ਖਮਾਣੋਂ, 1 ਜੂਨ (ਮਨਮੋਹਣ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਬੁਲਾਰੇ ਕੁਲਦੀਪ ਸਿੰਘ ਸਿੱਧੂਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਕਾਰਵਾਈ 'ਆਪ' ਸਰਕਾਰ ਵਲੋਂ ਭਿ੍ਸ਼ਟਾਚਾਰ ਕਰਨ ਦਾ ਮੁਕੱਦਮਾ ਦਰਜ ਕਰਨਾ ਮਹਿਜ਼ ਇਕ ਸਿਆਸੀ ਸਟੰਟ ਹੈ ਕਿਉਂਕਿ ਲੁਧਿਆਣਾ ਜ਼ਿਮਨੀ ਚੋਣ ਨੂੰ ਦੇਖਦੇ ਹੋਏ ਇਹ ਪੂਰਾ ਤੰਤਰ ਰਚਿਆ ਗਿਆ ਹੈ | ਉਨ੍ਹਾਂ ਕਿਹਾ ਇਹ ਸਰਕਾਰ ਪਹਿਲਾ ਵੀ ਕਈ ਅਜਿਹੇ ਮੌਕਿਆਂ 'ਤੇ ਆਪਣੇ ਇਕ ਮੰਤਰੀ ਅਤੇ ਦੋ ਵਿਧਾਇਕਾਂ ਖ਼ਿਲਾਫ਼ ਅਜਿਹੀ ਕਾਰਵਾਈ ਕਰ ਚੁੱਕੀ | ਜਿਨ੍ਹਾਂ ਖ਼ਿਲਾਫ਼ ਅਦਾਲਤ 'ਚ ਚਲਾਨ ਅੱਜ ਤੱਕ ਪੇਸ਼ ਨਹੀਂ ਕੀਤੇ ਗਏ ਅਤੇ ਉਹ ਆਰਾਮ ਨਾਲ ਸਮਾਗਮਾਂ 'ਚ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰਾਂ ਨਾਲ ਭੰਗੜੇ ਪਾ ਰਹੇ ਹਨ | ਉਨ੍ਹਾਂ ਕਿਹਾ ਕਿ 'ਆਪ' ਨੇ ਹਮੇਸ਼ਾ ਭਿ੍ਸ਼ਟਾਚਾਰ ਨੂੰ ਸਿਆਸੀ ਹਥਿਆਰ ਵਜੋਂ ਵਰਤਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਲੀ ਭਾਂਤੀ ਜਾਣਦੇ ਹਨ ਕੀ ਆਮ ਆਦਮੀ ਪਾਰਟੀ ਦੇ ਕੋਲ ਡਰਾਮੇਬਾਜ਼ੀ ਤੋਂ ਇਲਾਵਾ ਕੁਝ ਵੀ ਨਹੀਂ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬੂਥ ਇੰਚਾਰਜ ਗੁਰਮੀਤ ਸਿੰਘ ਮਾਰਵਾ, ਸੁਰਜੀਤ ਸਿੰਘ, ਇਕਬਾਲ ਸਿੰਘ, ਕਰਨੈਲ ਸਿੰਘ, ਬਾਵਾ ਸਿੰਘ, ਸੁਖਦੇਵ ਸਿੰਘ ਅਤੇ ਬਾਬਾ ਰਾਜ ਸਿੰਘ ਤੋ ਇਲਾਵਾ ਹੋਰ ਵੀ ਹਾਜ਼ਰ ਸਨ |