15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਮਾਣਾ ਬਲਾਕ ਦੇ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਨੇ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 03-06-2025
ਸਮਾਣਾ, 2 ਜੂਨ (ਸਾਹਿਬ ਸਿੰਘ)-ਪਟਿਆਲਾ ਜ਼ਿਲ੍ਹੇ ਦੇ ਸਮਾਣਾ ਬਲਾਕ ਦੇ ਪਿੰਡ ਅਸਰਪੁਰ, ਨੱਸੂਪੁਰ, ਦੁੱਲੜ, ਬਿਜਲਪੁਰ, ਸੈਦੀਪੁਰ, ਲਾਲੀਨਾ ਤੇ ਚੁਪਕੀ ਵਿਖੇ 'ਕਿ੍ਸ਼ੀ ਵਿਗਿਆਨ ਕੇਂਦਰ' ਦੀ ਟੀਮ ਵਲੋਂ ਕਿਸਾਨਾਂ ਨਾਲ ਖੇਤੀਬਾੜੀ ਸੰਬੰਧੀ ਵਿਗਿਆਨਿਕ ਜਾਣਕਾਰੀ ਸਾਂਝੀ ਕੀਤੀ ਗਈ¢ਕਿ੍ਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਹਰਦੀਪ ਸਿੰਘ ਸਭਿੱਖੀ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਤਕਨੀਕੀ ਸਹਾਇਤਾ ਨਾਲ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਦੇ ਤਹਿਤ ਜ਼ਿਲ੍ਹੇ ਭਰ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ¢ ਉਨ੍ਹਾਂ ਦੱਸਿਆ ਕਿ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ, ਇਨ੍ਹਾਂ ਦੀ ਲੁਆਈ ਦੇ ਢੁਕਵੇਂ ਸਮੇਂ, ਖਾਦ ਪ੍ਰਬੰਧਨ, ਬਾਗ਼ਬਾਨੀ ਅਤੇ ਭੋਜਨ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ ਗਈ ਹੈ¢ ਭੋਜਨ ਵਿਗਿਆਨ ਦੇ ਪ੍ਰੋਫੈਸਰ ਡਾ. ਰਜਨੀ ਗੋਇਲ ਨੇ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਆਯੋਜਿਤ ਕੀਤੇ ਜਾਂਦੇ ਕਿੱਤਾ ਮੁਖੀ ਸਿਖਲਾਈ ਕੋਰਸ ਅਤੇ ਭੋਜਨ ਪ੍ਰੋਸੈਸਿੰਗ ਦੇ ਵਿਚ ਲੋੜੀਂਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ¢ ਵਿਸ਼ਵ ਦੁੱਧ ਦਿਵਸ ਮੌਕੇ ਮਾਹਿਰਾਂ ਨੇ ਕਿਸਾਨਾਂ ਨੂੰ ਸਹਾਇਕ ਕਿੱਤੇ ਵਜੋਂ ਡੇਅਰੀ ਧੰਦੇ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਦੁੱਧ ਦੀ ਪ੍ਰੋਸੈਸਿੰਗ ਵਿਚ ਸੰਭਾਵਨਾਵਾਂ ਅਤੇ ਦੁੱਧ ਦੀ ਖੁਰਕੀ ਮਹੱਤਤਾ ਬਾਰੇ ਵੀ ਚਰਚਾ ਕੀਤੀ ਗਈ | ਫ਼ਸਲ ਵਿਗਿਆਨ ਦੇ ਸਹਾਇਕ ਪ੍ਰੋਫੈਸਰ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਦੇ ਮਹੱਤਵ ਬਾਰੇ ਦੱਸਿਆ¢ ਝੋਨੇ ਦੀ ਬਿਜਾਈ ਨੂੰ ਮੁੱਖ ਰੱਖਦਿਆਂ ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ¢ ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਵਿਚ ਸੁਧਾਰ ਕਰਨ ਬਾਰੇ ਜਾਗਰੂਕ ਕਰਦਿਆਂ ਹਰੀਆਂ ਖਾਦਾਂ ਦੀ ਕਾਸ਼ਤ ਅਤੇ ਜੀਵਾਣੂ ਖਾਦਾਂ ਦੀ ਵਰਤੋਂ ਕਰਨ ਬਾਰੇ ਵਿਸਥਾਰ ਨਾਲ ਦੱਸਿਆ¢
Ad Position 22
No active advertisement
ਪਿਛਲੀ ਖ਼ਬਰ ਸਮਾਣਾ ਬਲਾਕ ਦੇ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਨੇ ਕੀਤਾ ਜਾਗਰੂਕ ਅਗਲੀ ਖ਼ਬਰ ਕਰਤਾਰਪੁਰ ਦੇ ਸਰਕਾਰੀ ਸਕੂਲ ਨੂੰ ਸਮਾਜ ਸੇਵੀਆਂ ਵਲੋਂ ਇਨਵਰਟਰ ਭੇਟ
Ad Position 24