ਅਰਨੋ, 3 ਜੂਨ (ਦਰਸ਼ਨ ਸਿੰਘ ਪਰਮਾਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੋ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਸਕੂਲ ਸਟਾਫ਼ ਦੇ ਸਹਿਯੋਗ ਨਾਲ ਸੱਤ ਦਿਨਾਂ ਸਮਰ ਕੈਂਪ ਕਰਵਾਇਆ ਗਿਆ | ਜਿਸ ਵਿਚ ਸਕੂਲੀ ਬੱਚਿਆਂ ਤੋਂ ਤੇਲਗੂ ਭਾਸ਼ਾ ਸੰਬੰਧੀ ਭਿੰਨ-ਭਿੰਨ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ | ਇਸ ਦੌਰਾਨ ਸਕੂਲੀ ਬੱਚਿਆਂ ਵਲੋਂ ਤੇਲਗੂ ਭਾਸ਼ਾ ਨਾਲ ਸੰਬੰਧਿਤ ਚਾਰਟ ਬਣਾਕੇ ਪ੍ਰਦਰਸ਼ਿਤ ਵੀ ਕੀਤੇ ਗਏ | ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਨੂੰ ਯੋਗਾ ਦੇ ਭਿੰਨ-ਭਿੰਨ ਆਸਣ ਵੀ ਕਰਵਾਏ ਗਏ | ਇਸ ਤੋਂ ਉਪਰੰਤ ਬੱਚਿਆਂ ਵਲੋਂ ਸ਼ਬਦ ਗਾਇਨ ਦੀ ਪੇਸ਼ਕਾਰੀ ਕੀਤੀ ਗਈ | ਵਿਭਾਗੀ ਨਿਰਦੇਸ਼ਾਂ ਅਨੁਸਾਰ ਤੇਲਗੂ ਭਾਸ਼ਾ ਨੂੰ ਸਿਖਾਉਣ ਲਈ ਸਮਰ ਕੈਂਪ ਕਰਵਾਇਆ ਗਿਆ | ਸਕੂਲੀ ਵਿਦਿਆਰਥੀਆਂ ਵਲੋਂ ਵੀ ਤੇਲਗੂ ਭਾਸ਼ਾ ਨੂੰ ਸਿੱਖਣ 'ਚ ਕਾਫੀ ਦਿਲਚਸਪੀ ਦਿਖਾਈ ਗਈ | ਇਸ ਮੌਕੇ ਸਮੂਹ ਸਕੂਲ ਸਟਾਫ਼ ਦੇ ਨਾਲ ਛੁੱਟੀਆਂ ਹੋਣ ਦੇ ਬਾਵਜੂਦ ਭਾਰੀ ਗਿਣਤੀ ਵਿਚ ਸਕੂਲੀ ਬੱਚੇ ਹਾਜ਼ਰ ਸਨ |