21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਫ਼ਰਦ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਜਾਰੀ

Ad Position 21
No active advertisement
ਅਜੀਤ ਡੈਸਕ 04-06-2025
ਬਨੂੜ, 3 ਜੂਨ (ਭੁਪਿੰਦਰ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਬਨੂੜ ਵਿਖੇ ਸਥਾਨਕ ਫ਼ਰਦ ਕੇਂਦਰ ਦੇ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਕੀਤੀ ਹੋਈ ਹੈ | ਫ਼ਰਦ ਕੇਂਦਰ ਬਨੂੜ ਦੇ ਸੁਪਰਵਾਈਜ਼ਰ ਮਨਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਮੂਹ ਸਟਾਫ਼ ਨੂੰ ਪਿਛਲੇ 3 ਮਹੀਨਿਆਂ ਤੋਂ ਤਨਖਾਹ ਨਹੀਂ ਮਿਲ ਰਹੀ, ਜਦਕਿ ਉਨ੍ਹਾਂ ਨੂੰ ਨਿਗੂਣੀ ਤਨਖ਼ਾਹਾਂ 'ਤੇ ਕੰਮ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਫ਼ਰਦ ਕੇਂਦਰਾਂ ਦੇ ਮੁਲਾਜ਼ਮਾਂ ਪ੍ਰਤੀ ਸਰਕਾਰ ਦੀ ਨਿਯਤ ਠੀਕ ਨਹੀਂ ਹੈ ਅਤੇ ਇਸੇ ਲਈ ਉਨ੍ਹਾਂ ਸਮੂਹ ਜ਼ਿਲ੍ਹਾ ਮੁਹਾਲੀ ਦੇ ਫ਼ਰਦ ਕੇਂਦਰਾਂ ਦੇ ਸੁਪਰਵਾਈਜ਼ਰਾ ਨਾਲ ਮਿਲ ਕੇ ਪਿਛਲੇ ਦਿਨੀਂ ਡੀ.ਸੀ. ਮੁਹਾਲੀ ਨੂੰ ਇਕ ਮੰਗ ਪੱਤਰ ਸੌਂਪਿਆ ਸੀ | ਜਿਸ ਵਿਚ ਉਨ੍ਹਾਂ ਪਿਛਲੇ 3 ਮਹੀਨਿਆਂ ਤੋਂ ਰੁਕੀ ਤਨਖਾਹ ਅਤੇ ਹੋਰ ਮੰਗਾਂ ਦੱਸਿਆਂ | ਉਨ੍ਹਾਂ ਦੱਸਿਆ ਕਿ ਬਨੂੜ ਦੇ ਤਹਿਸੀਲਦਾਰ ਸੰਦੀਪ ਕੁਮਾਰ ਨੂੰ ਵੀ ਅੱਜ ਮੰਗ ਪੱਤਰ ਦਿੱਤਾ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ, ਉਦੋਂ ਤੱਕ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਮੋਦੀ ਕਾਲਜ ਦੇ ਐਨ. ਸੀ. ਸੀ. ਕੈਡਿਟਾਂ ਨੇ ਸ਼ਹਿਰ ਦੇ ਘੱਟ ਰੌਸ਼ਨੀ ਵਾਲੇ ਸਥਾਨਾਂ 'ਤੇ ਰਿਫਲੈਕਟਿਵ ਟੇਪਾਂ ਲਗਾਈਆਂ ਅਗਲੀ ਖ਼ਬਰ ਚਮਕੀਲੇ ਪੇਪਰ ਤੇ ਇਕ ਲਾਇਟਰ ਸਮੇਤ ਗਿ੍ਫ਼ਤਾਰ
Ad Position 24