15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਸ਼ਾਮਲਾਟ ਜ਼ਮੀਨ ਦੀ ਬੋਲੀ 'ਚ ਪਾਇਆ ਵਿਘਨ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 03-06-2025
ਦੇਵੀਗੜ੍ਹ, 2 ਜੂਨ (ਰਾਜਿੰਦਰ ਸਿੰਘ ਮੌਜੀ)-ਪਿੰਡ ਕਛਵਾ 'ਚ ਸ਼ਾਮਲਾਟ ਜ਼ਮੀਨ ਦੀ ਬੋਲੀ ਦੌਰਾਨ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਵਿਘਨ ਪਾਇਆ ਗਿਆ | ਇਹ ਉਨ੍ਹਾਂ ਹੀ ਲੋਕਾਂ ਵਲੋਂ ਕੀਤਾ ਗਿਆ, ਜਿਨ੍ਹਾਂ ਨੇ ਲੰਬੇ ਸਮੇਂ ਤੱਕ ਕਾਨੂੰਨ ਨੂੰ ਅਣਡਿੱਠਾ ਕਰਕੇ ਸ਼ਾਮਲਾਟ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ, ਜਿਨ੍ਹਾਂ ਨੂੰ ਹਾਲ ਹੀ 'ਚ ਸੁਪਰੀਮ ਕੋਰਟ ਨੇ ਢਿੱਲ ਨਾ ਕਰਦਿਆਂ ਜ਼ਮੀਨ 'ਚੋਂ ਕੱਢਣ ਦੇ ਆਦੇਸ਼ ਦਿੱਤੇ ਸਨ | ਅਧਿਕਾਰੀਆਂ ਨੇ ਦੱਸਿਆ ਕਿ ਇਹ ਜ਼ਮੀਨ ਪਿੰਡ ਦੀ ਸ਼ਾਮਲਾਟ ਮਲਕੀਅਤ ਵਿਚ ਆਉਂਦੀ ਹੈ, ਜਿਸ ਦੀ ਬੋਲੀ ਕਰਕੇ ਪੰਚਾਇਤ ਦੀ ਆਮਦਨ ਵਧਾਉਣ ਤੇ ਪਿੰਡ ਦੇ ਵਿਕਾਸ ਲਈ ਵਰਤਣ ਦੀ ਯੋਜਨਾ ਬਣਾਈ ਗਈ ਸੀ | ਬੋਲੀ ਦੀ ਪ੍ਰਕਿਰਿਆ ਲਈ ਸਾਰੀਆਂ ਕਾਨੂੰਨੀ ਸ਼ਰਤਾਂ ਪੂਰੀਆਂ ਕੀਤੀਆਂ ਗਈਆਂ ਸਨ | ਪਰ ਜਦੋਂ ਬੋਲੀ ਤੇ ਜ਼ਮੀਨ ਲੈਣ ਲਈ ਕਿਸਾਨ ਪਹੁੰਚੇ ਤਾਂ ਕੁਝ ਨਾਜਾਇਜ਼ ਕਬਜ਼ਾਧਾਰੀ ਉਥੇ ਹੰਗਾਮਾ ਕਰਨ ਲੱਗ ਪਏ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨ ਲੱਗੇ, ਜਿਨ੍ਹਾਂ ਨੂੰ ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਵਲੋਂ ਅਜਿਹਾ ਕਰਨ ਤੋਂ ਰੋਕਿਆ ਗਿਆ, ਜਿਸ ਕਾਰਨ ਅਧਿਕਾਰੀਆਂ ਨੇ ਬੋਲੀ ਦੀ ਪ੍ਰਕਿਰਿਆ ਨੂੰ ਅਸਥਾਈ ਤੌਰ 'ਤੇ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤਾ | ਜ਼ਿਕਰਯੋਗ ਹੈ ਕਿ ਹੰਗਾਮਾ ਕਰਨ ਵਾਲੇ ਵਿਅਕਤੀਆਂ ਵਲੋਂ ਪਹਿਲਾਂ ਹਾਈ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਅਪੀਲ ਕੀਤੀ ਗਈ ਸੀ, ਪਰ ਦੋਵੇਂ ਹੀ ਅਦਾਲਤਾਂ ਨੇ ਇਹ ਜ਼ਮੀਨ ਪੰਚਾਇਤ ਦੀ ਮੰਨਦੇ ਹੋਏ ਉਨ੍ਹਾਂ ਨੂੰ ਖਾਲੀ ਕਰਨ ਦੇ ਸਖਤ ਹੁਕਮ ਦਿੱਤੇ ਸਨ, ਜਿਸ ਦਾ ਬੀਤੇ ਦਿਨੀਂ ਪ੍ਰਸ਼ਾਸਨ ਵਲੋਂ ਕਬਜ਼ਾ ਲਿਆ ਗਿਆ ਸੀ | ਇੰਝ ਹੋਣ ਦੇ ਬਾਵਜੂਦ ਵੀ ਇਹ ਲੋਕ ਜ਼ਮੀਨ ਛੱਡਣ ਦੀ ਬਜਾਏ ਹੁਣ ਬੋਲੀ ਰੁਕਵਾਉਣ ਵਾਲੇ ਹੱਥਕੰਡੇ ਵਰਤ ਰਹੇ ਹਨ | ਇਸ ਮੌਕੇ ਸਰਪੰਚ ਮਨਪ੍ਰੀਤ ਕੌਰ ਪਤਨੀ ਬਲਵਿੰਦਰ ਸਿੰਘ ਨੇ ਕਿਹਾ ਕਿ ਜਦੋਂ ਅਦਾਲਤ ਨੇ ਆਪਣਾ ਫੈਸਲਾ ਦੇ ਦਿੱਤਾ, ਤਾਂ ਫਿਰ ਇਹ ਲੋਕ ਕਿਸ ਅਧਿਕਾਰ ਨਾਲ ਜ਼ਮੀਨ ਦੀ ਬੋਲੀ 'ਚ ਰੁਕਾਵਟ ਬਣ ਰਹੇ ਹਨ | ਮੌਕੇ 'ਤੇ ਪਹੁੰਚੇ ਬੀ. ਡੀ. ਪੀ. ਓ. ਸੰਦੀਪ ਸਿੰਘ ਨੇ ਕਿਹਾ ਕਿ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਦੁਬਾਰਾ ਬੋਲੀ ਦੀ ਤਰੀਕ ਤਹਿ ਕਰਕੇ ਨਾਜਾਇਜ਼ ਕਬਜਾਧਾਰੀਆਂ ਪਾਸੋਂ ਛੁਡਵਾਈ 43 ਏਕੜ ਸ਼ਾਮਲਾਟ ਜ਼ਮੀਨ ਦੀ ਬੋਲੀ ਕੀਤੀ ਜਾਵੇਗੀ | ਇਸ ਮੌਕੇ ਪੰਚਾਇਤ ਅਫਸਰ ਬਲਜੀਤ ਸਿੰਘ, ਪੰਚਾਇਤ ਸਕੱਤਰ ਪ੍ਰਭਜੋਤ ਸਿੰਘ, ਸਾਬਕਾ ਸਰਪੰਚ ਮਨਿੰਦਰ ਸਿੰਘ, ਸੁਰਿੰਦਰ ਸਿੰਘ ਤਾਲਬ, ਸਵਰਨ ਸਿੰਘ, ਸੁਰਿੰਦਰ ਸਿੰਘ ਕਛਵਾ, ਹਰਦੀਪ ਸਿੰਘ ਮੈਂਬਰ ਪੰਚਾਇਤ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬੇ 'ਚ ਕੋਵਿਡ ਤੋਂ ਸਾਵਧਾਨ ਰਹੋ ਪਰ ਡਰਨ ਦੀ ਲੋੜ ਨਹੀਂ ਅਗਲੀ ਖ਼ਬਰ ਪਾਤੜਾਂ ਵਿਖੇ ਨਿੱਜੀ ਸਕੂਲ ਦੀ ਬੱਸ ਹੋਈ ਹਾਦਸਾਗ੍ਰਸਤ, ਇਕ ਜ਼ਖ਼ਮੀ
Ad Position 24