ਖਮਾਣੋਂ, 1 ਜੂਨ (ਮਨਮੋਹਣ ਸਿੰਘ ਕਲੇਰ)-ਇਤਿਹਾਸਕ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਰੀ ਵੱਖ-ਵੱਖ ਲੋੜਵੰਦ ਲੋਕਾਂ ਦੀ ਆਰਥਿਕ ਮਦਦ ਕਰਨ ਦੇ ਉਪਰਾਲਿਆਂ ਤਹਿਤ 8 ਹਜ਼ਾਰ ਰੁਪਏ ਦੀ ਰਕਮ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਭਾਈ ਅਵਤਾਰ ਸਿੰਘ ਰਿਆ ਵਲੋਂ ਬੀਬੀ ਸੰਦੀਪ ਕੌਰ ਨੂੰ ਭੇਟ ਕੀਤਾ ਗਿਆ | ਇਸ ਮੌਕੇ ਭਾਈ ਰਿਆ ਨੇ ਕਿਹਾ ਕੇ ਸ਼੍ਰੋਮਣੀ ਕਮੇਟੀ ਨੇ ਬਹੁਤ ਲੰਮੇ ਸਮੇਂ ਤੋ ਇਹ ਕਾਰਜ ਆਰੰਭ ਕੀਤੇ ਹੋਏ ਹਨ ਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ | ਇਸ ਮੌਕੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾਂ, ਸੁਖਦੇਵ ਸਿੰਘ ਮੈਨੇਜਰ ਰਾਣਵਾਂ, ਸਰੂਪ ਸਿੰਘ, ਪੁਸ਼ਪਿੰਦਰ ਸਿੰਘ,ਜਗਤਾਰ ਸਿੰਘ ਅਤੇ ਬਲਵੀਰ ਸਿੰਘ ਆਦਿ ਹਾਜ਼ਰ ਸਨ |