ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ, 1 ਜੂਨ (ਬਲਜਿੰਦਰ ਸਿੰਘ, ਨਿਰਭੈ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਪਿੰਡ ਰਿਊਣਾ ਭੋਲਾ ਵਿਖੇ ਲੋਕ ਮਾਤਾ ਅਹਿਲਿਆ ਬਾਈ ਹੋਲਕਰ ਦਾ 300ਵਾਂ ਜਨਮ ਦਿਹਾੜਾ ਮਨਾਇਆ ਗਿਆ | ਜਿਸ ਦੌਰਾਨ ਸਮਾਗਮ ਦੀ ਪ੍ਰਧਾਨਗੀ ਭਾਜਪਾ ਮੰਡਲ ਮੂਲੇਪੁਰ ਦੇ ਪ੍ਰਧਾਨ ਸੁਭਾਸ਼ ਪੰਡਿਤ ਨੇ ਕੀਤੀ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਮਾਤਾ ਅਹਿਲਿਆ ਬਾਈ ਹੋਲਕਰ ਦੇ ਜੀਵਨ ਅਤੇ ਉਨ੍ਹਾਂ ਦੀ ਵੀਰਤਾ ਗਾਥਾਵਾਂ ਬਾਰੇ ਵਿਸਥਾਰ ਪੂਰਵਕ ਦੱਸਿਆ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਮਾਤਾ ਅਹਿਲਿਆ ਦੇ ਜੀਵਨ ਤੋਂ ਸੇਧ ਲੈ ਕੇ ਅਜੋਕੇ ਸਮੇਂ ਵਿਚ ਸਮਾਜ ਵਿਚ ਵੱਧ ਤੋਂ ਵੱਧ ਸੇਵਾ ਕਾਰਜਾਂ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ | ਇਸ ਮੌਕੇ 'ਤੇ ਸੁਖਦੇਵ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਕਿਸਾਨ ਮੋਰਚਾ, ਜਸਵੰਤ ਸਿੰਘ, ਮੇਵਾ ਸਿੰਘ ਨੰਬਰਦਾਰ, ਗੁਰਮੇਲ ਸਿੰਘ ਪੰਜੋਲਾ, ਕਰਮ ਸਿੰਘ ਨੰਬਰਦਾਰ, ਗੁਰਸੇਵਕ ਸਿੰਘ ਸੇਬੀ, ਗੁਰਦੀਪ ਸਿੰਘ ਉੱਚਾ ਰਿਊਣਾ, ਜਗਦੇਵ ਸਿੰਘ, ਹਰਚਰਨ ਸਿੰਘ ਵੜੈਚ, ਹਰਜੀਤ ਸਿੰਘ ਫ਼ੌਜੀ, ਸੁਸ਼ੀਲ ਕੁਮਾਰ, ਬਲਵੀਰ ਸਿੰਘ ਨੰਬਰਦਾਰ, ਸੰਦੀਪ ਕੁਮਾਰ ਦੀਪੂ, ਸਤਬੀਰ ਸਿੰਘ ਸੱਤਾ, ਦਵਿੰਦਰ ਸਿੰਘ ਵੈਦਵਾਨ, ਗੁਰਮੁਖ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਮਨਦੀਪ ਸਿੰਘ ਦਾਲੋ ਮਾਜਰਾ, ਜਸਪਾਲ ਸਿੰਘ ਅਨੈਤਪੁਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ |