07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਾਬਕਾ ਵਿਧਾਇਕ ਨਾਗਰਾ ਵਲੋਂ ਰੈਲੀ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 02-06-2025
ਫ਼ਤਹਿਗੜ੍ਹ ਸਾਹਿਬ, 1 ਜੂਨ (ਰਵਿੰਦਰ ਮੌਦਗਿਲ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸੰਵਿਧਾਨ ਬਚਾਓ ਰੈਲੀ ਨੂੰ ਸਫ਼ਲ ਬਣਾਉਣ ਲਈ ਕਾਂਗਰਸੀ ਆਗੂਆਂ ਤੇ ਵਰਕਰਾਂ ਅਤੇ ਖ਼ਾਸਕਰ ਆਮ ਲੋਕਾਂ ਦਾ ਧੰਨਵਾਦ ਕੀਤਾ ਹੈ | ਸ. ਨਾਗਰਾ ਨੇ ਕਿਹਾ ਕਿ ਇਹ ਰੈਲੀ ਸਿਰਫ਼ ਇਕ ਸਮਾਗਮ ਨਹੀਂ ਸੀ, ਸਗੋਂ ਲੋਕਾਂ ਦੇ ਮਨ ਦੀ ਆਵਾਜ਼ ਸੀ | ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਰਿਕਾਰਡਤੋੜ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿਚ ਕਾਂਗਰਸ ਪਾਰਟੀ ਦੀ 2027 ਵਿਚ ਸਰਕਾਰ ਬਣਾਉਣ ਲਈ ਤਤਪਰ ਹਨ | ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਲੋਕ ਸੰਵਿਧਾਨਿਕ ਮੁੱਲਾਂ ਦੀ ਰੱਖਿਆ ਅਤੇ ਲੋਕਤੰਤਰ ਦੀ ਬਹਾਲੀ ਲਈ ਕਾਂਗਰਸ ਪਾਰਟੀ 'ਤੇ ਭਰੋਸਾ ਕਰਦੇ ਹਨ | ਇਹ ਸਿਰਫ਼ ਕਾਂਗਰਸ ਵਰਕਰਾਂ ਦੀ ਜਿੱਤ ਨਹੀਂ, ਸਗੋਂ ਪੰਜਾਬ ਦੀ ਜਨਤਾ ਦੀ ਜਾਗਰੂਕਤਾ ਅਤੇ ਇਕਜੁੱਟਤਾ ਦੀ ਵੀ ਨਿਸ਼ਾਨੀ ਹੈ | ਸ. ਨਾਗਰਾ ਨੇ ਕਿਹਾ ਕਿ ਇਹ ਸਾਫ਼ ਹੋ ਗਿਆ ਹੈ ਕਿ ਲੋਕ ਹੁਣ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਹਾਂ ਤੋਂ ਨਾਰਾਜ਼ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਵਿਧਾਨਿਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਅਸਲ ਮਸਲਿਆਂ ਵੱਲ ਧਿਆਨ ਨਾ ਦੇਣਾ, ਦੋਹਾਂ ਨੇ ਮਿਲ ਕੇ ਆਮ ਆਦਮੀ ਦੀ ਜ਼ਿੰਦਗੀ ਅÏਖੀ ਬਣਾ ਦਿੱਤੀ ਹੈ | ਇਸ ਮੌਕੇ ਬਲਾਕ ਪ੍ਰਧਾਨ ਖੇੜਾ ਓਾਕਾਰ ਸਿੰਘ ਲਾਲ, ਸੀਨੀਅਰ ਆਗੂ ਡਾ. ਬਲਰਾਮ ਸ਼ਰਮਾ, ਸਰਬਜੀਤ ਸਿੰਘ ਰਾਮਪੁਰ, ਸੀਨੀਅਰ ਮੀਤ ਪ੍ਰਧਾਨ ਲਾਭ ਸਿੰਘ, ਰਣਜੀਤ ਸਿੰਘ ਸੱਦੋਮਾਜਰਾ, ਸਰਪੰਚ ਗੁਰਦੀਪ ਸਿੰਘ, ਜਗਮੀਤ ਸਿੰਘ, ਦਵਿੰਦਰ ਕੌਰ ਭੱਠਲ, ਸ਼ਿੰਦਰ ਸਿੰਘ ਰੰਧਾਵਾ, ਗੁਰਜੰਟ ਸਿੰਘ ਸਲੇਮਪੁਰ, ਸੁਰਿੰਦਰ ਸਿੰਘ ਲੋਹਾਖੇੜੀ, ਗੁਰਬਿੰਦਰ ਸਿੰਘ, ਸੱਜਣ ਸਿੰਘ, ਪੁਸ਼ਪਿੰਦਰ ਸਿੰਘ, ਸਿਮਰਜੋਤ ਸਿੰਘ, ਮਲਕੀਤ ਸਿੰਘ ਮੰਡੋਫਲ, ਗੁਰਦੀਪ ਸਿੰਘ ਭੈਰੋਪੁਰ, ਮਾਸਟਰ ਰਵਿੰਦਰ ਸਿੰਘ, ਗੁਲਜ਼ਾਰ ਸਿੰਘ ਸ਼ਾਹੀ, ਬਲਵੀਰ ਸਿੰਘ, ਹਰਮਨਦੀਪ ਸਿੰਘ, ਜਗਵਿੰਦਰ ਸਿੰਘ ਬੈਂਸ, ਗੁਰਜੰਟ ਸਿੰਘ ਜੱਲ੍ਹਾ, ਲਾਡੀ ਬਧੌਛੀ ਅਤੇ ਲਖਵਿੰਦਰ ਸਿੰਘ ਲਾਡੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਮਰ ਕੈਂਪ ਦੌਰਾਨ ਸਰਕਾਰੀ ਸਕੂਲਾਂ 'ਚ ਤੇਲਗੂ ਭਾਸ਼ਾ ਨੂੰ ਥੋਪਣਾ ਬਿਲਕੁਲ ਗਲਤ-ਪਿ੍ਤਪਾਲ ਸਿੰਘ ਰਾਣਾ ਅਗਲੀ ਖ਼ਬਰ ਸਿੱਖੀ ਦੀ ਮੌਲਿਕਤਾ ਤੇ ਵਿਲੱਖਣਤਾ ਨੂੰ ਪੇਸ਼ ਕਰਦੀ ਪੁਸਤਕ ਕੀਤੀ ਸੰਗਤ ਅਰਪਣ
Ad Position 24