15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਭਗੜਾਣਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 03-06-2025
ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਭਗੜਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ | ਜਿਸ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਜਿੰਦਰ ਸਿੰਘ ਸੈਂਟੀ, ਰਿਟਾ. ਮੈਨੇਜਰ ਜਸਵੰਤ ਸਿੰਘ ਭਗੜਾਣਾ ਤੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਪਿਛਲੇ 40 ਦਿਨਾਂ ਤੋਂ ਸੰਗਤੀ ਰੂਪ 'ਚ ਆਰੰਭ ਕੀਤੇ ਗਏ ਸੁਖਮਨੀ ਸਾਹਿਬ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਸਰਵਣ ਕਰਵਾਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਜਥੇ. ਜਸਮੇਰ ਸਿੰਘ ਬਲਸੂਆਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ | ਜਥੇਦਾਰ ਬਲਸੂਆਂ ਨੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੇ ਪੰਥਕ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਦਿੱਤੇ ਸਿਧਾਂਤ ਤੇ ਸਿਖਿਆਵਾਂ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਤਿਆਗ ਕਰਕੇ ਆਪਣੇ ਗੌਰਵਮਈ ਇਤਿਹਾਸ ਅਤੇ ਸਿੱਖੀ ਸਿਧਾਂਤਾਂ ਨਾਲ ਜੁੜਨ ਦਾ ਸੁਨੇਹਾ ਵੀ ਦਿੱਤਾ | ਸਮਾਗਮ ਦੀ ਸਮਾਪਤੀ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਸਮਾਗਮ 'ਚ ਜੀਤ ਸਿੰਘ, ਸੁੱਚਾ ਸਿੰਘ, ਗੁਰਪ੍ਰੀਤ ਸਿੰਘ, ਪ੍ਰੀਤਮ ਸਿੰਘ, ਦਿਲਬਾਗ ਸਿੰਘ ਸੋਹੀ, ਰਿਟਾ. ਥਾਣੇਦਾਰ ਸੁਖਦੇਵ ਸਿੰਘ ਝਾਂਮਪੁਰ, ਸੁਰਜੀਤ ਸਿੰਘ ਕਾਲਾ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜਾ ਮਨਾਉਣ ਸੰਬੰਧੀ ਅਕਾਲੀ ਦਲ ਸੁਧਾਰ ਲਹਿਰ ਵਲੋਂ ਪਾਤੜਾਂ ਵਿਖੇ ਮੀਟਿੰਗ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਨਸ਼ਿਆਂ ਨੂੰ ਰੋਕਣ ਲਈ ਕੱਢੀ ਜਾਗਰੂਕਤਾ ਰੈਲੀ
Ad Position 24