15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕੰਬਲੀ ਵਾਲਾ ਵਿਖੇ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 03-06-2025
ਪਟਿਆਲਾ, 2 ਜੂਨ (ਅ. ਸ. ਆਹਲੂਵਾਲੀਆ)-ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸੇਵਾ ਸੁਸਾਇਟੀ ਵਲੋਂ 40 ਦਿਨ ਲਗਾਤਾਰ ਬੀਬੀਆਂ ਵਲੋਂ ਸੰਗਤਾਂ ਨੂੰ ਨਾਮ ਸਿਮਰਨ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ | ਭਾਈ ਗੁਰਦੀਪ ਸਿੰਘ ਨੇ ਵੀ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਦੇ ਲੜ ਲੱਗਣ ਦਾ ਮਾਰਗ ਵਿਖਾਇਆ | ਇਸ ਦੌਰਾਨ ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਸੁਖਮਨੀ ਸੇਵਾ ਸੁਸਾਇਟੀ ਨਾਲ ਸੰਬੰਧਿਤ ਬੀਬੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਨੂੰ ਸੰਬੋਧਨ ਦੌਰਾਨ ਕਿਹਾ ਕਿ ਸਿੱਖ ਇਤਿਹਾਸ ਅੰਦਰ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਾਸਾਨੀ ਹੈ, ਜਿਸ ਨੂੰ ਸਮੁੱਚਾ ਸੰਸਾਰ ਸਿਜਦਾ ਕਰਦਾ ਅਤੇ ਗੁਰੂ ਸਾਹਿਬ ਵਲੋਂ ਸਮਾਜਿਕ ਬਰਾਬਰੀ ਲਈ, ਧੱਕੇ ਅਤੇ ਜ਼ੁਲਮ ਦੇ ਖ਼ਿਲਾਫ਼ ਆਪਣੀ ਸ਼ਹਾਦਤ ਦਿੱਤੀ ਅਤੇ ਇਸ ਸ਼ਹਾਦਤ ਨਾਲ ਗੁਰੂ ਸਾਹਿਬ ਸ਼ਹੀਦਾਂ ਦੇ ਸਿਰਤਾਜ ਕਹਿਲਾਏ | ਉਨ੍ਹਾਂ ਕਿਹਾ ਕਿ ਅੱਜ ਗੁਰੂ ਸਾਹਿਬ ਦੀ ਸ਼ਹੀਦੀ ਆਪਣੇ ਧਰਮ ਵਿਚ ਪਰਪੱਕ ਰਹਿਣ ਦਾ ਰਾਹ ਵਿਖਾਉਂਦੀ ਹੈ | ਇਸ ਦੌਰਾਨ ਜਿੱਥੇ 40 ਦਿਨ ਲਗਾਤਾਰ ਸੁਖਮਨੀ ਸਾਹਿਬ ਦੇ ਪਾਠ ਨਿਰੰਤਰ ਚੱਲਦੇ ਰਹੇ, ਉੱਥੇ ਹੀ ਠੰਢੇ ਮਿੱਠੇ ਜਲ ਦੀ ਛਬੀਲ ਵੀ ਸੰਗਤਾਂ ਨੂੰ ਵਰਤਾਈ ਗਈ | ਸਮਾਗਮ ਦੌਰਾਨ ਸਨਮਾਨਿਤ ਕੀਤੀਆਂ ਬੀਬੀਆਂ ਵਿਚ ਸੁਖਮਨੀ ਸੇਵਾ ਸੁਸਾਇਟੀ ਦੀ ਪ੍ਰਧਾਨ ਮਨਦੀਪ ਕੌਰ, ਪ੍ਰਦੀਪ ਕੌਰ, ਗੁਰਨਾਮ ਕੌਰ, ਗੁਰਜੀਤ ਕੌਰ, ਜੋਗਿੰਦਰ ਕੌਰ, ਮਨਜੀਤ ਕੌਰ, ਅਮਰਜੀਤ ਕੌਰ, ਜਸਵਿੰਦਰ ਕੌਰ, ਕੰਵਲਜੀਤ ਕੌਰ, ਸੰਦੀਪ ਕੌਰ, ਪਰਮਜੀਤ ਕੌਰ ਆਦਿ ਬੀਬੀਆਂ ਸ਼ਾਮਲ ਸਨ | ਅੰਤ ਵਿਚ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਾ. ਸੁਰਜੀਤ ਸਿੰਘ ਵਿਰਕ ਨਹੀਂ ਰਹੇ-ਸਸਕਾਰ ਅੱਜ ਅਗਲੀ ਖ਼ਬਰ ਪਟਿਆਲਾ 'ਚ ਸੂਦ ਭਵਨ ਬਣਾਉਣ ਲਈ ਸੂਦ ਭਾਈਚਾਰੇ ਦੀ ਮੀਟਿੰਗ
Ad Position 24