21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਚਮਕੀਲੇ ਪੇਪਰ ਤੇ ਇਕ ਲਾਇਟਰ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-06-2025

ਬਨੂੜ, 3 ਜੂਨ (ਭੁਪਿੰਦਰ ਸਿੰਘ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਚਮਕੀਲੇ ਪੇਪਰ ਅਤੇ ਲਾਇਟਰ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਬਨੂੜ ਇੰਸ. ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਇੰਸ. ਬਹਾਦਰ ਰਾਮ ਸਮੇਤ ਪੁਲਿਸ ਪਾਰਟੀ ਬਨੂੜ ਰਾਜਪੁਰਾ ਕੌਮੀ ਮਾਰਗ 'ਤੇ ਭੈੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਦੀ ਭਾਲ ਵਿਚ ਗਸ਼ਤ ਕਰ ਰਹੇ ਸਨ | ਗਸ਼ਤ ਦੌਰਾਨ ਜਦੋਂ ਉਹ ਕੌਮੀ ਮਾਰਗ 'ਤੇ ਸਥਿਤ ਪਿੰਡ ਫਤਹਿਪੁਰ ਗੜੀ ਟੀ ਪੁਆਇੰਟ ਦੇ ਸਾਹਮਣੇ ਪਹੁੰਚੇ ਤਾਂ ਇਕ ਵਿਅਕਤੀ ਜੋ ਖੜ ਕੇ ਨਸ਼ਾ ਕਰ ਰਿਹਾ ਸੀ | ਪੁਲਿਸ ਪਾਰਟੀ ਵਲੋਂ ਉਸ ਕਾਬੂ ਕੀਤਾ ਤੇ ਉਸ ਕੋਲੋਂ ਇਕ ਚਮਕੀਲਾ ਪੇਪਰ ਅਤੇ ਇਕ ਲਾਇਟਰ ਬਰਾਮਦ ਹੋਇਆ | ਫੜੇ ਗਏ ਵਿਅਕਤੀ ਦੀ ਪਹਿਚਾਣ ਗੁਲਸ਼ਨ ਕੁਮਾਰ ਵਾਸੀ ਪਿੰਡ ਗੱਜੂ ਖੇੜਾ ਵਜੋਂ ਹੋਈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ | ਇੰਸ. ਗੁਰਸੇਵਕ ਸਿੰਘ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦਾ ਡੋਪ ਟੈਸਟ ਕਰਵਾ ਕੇ ਉਸ ਨੂੰ ਇਲਾਜ ਲਈ ਨਸ਼ਾ ਛਡਾਊ ਕੇਂਦਰ 'ਚ ਦਾਖਲ ਕਰਵਾਇਆ ਜਾਵੇਗਾ | ਜਿੱਥੇ ਉਸ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਜਾਰੀ ਅਗਲੀ ਖ਼ਬਰ ਨਿੱਜੀ ਤੇ ਸਰਕਾਰੀ ਇਮਾਰਤਾਂ 'ਚ ਅੱਗ ਬੁਝਾਊ ਮਾਹਿਰਾਂ ਦੀ ਅਣਹੋਂਦ ਨਾਗਰਿਕਾਂ ਲਈ ਖ਼ਤਰਾ
Ad Position 24