07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਫ਼ਾਈ ਦਿਵਸ ਸੰਬੰਧੀ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 02-06-2025
ਰੂਪਨਗਰ, 1 ਜੂਨ (ਯਸ਼ਵੰਤ ਬੱਸੀ)-ਸਿਵਲ ਸਰਜਨ ਰੂਪਨਗਰ ਡਾ. ਸਵਪਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਸੀ: ਸੈ: (ਕੰਨਿਆ) ਸਕੂਲ ਰੂਪਨਗਰ ਵਿਖੇ ਵਿਦਿਆਰਥਣਾਂ ਨੂੰ ਮਾਸਿਕ ਸਫ਼ਾਈ ਦਿਵਸ ਦੇ ਸਬੰਧ ਵਿਚ ਜਾਗਰੂਕ ਕੀਤਾ ਗਿਆ | ਇਸ ਮੌਕੇ 'ਤੇ ਬੋਲਦਿਆਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀਮਤੀ ਗੁਰਮੀਤ ਕੌਰ ਨੇ ਕਿਹਾ ਕਿ ਮਾਹਵਾਰੀ ਇੱਕ ਕੁਦਰਤੀ ਪ੍ਰਕਿਰਿਆ ਹੈ ਜਿਸ ਵਿਚੋਂ ਇੱਕ ਅÏਰਤ ਹਰ ਮਹੀਨੇ ਲੰਘਦੀ ਹੈ | ਅÏਰਤਾਂ ਲਈ ਇਹ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ, ਹਾਲਾਂਕਿ ਇਸ ਦੌਰਾਨ ਉਨ੍ਹਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਹਰ ਸਾਲ 28 ਮਈ ਨੂੰ ਵਿਸ਼ਵ ਮਾਹਵਾਰੀ ਸਫ਼ਾਈ ਦਿਵਸ ਵਜੋਂ ਮਨਾਇਆ ਜਾਂਦਾ ਹੈ | ਇਸ ਨੂੰ ਮਾਹਵਾਰੀ ਸਫ਼ਾਈ ਦਿਵਸ ਵੀ ਕਿਹਾ ਜਾਂਦਾ ਹੈ | ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਅÏਰਤਾਂ ਨੂੰ ਪੀਰੀਅਡਜ਼ ਪ੍ਰਤੀ ਸਵੱਛਤਾ, ਸਫਾਈ, ਇਨਫੈਕਸ਼ਨ ਆਦਿ ਪ੍ਰਤੀ ਜਾਗਰੂਕ ਕਰਨਾ ਹੈ | ਇਸ ਸਬੰਧੀ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਂਵਾਰੀ ਵਿਚ ਕੁੜੀਆਂ ਨੂੰ ਸਿਹਤਮੰਦ ਖੁਰਾਕ ਦੇ ਨਾਲ ਨਾਲ ਆਇਰਨ, ਕੈਲਸ਼ੀਅਮ ਅਤੇ ਵਿਟਾਮਿਨ ਡੀ ਨਾਲ ਭਰਪੂਰ ਆਹਾਰ ਲੈਣਾ ਚਾਹੀਦਾ ਹੈ | ਮੌਸਮੀ ਫਲ, ਦਾਲਾਂ ਅਤੇ ਹਰੀਆਂ ਪੱਤੇਦਾਰ ਸਬਜ਼ੀਆਂ ਵਰਗੀਆਂ ਚੀਜ਼ਾਂ ਗ੍ਰਹਿਣ ਕਰਨ ਨਾਲ ਸਰੀਰ ਵਿਚ ਖ਼ੂਨ ਦੀ ਕਮੀ ਦੂਰ ਕਰਨ ਵਿਚ ਮਦਦ ਮਿਲਦੀ ਹੈ, ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ, ਰੋਜ਼ਾਨਾ ਹਲਕੀ ਕਸਰਤ ਜਾਂ ਯੋਗਾ ਕਰਨ ਨਾਲ ਸਰੀਰ ਦੀ ਸਿਹਤ ਬਿਹਤਰ ਹੋ ਸਕਦੀ ਹੈ ਅਤੇ ਮਹਾਂਵਾਰੀ ਦੇ ਦਰਦ ਵਿਚ ਵੀ ਸੁਧਾਰ ਆ ਸਕਦਾ ਹੈ | ਸ੍ਰੀਮਤੀ ਗੁਰਮੀਤ ਕੌਰ ਨੇ ਦੱਸਿਆ ਕਿ ਸੈਨਟਰੀ ਪੈਡ ਦੀ ਸਹੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਉਸਨੂੰ ਸਮੇਂ-ਸਿਰ ਬਦਲਣਾ ਚਾਹੀਦਾ ਹੈ | ਇਸ ਮੌਕੇ ਡਾ. ਰਿੰਪਲ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਰਵਿੰਦਰ ਸਿੰਘ, ਮੈਡਮ ਰਿਤੂ, ਪਿ੍ੰਸੀਪਲ ਸੰਦੀਪ ਕੌਰ, ਸਕੂਲ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ. ਸ. ਸ. ਸਕੂਲ ਕਾਂਗੜ ਵਿਖੇ ਤਿ੍ਤੀਆ ਸੋਪਾਨ ਸਕਾਊਟ ਗਾਈਡ ਟੈਸਟਿੰਗ ਕੈਂਪ ਸਮਾਪਤ <br/> ਅਗਲੀ ਖ਼ਬਰ ਸਮਰ ਕੈਂਪ ਦੌਰਾਨ ਸਰਕਾਰੀ ਸਕੂਲਾਂ 'ਚ ਤੇਲਗੂ ਭਾਸ਼ਾ ਨੂੰ ਥੋਪਣਾ ਬਿਲਕੁਲ ਗਲਤ-ਪਿ੍ਤਪਾਲ ਸਿੰਘ ਰਾਣਾ
Ad Position 24