦਾ, ਗੁਰਚਰਨ ਸਿੰਘ ਨੰਬਰਦਾਰ ਤੂੰਗਾ, ਹਾਕਮ ਸਿੰਘ, ਗੁਰਵੀਰ ਸਿੰਘ ਅਗੇਤੀ, ਹਾਕਮ ਸਿੰਘ, ਨੈਬ ਸਿੰਘ, ਤੇਜਵਿੰਦਰ ਸਿੰਘ ਆਦਿ ਪਿੰਡਾਂ ਦੇ ਨੰਬਰਦਾਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਰਾਜਵੰਤ ਕੌਰ ਅੱਜ ਸੰਭਾਲਣਗੇ ਪੰਜਾਬੀ ਵਿਭਾਗ ਦੇ ਮੁਖੀ ਦਾ ਅਹੁਦਾ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕਨਸੂਹਾ ਕਲਾਂ ਬਲਾਕ ਭਾਦਸੋਂ-2 ਵਿਖੇ ਮਾਪੇ ਅਧਿਆਪਕ-ਮਿਲਣੀ ਕਰਵਾਈ
Ad Position 24