15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਕੂਲ ਆਫ਼ ਐਮੀਨੈਂਸ ਬਨੂੜ ਦੇ ਵਿਦਿਆਰਥੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 03-06-2025
ਬਨੂੜ, 2 ਜੂਨ (ਭੁਪਿੰਦਰ ਸਿੰਘ)-ਸਕੂਲ ਆਫ ਐਮੀਨੈਂਸ ਬਨੂੜ ਵਿਖੇ ਇਕ ਵਿਸ਼ੇਸ਼ ਸਮਾਰੋਹ ਕਰਵਾਇਆ, ਜਿਸ 'ਚ ਅਕਾਦਮਿਕ ਤੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ | ਸਕੂਲ ਦੀ ਪਿ੍ੰਸੀਪਲ ਅਨੀਤਾ ਭਾਰਦਵਾਜ ਨੇ ਸਮਾਰੋਹ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਾਰੇ ਮਹਿਮਾਨਾਂ, ਮਾਪਿਆਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਅਹਿਮ ਭੂਮਿਕਾ ਨਾਲ ਹੀ ਸਕੂਲ ਦਾ ਵਿਦਿਅਕ ਮਾਹੌਲ ਨਿਖਰ ਰਿਹਾ ਹੈ ਅਤੇ ਅਜਿਹੇ ਸਮਾਰੋਹ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਿਤ ਕਰਦੇ ਹਨ | ਸਾਲ 2024-25 ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚ ਅੱਠਵੀਂ, ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਾਰੇ ਸ਼ੈਕਸ਼ਨਾਂ 'ਚੋਂ ਸ਼ੈਕਸ਼ਨ ਵਾਇਜ਼ ਪਹਿਲੇ, ਦੂਜੇ ਅਤੇ ਤੀਸਰੇ ਸਥਾਨ 'ਤੇ ਰਹਿਣ ਵਾਲੇ 100 ਦੇ ਕਰੀਬ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਾਲ 2024-25 ਦੌਰਾਨ ਖੇਡਾਂ 'ਚ ਜ਼ਿਲ੍ਹਾ ਪੱਧਰ 'ਤੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ-ਚਿੰਨ੍ਹ ਦਿੱਤੇ ਗਏ | ਇਸ ਮੌਕੇ ਮੌਜੂਦ ਮਾਪਿਆਂ ਨੇ ਵੀ ਸਕੂਲ ਦੇ ਅਧਿਆਪਕਾਂ ਤੇ ਪ੍ਰਬੰਧਨ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਅਜਿਹੇ ਕਾਰਜਕ੍ਰਮਾਂ ਰਾਹੀਂ ਬੱਚਿਆਂ 'ਚ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ | ਇਸ ਮੌਕੇ ਵਿਜੇ ਮੈਨਰੋ, ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜ਼ੋਨ ਤੇ ਰਾਜਿੰਦਰ ਸਿੰਘ ਚਾਨੀ ਸਮਾਜ ਸੇਵੀ ਨੇ ਵਿਦਿਆਰਥੀਆਂ ਨੂੰ ਲਗਨ ਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਸਮਾਪਨ 'ਤੇ ਸਕੂਲ ਵਲੋਂ ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਅੰਗ੍ਰੇਜ਼ੀ ਲੈਕਚਰਾਰ ਬਿੰਦੂ ਸਿੰਗਲਾ, ਬਾਇਓ ਲੈਕਚਰਾਰ ਮੰਜੂ ਤਿਵਾੜੀ, ਕਾਮਰਸ ਲੈਕਚਰਾਰ ਨਵਦੀਪ ਕੁਮਾਰ, ਹਿਸਟਰੀ ਲੈਕਚਰਾਰ ਅਸ਼ਵਿੰਦਰ ਕੌਰ, ਪੋਲੀਟੀਕਲ ਸਾਇੰਸ ਲੈਕਚਰਾਰ ਮੀਨਾਕਸ਼ੀ ਬਜਾਜ, ਮੈਥ ਮਾਸਟਰ ਗੁਰਸ਼ਰਨ ਸਿੰਘ, ਮੈਥ ਮਿਸਟਰੈਸ ਹਰਸਿਮਰਨ ਕੌਰ, ਸਾਇੰਸ ਮਿਸਟਰੈਸ ਸੁਖਵਿੰਦਰ ਕੌਰ, ਸਾਇੰਸ ਮਿਸਟਰੈਸ ਰਚਨਾ ਛਾਬੜਾ ਤੋ ਇਲਾਵਾਂ 'ਆਪ' ਆਗੂ ਤੇ ਹੋਰ ਮੈਂਬਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ 'ਚ ਸੂਦ ਭਵਨ ਬਣਾਉਣ ਲਈ ਸੂਦ ਭਾਈਚਾਰੇ ਦੀ ਮੀਟਿੰਗ ਅਗਲੀ ਖ਼ਬਰ ਟਿੱਪਰ-ਇਨੋਵਾ ਕਾਰ ਹਾਦਸੇ ਦੇ ਸ਼ਿਕਾਰ 'ਬੱਚਿਆਂ ਦੇ ਇਨਸਾਫ਼' ਲਈ ਸਮਾਣਾ 'ਚ ਵਿਸ਼ਾਲ ਮੋਮਬੱਤੀ ਮਾਰਚ
Ad Position 24