07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਬਹੁਜਨ ਸਮਾਜ ਪਾਰਟੀ ਹਲਕਾ ਬਸੀ ਪਠਾਣਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 02-06-2025
ਬਸੀ ਪਠਾਣਾਂ, 1 ਜੂਨ (ਮੌਦਗਿਲ)-ਬਹੁਜਨ ਸਮਾਜ ਪਾਰਟੀ ਹਲਕਾ ਬਸੀ ਪਠਾਣਾਂ ਦੀ ਇਕ ਅਹਿਮ ਮੀਟਿੰਗ ਕੁਲਵੰਤ ਸਿੰਘ ਹਲਕਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਹਾਜ਼ਰ ਮੈਂਬਰਾਂ ਵਲੋਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕੁਲਵੰਤ ਸਿੰਘ ਮਹਿਤੋਂ ਨੂੰ ਬਸਪਾ ਪੰਜਾਬ ਦਾ ਜਨਰਲ ਸਕੱਤਰ ਲਗਾਉਣ ਅਤੇ ਭਜਨਾ ਰਾਮ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪ੍ਰਧਾਨ ਬਣਨ 'ਤੇ ਮੁਬਾਰਕਬਾਦ ਦਿੱਤੀ ਗਈ | ਹਲਕਾ ਪ੍ਰਧਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਟੀਮ ਦਾ ਵਿਸਥਾਰ ਕਰਦਿਆਂ ਛੱਜੂ ਰਾਮ ਸੰਘੋਲ ਸਾਬਕਾ ਪੰਚ ਨੂੰ ਮੀਤ ਪ੍ਰਧਾਨ, ਸਹਿਦੇਵ ਨੁਕਲੀਆ ਜਨਰਲ ਸਕੱਤਰ ਅਤੇ ਮੋਹਣ ਸਿੰਘ ਨੂੰ ਖਮਾਣੋਂ ਸ਼ਹਿਰੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਮਹਿਤੋਂ ਜਨਰਲ ਸਕੱਤਰ ਅਤੇ ਗੁਰਮੀਤ ਸਿੰਘ ਚੋਬਦਾਰਾਂ ਜੋਨ ਇੰਚਾਰਜ ਮੋਹਾਲੀ ਨੇ ਸਾਂਝੇ ਤੌਰ 'ਤੇ ਕਿਹਾ ਕਿ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਵਲੋਂ 'ਪੰਜਾਬ ਸੰਭਾਲੋ' ਮੁਹਿੰਮ ਦੇ ਦਿੱਤੇ ਹੋਕੇ ਨੂੰ ਪੰਜਾਬ ਵਾਸੀਆਂ ਵਲੋਂ ਪੂਰਾ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਕਿਹਾ ਪੰਜਾਬ ਤੇ ਰਾਜ ਕਰਨ ਵਾਲੀਆਂ ਸਾਰੀਆਂ ਪਾਰਟੀਆਂ ਨੇ ਪੰਜਾਬ ਵਾਸੀਆਂ ਨਾਲ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਜ਼ਲੀਲ ਹੀ ਕੀਤਾ ਹੈ, ਇਸੇ ਲਈ ਲੋਕ ਬਹੁਜਨ ਸਮਾਜ ਪਾਰਟੀ ਨਾਲ ਜੁੜਦੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ 2027 ਨੂੰ ਮੁੱਖ ਰੱਖਦਿਆਂ ਸੈਕਟਰ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ | ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਵੀ ਕੀਤਾ ਗਿਆ | ਮੀਟਿੰਗ ਵਿਚ ਗੁਰਮੀਤ ਸਿੰਘ ਭੱਦਲਥੂਹਾ, ਗਗਨਜੀਤ ਸਿੰਘ ਸੁਹਾਗਹੇੜੀ, ਕੈਪਟਨ ਮਹਿੰਦਰ ਸਿੰਘ ਜਟਾਣਾ, ਭੀਮ ਸਿੰਘ ਮਾਣਕੀ, ਪ੍ਰਧਾਨ ਮੁਨੀਸ਼ ਕੁਮਾਰ ਸੰਘੋਲ, ਹਰਪਾਲ ਸਿੰਘ ਬਸੀ, ਕੁਲਵੰਤ ਸਿੰਘ ਥਾਣੇਦਾਰ, ਸੂਬੇਦਾਰ ਹਰਭਜਨ ਸਿੰਘ ਪਨੈਚਾਂ, ਅਵਤਾਰ ਸਿੰਘ ਚੌਹਾਨ ਅਤੇ ਬਹਾਦਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਵ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਨਾਲ ਸਿਆਸਤ ਦੇ ਇਕ ਅਧਿਆਇ ਦਾ ਅੰਤ ਹੋਇਆ- ਚੰਦੂਮਾਜਰਾ, ਲਿਬੜਾ ਅਗਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਚੈਰੀਟੇਬਲ ਟਰੱਸਟ ਦੀ ਚੋਣ 6 ਮਹੀਨੇ ਲਈ ਅੱਗੇ ਵਧਾਈ-ਚੇਅਰਮੈਨ ਐਸ.ਐਸ.
Ad Position 24