ਨਾਭਾ, 2 ਜੂਨ (ਕਰਮਜੀਤ ਸਿੰਘ)-ਇਤਿਹਾਸਿਕ ਨਗਰੀ ਨਾਭਾ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੌਰਾਨ 41 ਦਿਨ ਸ੍ਰੀ ਸੁਖਮਨੀ ਸਾਹਿਬ ਦੇ ਬੀਬੀਆਂ ਵਲੋਂ ਜਾਪ ਕੀਤੇ ਗਏ ਅਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਹਜ਼ੂਰੀ ਰਾਗੀ ਜਥੇ ਭਾਈ ਅਵਤਾਰ ਸਿੰਘ ਨੇ ਕੀਰਤਨ ਦੁਆਰਾ ਨਿਹਾਲ ਕੀਤਾ ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨੇ ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਵਿਸਥਾਰ ਸਹਿਤ ਚਾਨਣਾ ਪਾਉਂਦਿਆਂ ਕਿਹਾ ਕਿ ਗੁਰੂ ਜੀ ਦੀ ਸ਼ਹੀਦੀ ਦਾ ਪ੍ਰਮੁਖ ਕਾਰਨ ਦੂਰ-ਦੁਰਾਡੇ ਇਲਾਕਿਆਂ ਤੱਕ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਹੋਣਾ ਮੰਨਿਆ ਜਾਂਦਾ ਹੈ, ਜਿਸ ਦਾ ਤੁਅੱਸਬੀ ਨੀਤੀ 'ਤੇ ਚੱਲਣ ਵਾਲੇ ਵਿਰੋਧ ਕਰ ਰਹੇ ਸਨ ਪ੍ਰੰਤੂ ਗੁਰੂ ਜੀ ਨੇ ਸਬਰ ਅਤੇ ਸ਼ਾਂਤੀ ਨੂੰ ਜੀਵਨ ਵਿਚ ਧਾਰਨ ਕਰਨ ਦੀ ਵਿਲੱਖਣ ਮਿਸਾਲ ਕਾਇਮ ਕੀਤੀ | ਸਮਾਗਮ ਦੀ ਸਫਲਤਾ ਲਈ ਸਮੂਹ ਸੰਗਤਾਂ ਦਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਜਤਿੰਦਰ ਸਿੰਘ, ਹਰਦਿਆਲ ਸਿੰਘ ਚੇਅਰਮੈਨ, ਹੈੱਡ ਗ੍ਰੰਥੀ ਭਾਈ ਅੰਮਿ੍ਤਪਾਲ ਸਿੰਘ, ਨਰਿੰਦਰ ਸਿੰਘ, ਜਗਸੀਰ ਸਿੰਘ, ਕਾਕਾ ਜਸਕਰਨ ਸਿੰਘ, ਪ੍ਰਕਾਸ਼ ਸਿੰਘ, ਦਰਸ਼ਨ ਸਿੰਘ ਨੇ ਸਭ ਦਾ ਧੰਨਵਾਦ ਕੀਤਾ |