15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪੰਜਾਬੀ ਯੂਨੀਵਰਸਿਟੀ ਦੀਆਂ ਤੀਰ ਅੰਦਾਜ਼ ਵਿਦਿਆਰਥਣਾਂ ਨੇ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ

Ad Position 21
No active advertisement
ਅਜੀਤ ਡੈਸਕ 03-06-2025
ਪਟਿਆਲਾ, 2 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਹੋਣਹਾਰ ਤੀਰ-ਅੰਦਾਜ਼ ਪਰਨੀਤ ਕੌਰ ਨੇ ਸੋਨੀਪਤ ਵਿਖੇ ਹੋਏ 'ਵਰਲਡ ਗੇਮਜ਼ 2025' ਦੇ ਟਰਾਇਲ ਦੌਰਾਨ ਪਹਿਲਾ ਸਥਾਨ ਹਾਸਿਲ ਕਰ ਕੇ ਚੀਨ ਦੇ ਚੇਂਗਦੂ ਸ਼ਹਿਰ 'ਚ 7 ਅਗਸਤ ਤੋਂ 17 ਅਗਸਤ 2025 ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ 'ਚ ਭਾਰਤ ਦੀ ਨੁਮਾਇੰਦਗੀ ਲਈ ਆਪਣੀ ਥਾਂ ਬਣਾ ਲਈ ਹੈ | ਉਸ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ਼ ਭਾਰਤ ਲਈ ਕੋਟਾ ਸਥਾਨ ਵੀ ਜਿੱਤਿਆ ਹੈ | ਡਾਇਰੈਕਟਰ ਸਪੋਰਟਸ ਡਾ. ਗੁਰਦੀਪ ਕੌਰ ਰੰਧਾਵਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਓਧਰ ਦੂਜੇ ਪਾਸੇ ਯੂਨੀਵਰਸਿਟੀ ਦੀ ਤੀਰ-ਅੰਦਾਜ਼ ਪੂਜਾ ਨੇ ਇਟਲੀ ਦੇ ਰੋਮ ਵਿਖੇ ਹੋਏ 'ਯੂਰਪੀਅਨ ਪੈਰਾ ਆਰਚਰੀ ਵਰਲਡ ਰੈਕਿੰਗ ਟੂਰਨਾਮੈਂਟ' 'ਚ ਤਿੰਨ ਤਗਮੇ ਜਿੱਤ ਲਏ ਹਨ | ਉਸ ਨੇ ਵਿਅਕਤੀਗਤ ਤੌਰ 'ਤੇ ਕਾਂਸੀ ਤਗਮਾ, ਵਿਮੈਨਜ਼ ਡਬਲ ਟੀਮ ਵਿਚ ਕਾਂਸੀ ਤਗਮਾ ਤੇ ਮਿਕਸਡ ਟੀਮ ਵਿਚ ਚਾਂਦੀ ਤਗਮਾ ਜਿੱਤਿਆ ਹੈ | ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਦੋਹੇਂ ਖਿਡਾਰੀ ਲੜਕੀਆਂ ਅਤੇ ਉਨ੍ਹਾਂ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਇਸ ਉਪਲੱਬਧੀ 'ਤੇ ਵਧਾਈ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਹੋਣਹਾਰ ਖਿਡਾਰੀ ਯੂਨੀਵਰਸਿਟੀ ਦੀ ਸ਼ਾਨ ਹਨ ਜੋ ਅੰਤਰਰਾਸ਼ਟਰੀ ਪੱਧਰ 'ਤੇ ਯੂਨੀਵਰਸਿਟੀ ਦੇ ਵੱਕਾਰ ਨੂੰ ਹੋਰ ਉੱਚਾ ਚੁੱਕਣ ਲਈ ਆਪਣੀਆਂ ਪ੍ਰਾਪਤੀਆਂ ਦੇ ਝੰਡੇ ਗੱਡ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਦੋਹੇਂ ਤਾਜ਼ਾ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੀਆਂ ਧੀਆਂ ਨੇ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ 'ਚ ਬਿਹਤਰ ਅਕਾਦਮਿਕ ਮਾਹੌਲ ਦੇ ਨਾਲ-ਨਾਲ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਾਲੇ ਮਾਹੌਲ ਦੀ ਸਿਰਜਣਾ ਲਈ ਹਰ ਸੰਭਵ ਕਦਮ ਉਠਾਏ ਜਾਣਗੇ ਤਾਂ ਕਿ ਭਵਿੱਖ 'ਚ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਦੀ ਇਹ ਲੜੀ ਹੋਰ ਲੰਬੀ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਪੱਧਰ ਤੋਂ ਹੀ ਵਿਦਿਆਰਥੀਆਂ ਨੂੰ ਕਲਾ, ਵਿਰਾਸਤ ਨਾਲ ਜੋੜਨਾ ਵੱਡਾ ਕਾਰਜ-ਪ੍ਰਭਸ਼ਰਨ ਕੌਰ ਅਗਲੀ ਖ਼ਬਰ ਪ੍ਰਾਇਮਰੀ ਪੱਧਰ ਤੋਂ ਹੀ ਵਿਦਿਆਰਥੀਆਂ ਨੂੰ ਕਲਾ, ਵਿਰਾਸਤ ਨਾਲ ਜੋੜਨਾ ਵੱਡਾ ਕਾਰਜ-ਪ੍ਰਭਸ਼ਰਨ ਕੌਰ
Ad Position 24