ਸਨੌਰ, 2 ਜੂਨ (ਸੋਖਲ)-ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਉਘੇ ਕਾਰੋਬਾਰੀ ਪ੍ਰੇਮਪ੍ਰੀਤ ਸਿੰਘ ਘਲੋੜੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ ਕੀਤੀ ਗਈ | ਇਸ ਸੰਬੰਧੀ ਪ੍ਰੇਮਪ੍ਰੀਤ ਸਿੰਘ ਘਲੋੜੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਅਤੇ ਦੋਵੇਂ ਰਾਜਾਂ ਵਿਚ ਵਿਕਾਸ ਅਤੇ ਤਰੱਕੀ ਨੂੰ ਪ੍ਰੋਤਸਾਹਿਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ ਤੇ ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੇ ਦਾਅਵੇ ਕਰਨ ਵਾਲੀ ਸੂਬਾ ਸਰਕਾਰ ਦੇ ਰਾਜ ਵਿਚ ਲਾਅ ਐਂਡ ਆਰਡਰ ਦੀ ਸਥਿੱਤੀ ਦਿਨ ਪ੍ਰਤੀ ਦਿਨ ਵਿਕਲਾਂਗ ਰੂਪ ਧਾਰਨ ਕਰਦੀ ਜਾ ਰਹੀ ਹੈ | ਬੇਕਾਬੂ ਹੋਏ ਨਸ਼ਾ ਤਸਕਰਾ, ਗੈਂਗਸਟਰਾਂ 'ਤੇ ਕੋਈ ਨੱਥ ਨਹੀਂ ਪਾਈ ਜਾ ਰਹੀ ਹੈ | ਪ੍ਰੇਮਪ੍ਰੀਤ ਸਿੰਘ ਘਲੋੜੀ ਨੇ ਦੱਸਿਆ ਕਿ ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਸਥਿੱਤੀ ਖ਼ਰਾਬ ਹੋਣ ਕਾਰਨ ਲਗਾਤਾਰ ਘਟਨਾਵਾਂ ਵਾਪਰ ਰਹੀਆਂ ਹਨ | ਜਿਸ ਨੂੰ ਲੈ ਕੇ ਸੂਬਾ ਸਰਕਾਰ ਨੂੰ ਚਿੰਤਤ ਹੋਣਾ ਚਾਹੀਦਾ ਹੈ |