ਪਟਿਆਲਾ, 2 ਜੂਨ (ਗੁਰਪ੍ਰੀਤ ਸਿੰਘ ਚੱਠਾ)-ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਰਾਜ ਵਹੀਕਲ ਦੇ ਮਾਲਕ ਬਲਵਿੰਦਰ ਸਿੰਘ ਅਤੇ ਹੋਰਨਾਂ ਸਮਾਜ ਸੇਵੀਆਂ ਵਲੋਂ ਆਪਣੇ ਪਿੰਡ ਕਰਤਾਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਲਈ ਇਨਵਰਟਰ ਭੇਟ ਕੀਤਾ ਗਿਆ ਹੈ | ਇਸ ਮੌਕੇ ਬਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਸਾਥੀ ਸੁਖਵਿੰਦਰ ਸਿੰਘ, ਸਰਦੂਲ ਸਿੰਘ, ਰਘਵੀਰ ਸਿੰਘ, ਧਰਮਿੰਦਰ ਸਿੰਘ, ਸੁਖਚੈਨ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਗੁਰਦੇਵ ਸਿੰਘ, ਜਸਵੰਤ ਸਿੰਘ ਵਲੋਂ ਸਕੂਲ 'ਚ ਦੋ ਬੈਟਰੀਆਂ ਵਾਲਾ ਇਨਵਰਟਰ ਬੱਚਿਆਂ ਦੀ ਸਹੂਲਤ ਲਈ ਲਗਵਾਇਆ ਹੈ | ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ 'ਚ ਬੱਚਿਆਂ ਨੂੰ ਬਹੁਤ ਜ਼ਿਆਦਾ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਦਾ ਸੀ, ਇਸ ਲਈ ਸਕੂਲ 'ਚ ਹਰ ਸਮੇਂ ਬਿਜਲੀ ਦਾ ਪ੍ਰਬੰਧ ਹੋਣਾ ਬਹੁਤ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਆਪਣੀ ਕਮਾਈ ਵਿਚ ਹਿੱਸਾ ਕੱਢ ਕਿ ਇਸ ਤਰ੍ਹਾਂ ਦੇ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦੇ ਅਧਿਆਪਕ ਪਰਮਜੀਤ ਸਿੰਘ ਔਲਖ, ਕੇਵਲ ਸਿੰਘ, ਦਲਵੀਰ ਸਿੰਘ ਅਤੇ ਅਧਿਆਪਕਾਂ ਗਿਆਨ ਤੇ ਬੱਚਿਆਂ ਦੇ ਮਾਪਿਆ ਵਲੋਂ ਸਮਾਜ ਸੇਵੀਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਪਿਛਲੇ ਕਾਫੀ ਸਮੇਂ ਤੋ ਸਕੂਲ ਲਈ ਇਨਵਰਟਰ ਦੀ ਮੰਗੀ ਸੀ ਜੋ ਬਲਵਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਪੂਰੀ ਕੀਤੀ ਗਈ ਹੈ | ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕ ਹਾਜ਼ਰ ਸਨ |