21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥੀ ਜੇ. ਈ. ਈ. ਐਡਵਾਂਸ ਪ੍ਰੀਖਿਆ ਛਾਏ

Ad Position 21
No active advertisement
ਅਜੀਤ ਡੈਸਕ 04-06-2025
ਪਟਿਆਲਾ, 3 ਜੂਨ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਅੱਠ ਹੋਣਹਾਰ ਵਿਦਿਆਰਥੀਆਂ ਨੇ ਪ੍ਰਸਿੱਧ ਤੇ ਔਖੀ ਮੰਨੀ ਜਾਣ ਵਾਲੀ ਜੇ.ਈ.ਈ ਐਡਵਾਂਸ ਮੁਕਾਬਲਾ ਪ੍ਰੀਖਿਆ ਵਿਚ ਸਫਲ ਹੋ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ¢ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਨੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਹ ਉਪਲੱਬਧੀ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਲਿਆਏ ਗਏ ਸੁਧਾਰਾਂ, ਸਕੂਲਾਂ ਵਿਚ ਸਿੱਖਿਆ ਗੁਣਵੱਤਾ ਵਿਚ ਹੋਏ ਨਿਰੰਤਰ ਵਾਧੇ ਅਤੇ ਅਧਿਆਪਕਾਂ ਦੀ ਲਗਾਤਾਰ ਮਿਹਨਤ ਦਾ ਨਤੀਜਾ ਹੈ¢ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਮੇਂ-ਸਿਰ ਰਹਿਨੁਮਾਈ, ਪ੍ਰੇਰਨਾ ਅਤੇ ਅਗਵਾਈ ਨਾਲ ਜਿੱਥੇ ਉਨ੍ਹਾਂ ਵਿਚ ਖ਼ੁਦ ਉਤੇ ਭਰੋਸਾ ਵਧਿਆ, ਉਥੇ ਹੀ ਸਿੱਖਿਆ ਵਿਭਾਗ ਨੇ ਵੀ ਹਰੇਕ ਪੱਧਰ 'ਤੇ ਉਨ੍ਹਾਂ ਦੀ ਸਹਾਇਤਾ ਕੀਤੀ¢ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਨੇ ਵੀ ਵਿਦਿਆਰਥੀਆਂ ਦੀ ਇਸ ਉਪਲੱਬਧੀ ਨੂੰ ਉਨ੍ਹਾਂ ਦੀ ਲਗਨ, ਸੱਚੀ ਨਿਸ਼ਠਾ ਅਤੇ ਦਿ੍ੜ੍ਹ ਨਿਸ਼ਚੇ ਦਾ ਨਤੀਜਾ ਦੱਸਿਆ¢ਸਫਲ ਵਿਦਿਆਰਥੀਆਂ ਵਿਚ ਮੈਰੀਟੋਰੀਅਸ ਸਕੂਲ ਪਟਿਆਲਾ ਤੋਂ ਹਰਕਿਰਨ ਦਾਸ, ਹਰਵਿੰਦਰ, ਜਸ਼ਨਦੀਪ ਸਿੰਘ ਅਤੇ ਅਦਿੱਤਿਆ, ਸਕੂਲ ਆਫ਼ ਐਮੀਨੈਂਸ ਸਮਾਣਾ ਤੋਂ ਅਰਸ਼ਦੀਪ, ਸਰਕਾਰੀ ਕੋ ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਤੋਂ ਗੁਰਲੀਨ ਕੌਰ ਅਤੇ ਪ੍ਰਭਪ੍ਰੀਤ ਅਤੇ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਤੋਂ ਵਿਦਾਂਸ਼ ਸ਼ਾਮਲ ਹਨ¢ ਇਹ ਸਾਰੇ ਵਿਦਿਆਰਥੀ ਸਰਕਾਰੀ ਸਕੂਲਾਂ ਵਿਚੋਂ ਹੋ ਕੇ ਆਉਣ ਵਾਲੇ ਉਹ ਸਿਤਾਰੇ ਹਨ, ਜਿਨ੍ਹਾਂ ਨੇ ਸਾਬਤ ਕਰ ਦਿੱਤਾ ਕਿ ਕਾਮਯਾਬੀ ਲਈ ਸਿਰਫ਼ ਆਰਥਿਕ ਰੁਝਾਨ ਨਹੀਂ, ਸਹੀ ਮਾਰਗ ਦਰਸ਼ਨ ਅਤੇ ਲਗਨ ਜ਼ਰੂਰੀ ਹੁੰਦੀ ਹੈ¢ਜ਼ਿਲ੍ਹਾ ਨੋਡਲ ਅਫ਼ਸਰ-ਕਮ-ਸਹਾਇਕ ਡਾਇਰੈਕਟਰ ਜਸਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀਆਂ¢ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਇਹ ਕਾਮਯਾਬੀ ਦੱਸਦੀ ਹੈ ਕਿ ਜੇਕਰ ਅਧਿਆਪਕ ਅਤੇ ਵਿਦਿਆਰਥੀ ਦੋਹਾਂ ਆਪਣੀ ਭੂਮਿਕਾ ਨਿਭਾਉਣ, ਤਾਂ ਕੋਈ ਵੀ ਮੁਸ਼ਕਿਲ ਨਹੀਂ ਰਹਿੰਦੀ¢ ਮੌਕੇ ਪਿ੍ੰਸੀਪਲ ਮਨਦੀਪ ਕੌਰ ਅੰਟਾਲ ਸਕੰਸਸਸ ਓਲਡ ਪੁਲਿਸ ਲਾਈਨ ਸਕੂਲ, ਪਿ੍ੰਸੀਪਲ ਰਮਨਦੀਪ ਕੌਰ ਸਸਸਸ ਕਲਿਆਣ, ਸੰਦੀਪ ਕੁਮਾਰ ਸਸਸਸ ਝਾਂਸਲਾ ਅਤੇ ਜ਼ਿਲ੍ਹਾ ਨੋਡਲ ਇੰਚਾਰਜ ਦੌਲਤ ਰਾਮ ਲੈਕਚਰਾਰ ਫਿਜ਼ਿਕਸ ਸਸਸਸ ਘਨੌਰ, ਰਾਜਿੰਦਰ ਸਿੰਘ ਚਾਨੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਪਟਿਆਲਾ ਨੇ ਵੀ ਵਧਾਈਆਂ ਦਿੱਤੀਆਂ¢
Ad Position 22
No active advertisement
ਪਿਛਲੀ ਖ਼ਬਰ ਡਾ. ਸੁਰਜੀਤ ਸਿੰਘ ਢਿੱਲੋਂ ਦੀਆਂ ਵਿਗਿਆਨਕ ਵਿਸ਼ਿਆਂ ਨਾਲ ਸੰਬੰਧਿਤ ਪੁਸਤਕਾਂ 'ਤੇ ਕਰਵਾਈ ਵਿਚਾਰ-ਗੋਸ਼ਟੀ ਅਗਲੀ ਖ਼ਬਰ ਅਰਬਨ ਅਸਟੇਟ ਪਟਿਆਲਾ ਦੀਆਂ ਸੜਕਾਂ ਦੀ ਹਾਲਤ ਖਸਤਾ
Ad Position 24