15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਡਿਪਟੀ ਕਮਿਸ਼ਨਰ ਵਲੋਂ 'ਏਕ ਪੇੜ ਮਾਂ ਕੇ ਨਾਮ' ਸਕੀਮ ਤਹਿਤ ਜ਼ਿਲ੍ਹੇ 'ਚ ਬੂਟੇ ਲਾਉਣ ਲਈ ਮਿੱਥੇ ਟੀਚਿਆਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 03-06-2025
ਪਟਿਆਲਾ, 2 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ 'ਏਕ ਪੇੜ ਮਾਂ ਕੇ ਨਾਮ' ਸਕੀਮ ਤਹਿਤ ਜ਼ਿਲ੍ਹੇ ਅੰਦਰ ਬੂਟੇ ਲਾਉਣ ਤੇ ਲੱਗੇ ਬੂਟੇ ਸੰਭਾਲਣ ਲਈ ਮਿੱਥੇ ਟੀਚਿਆਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਇਸੇ ਦੌਰਾਨ ਏ. ਡੀ. ਸੀ. ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਬੈਠਕ ਕਰਕੇ ਸ਼ਾਮਲਾਟ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਤੇ ਛੱਪੜਾਂ ਦੀ ਸਫ਼ਾਈ ਦੇ ਕੰਮ ਦਾ ਵੀ ਮੁਲੰਕਣ ਕੀਤਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 78300 ਬੂਟੇ ਲਗਾਉਣ ਦੀ ਸ਼ੁਰੂਆਤ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਮੌਕੇ ਕੀਤੀ ਜਾਵੇਗੀ | ਉਨ੍ਹਾਂ ਨੇ ਵਣ ਮੰਡਲ ਅਫ਼ਸਰ ਗੁਰਮਨਪ੍ਰੀਤ ਸਿੰਘ, ਜ਼ਿਲ੍ਹਾ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਮਹਿੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਸਮੂਹ ਬੀ. ਡੀ. ਪੀ. ਓਜ਼ ਨੂੰ ਹਦਾਇਤ ਕੀਤੀ ਕਿ ਇਸ ਲਈ ਆਮ ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਨਾਲ ਤਾਲਮੇਲ ਕਰਕੇ ਬੂਟੇ ਲਾਉਣ ਅਤੇ ਲਗਾਏ ਗਏ ਬੂਟਿਆਂ ਦੀ ਸੰਭਾਲ ਲਈ ਮੁਹਿੰਮ ਵਿੱਢੀ ਜਾਵੇ | ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਮੂਹ ਬੀ. ਡੀ. ਪੀ. ਓਜ ਨਾਲ ਬੈਠਕ ਕਰਕੇ ਪਿੰਡਾਂ ਵਿਚ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਛੱਪੜਾਂ ਦੀ ਮੁਕੰਮਲ ਸਫ਼ਾਈ ਕਰਨ ਲਈ ਛੱਪੜਾਂ ਦਾ ਪਾਣੀ ਸੁਕਾਉਣ ਤੇ ਬਾਅਦ 'ਚ ਇਸ ਦੀ ਸਿਲਟ ਕੱਢਣ ਦੇ ਕੰਮ ਦਾ ਵੀ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਪਿੰਡਾਂ 'ਚ ਹਦਾਇਤ ਕੀਤੀ ਕਿ ਗ਼ੈਰਵਾਹੀਯੋਗ, ਗਲੀਆਂ ਤੇ ਛੱਪੜਾਂ ਵਾਲੀਆਂ ਜ਼ਮੀਨਾਂ 'ਤੇ ਨਾਜਾਇਜ਼ ਕਬਜੇ ਤੁਰੰਤ ਛੁਡਵਾਏ ਜਾਣ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਕਬਜੇ ਛੁਡਵਾਉਣ ਦੀ ਮੁਹਿੰਮ ਛੇੜੀ ਹੋਈ ਹੈ | ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਪਿੰਡਾਂ ਨੂੰ ਤਰਲ ਤੇ ਠੋਸ ਕੂੜੇ ਦੇ ਨਿਪਟਾਰਾ ਵਾਲੇ ਤੇ ਖੁੱਲ੍ਹੇ 'ਚ ਸੌਚ ਜਾਣ ਤੋਂ ਮੁਕਤ ਅਤੇ ਸਾਫ਼ ਸੁਥਰੇ ਮਾਡਲ ਪਿੰਡ ਬਣਾਉਣ ਸੰਬੰਧੀ ਚੱਲ ਰਹੇ ਕੰਮ ਦਾ ਵੀ ਮੁਲੰਕਣ ਕੀਤਾ | ਉਨ੍ਹਾਂ ਕਿਹਾ ਕਿ ਓ. ਡੀ. ਐਫ. ਪਲਸ ਮਾਡਲ ਪਿੰਡਾਂ ਵਿਚ ਛੱਪੜਾਂ ਦਾ ਪਾਣੀ ਥਾਪਰ ਮਾਡਲ ਨਾਲ ਸੋਧ ਕੇ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ, ਇਥੇ ਹਰੇਕ ਘਰ 'ਚ ਸਾਫ਼ ਸੁਥਰੇ ਟੁਆਇਲਟਸ ਬਣੇ ਹੁੰਦੇ ਅਤੇ ਇਨ੍ਹਾਂ ਪਿੰਡਾਂ ਵਿਚ ਤਰਲ ਤੇ ਠੋਸ ਕੂੜਾ ਪ੍ਰਬੰਧਨ ਨੂੰ ਅਮਲ ਵਿਚ ਲਿਆਂਦਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਇਸੇ ਕੜੀ ਤਹਿਤ ਮਾਡਲ ਬਣਾਇਆ ਜਾ ਰਿਹਾ ਹੈ | ਉਨ੍ਹਾਂ ਨੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨੂੰ ਸਾਫ਼ ਸੁਥਰੇ ਤੇ ਮਾਡਲ ਪਿੰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ |
Ad Position 22
No active advertisement
ਪਿਛਲੀ ਖ਼ਬਰ ਆਰ. ਟੀ. ਓ. ਇਨਫੋਰਸਮੈਂਟ ਵਲੋਂ ਵਾਹਨਾਂ ਦੀ ਚੈਕਿੰਗ ਅਗਲੀ ਖ਼ਬਰ ਪਾਵਰ ਜੂਨੀਅਰ ਇੰਜੀਨੀਅਰਜ਼ ਵਲੋਂ ਪਾਵਰਕਾਮ ਅਧਿਕਾਰੀਆਂ ਨੂੰ ਮੰਗ-ਪੱਤਰ ਸੌਂਪੇ
Ad Position 24