07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਭਾਵਿਪ ਵਲੋਂ ਬਿਰਧ ਆਸ਼ਰਮ 'ਚ ਰਹਿੰਦੇ ਬਜ਼ੁਰਗਾਂ ਲਈ ਰਾਸ਼ਨ ਸਮੱਗਰੀ ਦਾਨ

Ad Position 21
No active advertisement
ਅਜੀਤ ਡੈਸਕ 02-06-2025
ਬਸੀ ਪਠਾਣਾਂ, 1 ਜੂਨ (ਯਤਿੰਦਰ ਮੌਦਗਿਲ)-ਭਾਰਤ ਵਿਕਾਸ ਪ੍ਰੀਸ਼ਦ ਬਸੀ ਪਠਾਣਾਂ ਦੇ ਮੈਂਬਰਾਂ ਤੇ ਅਹੁਦੇਦਾਰਾਂ ਵਲੋਂ ਪ੍ਰਧਾਨ ਨੀਰਜ ਮਲਹੋਤਰਾ ਦੀ ਅਗਵਾਈ ਹੇਠ ਸਥਾਨਕ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ | ਸੇਵਾ ਮੁਖੀ ਵਿਨੋਦ ਸ਼ਰਮਾ ਨੇ ਦੱਸਿਆ ਕਿ ਅੱਜ ਪ੍ਰੀਸ਼ਦ ਵਲੋਂ ਬਿਰਧ ਆਸ਼ਰਮ ਵਿਚ ਰਹਿੰਦੇ ਬਜ਼ੁਰਗਾਂ ਦੇ ਖ਼ਾਨ ਲਈ ਰਾਸ਼ਨ ਸਮਗਰੀ ਦਿੱਤੀ ਗਈ ਹੈ | ਇਸ ਮੌਕੇ ਬਿਰਧ ਆਸ਼ਰਮ ਦੇ ਟਰੱਸਟੀ ਪ੍ਰਦੀਪ ਮਲਹੋਤਰਾ ਅਤੇ ਸੁਨੀਲ ਰੈਨਾ ਨੇ ਪ੍ਰੀਸ਼ਦ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਧੰਨਵਾਦ ਕੀਤਾ | ਪ੍ਰੀਸ਼ਦ ਪ੍ਰਧਾਨ ਨੀਰਜ ਮਲਹੋਤਰਾ ਨੇ ਦੱਸਿਆ ਕਿ ਬਜ਼ੁਰਗਾਂ ਦੀ ਸੇਵਾ ਉੱਤਮ ਸੇਵਾ ਹੈ, ਇਸ ਲਈ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅੱਗੇ ਆ ਕੇ ਮਦਦ ਕਰਨੀ ਚਾਹੀਦੀ ਹੈ | ਉਨ੍ਹਾਂ ਭਵਿੱਖ ਵਿਚ ਇਹ ਸੇਵਾ ਜਾਰੀ ਰੱਖਣ ਦਾ ਭਰੋਸਾ ਵੀ ਦਿਵਾਇਆ | ਇਸ ਮੌਕੇ ਪ੍ਰੀਸ਼ਦ ਦੇ ਸਕੱਤਰ ਰਵਿੰਦਰ ਕੁਮਾਰ ਰਿੰਕੂ, ਪ੍ਰੋਜੈਕਟ ਮੁਖੀ ਵਿਨੋਦ ਸ਼ਰਮਾ, ਰਮੇਸ਼ ਮਲਹੋਤਰਾ, ਬਬਲਜੀਤ ਪਨੇਸਰ, ਮਨੋਜ ਭੰਡਾਰੀ, ਪਰਵੀਨ ਭਾਟੀਆ, ਪ੍ਰੀਤਮ ਰਬੜ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਕਲੱਬ ਰੱਤੋਂ ਵਲੋਂ ਕਰਵਾਏ ਕਿ੍ਕਟ ਟੂਰਨਾਮੈਂਟ 'ਚ ਡਾ. ਮਨੋਹਰ ਸਿੰਘ ਨੇ ਜੇਤੂਆਂ ਨੂੰ ਇਨਾਮ ਵੰਡੇ ਅਗਲੀ ਖ਼ਬਰ ਡਾ. ਰਾਜਵੰਤ ਕੌਰ ਅੱਜ ਸੰਭਾਲਣਗੇ ਪੰਜਾਬੀ ਵਿਭਾਗ ਦੇ ਮੁਖੀ ਦਾ ਅਹੁਦਾ
Ad Position 24