21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 04-06-2025
ਨਾਭਾ, 3 ਜੂਨ (ਕਰਮਜੀਤ ਸਿੰਘ)-ਸਿਵਲ ਸਰਜਨ ਡਾ. ਜਗਪਾਲ ਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਵੀਨੂੰ ਗੋਇਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਾਭਾ ਵਿਖੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਜਾਗਰੂਕ ਕੀਤਾ ਗਿਆ ਅਤੇ ਤੰਬਾਕੂ ਪ੍ਰਯੋਗ ਨਾ ਕਰਨ ਦੀ ਸਹੰੁ ਚੁਕਾਈ | ਇਸ ਮੌਕੇ ਡਾ. ਵੀਨੂੰ ਗੋਇਲ ਨੇ ਕਿਹਾ ਕਿ ਸਿਗਰਟਨੋਸ਼ੀ ਅਤੇ ਤੰਬਾਕੂ ਚਬਾਉਣਾ ਸਭ ਤੋਂ ਭੈੜੀ ਆਦਤ ਹੈ, ਤੰਬਾਕੂ ਧੰੂਏਾ ਵਾਲਾ ਅਤੇ ਧੂੰਆਂ ਰਹਿਤ ਦੋਵੇਂ ਕਿਸਮ ਦਾ ਹੋ ਸਕਦਾ ਹੈ, ਬੀੜੀ ਸਿਗਰਟ, ਜਰਦਾ, ਚੈਨੀ ਖੈਨੀ ਆਦਿ ਸਾਰੀਆਂ ਤੰਬਾਕੂ ਦੀਆਂ ਕਿਸਮਾਂ ਹਨ, ਇਨ੍ਹਾਂ ਦੀ ਵਰਤੋਂ ਨੁਕਸਾਨਦੇਹ ਹੈ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਨੂੰ ਬੁਲਾਵਾ ਦਿੰਦੀਆਂ ਹਨ | ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਨਾਲ ਮੂੰਹ ਦਾ ਕੈਂਸਰ, ਗਲੇ ਦਾ ਕੈਂਸਰ, ਸਾਹ ਨਾਲ ਸਬੰਧਿਤ ਬਿਮਾਰੀਆਂ, ਦਿਲ ਦੀਆਂ ਬਿਮਾਰੀਆਂ, ਹਾਈ ਬੀ.ਪੀ., ਅਧਰੰਗ ਅਤੇ ਟੀ.ਬੀ. ਵਰਗੀਆਂ ਬਿਮਾਰੀਆਂ ਹੋ ਸਕਦੀਆਂ ਹਨ | ਤੰਬਾਕੂ ਦੀ ਵਰਤੋਂ ਨਾਲ ਮਰਦਾਂ ਅਤੇ ਔਰਤਾਂ ਦੀ ਪ੍ਰਜਣਨ ਸ਼ਕਤੀ ਵਿਚ ਵੀ ਕਮੀ ਆਉਂਦੀ ਹੈ | ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿਚ ਹਰ ਸਾਲ 60 ਲੱਖ ਲੋਕਾਂ ਦੀ ਮੌਤ ਤੰਬਾਕੂ ਦੀ ਵਰਤੋਂ ਕਾਰਨ ਹੋ ਜਾਂਦੀ ਹੈ ਅਤੇ 6 ਲੱਖ ਲੋਕ ਉਦਾਸੀਨ (ਪੈਸੀਵ) ਤੰਬਾਕੂਨੋਸੀ ਨਾਲ ਮਰ ਜਾਂਦੇ ਹਨ | 80 ਫ਼ੀਸਦੀ ਵਿਅਕਤੀਆਂ ਨੂੰ ਮੂੰਹ ਦੇ ਕੈਂਸਰ ਦੇ ਲੱਛਣਾਂ ਬਾਰੇ ਪਤਾ ਨਹੀਂ ਲੱਗਦਾ | ਉਨ੍ਹਾਂ ਕਿਹਾ ਕਿ ਸਿਗਰਟਨੋਸ਼ੀ ਅਤੇ ਤੰਬਾਕੂਨੋਸ਼ੀ ਦਾ ਪ੍ਰਚਲਣ ਸਕੂਲੀ ਬੱਚਿਆਂ ਤੇ ਨੋਜਵਾਨਾਂ ਵੀ ਵੱਧ ਰਿਹਾ ਹੈ, ਇਸ ਮੌਕੇ ਹੈਲਥ ਇੰਸਪੈਕਟਰ ਸਤਪਾਲ ਸਿੰਘ, ਇੰਦਰਪਾਲ ਸਿੰਘ ਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੋ ਵਿਖੇ ਸੱਤ ਦਿਨਾਂ ਸਮਰ ਕੈਂਪ ਲਗਾਇਆ ਅਗਲੀ ਖ਼ਬਰ ਸ਼ੁਤਰਾਣਾ ਦੇ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਟੋਲ ਪਲਾਜ਼ਾ ਵਰਕਰ ਯੂਨੀਅਨ ਨੇ ਲਗਾਇਆ ਧਰਨਾ
Ad Position 24