21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਜਗਮੀਤ ਸਿੰਘ ਹਰਿਆਊ ਸਮੇਤ ਕਈ ਆਗੂਆਂ ਨੇ ਢੀਂਡਸਾ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 04-06-2025
ਪਾਤੜਾਂ, 3 ਜੂਨ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਦਲ ਦੇ ਪੀ.ਏ.ਸੀ. ਦੇ ਮੈਂਬਰ ਜਗਮੀਤ ਸਿੰਘ ਹਰਿਆਊ ਦੀ ਅਗਵਾਈ 'ਚ ਹਲਕਾ ਸ਼ੁਤਰਾਣਾ ਦੇ ਕਈ ਆਗੂਆਂ ਵਲੋਂ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਪਰਮਿੰਦਰ ਸਿੰਘ ਢੀਂਡਸਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਢੀਂਡਸਾ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਨ ਮਗਰੋਂ ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਅਕਾਲੀ ਦਲ ਨੂੰ ਮਜ਼ਬੂਤ ਕਰਨ 'ਚ ਵੱਡਾ ਯੋਗਦਾਨ ਪਾਉਂਦੇ ਰਹੇ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਵਲੋਂ ਪੰਜਾਬ ਦੇ ਭਲੇ ਲਈ ਕੀਤੇ ਗਏ ਹਰ ਸੰਘਰਸ਼ ਵਿਚ ਹਿੱਸਾ ਲਿਆ ਅਤੇ ਸਵ. ਪ੍ਰਕਾਸ਼ ਸਿੰਘ ਬਾਦਲ ਨਾਲ ਪਾਰਟੀ ਦੀ ਅਗਵਾਈ ਕਰਦਿਆਂ ਕਈ ਵਾਰ ਜੇਲ੍ਹਾਂ ਵੀ ਕੱਟੀਆਂ ਅਤੇ ਹਮੇਸ਼ਾ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਅਤੇ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣ ਲਈ ਜਿੱਥੇ ਉਨ੍ਹਾਂ ਦਾ ਵੱਡਾ ਯੋਗਦਾਨ ਰਿਹਾ ਉੱਥੇ ਹੀ ਅਕਾਲੀ ਦਲ ਦੀ ਭਾਈਵਾਲ ਪਾਰਟੀ ਭਾਜਪਾ ਨਾਲ ਮਿਲ ਕੇ ਬਣਦੀ ਰਹੀ ਕੇਂਦਰ ਸਰਕਾਰ ਵਿਚ ਵੀ ਉਨ੍ਹਾਂ ਨੇ ਬਹੁਤ ਵੱਡਾ ਰੋਲ ਅਦਾ ਕੀਤਾ ਅਤੇ ਕੇਂਦਰ ਸਰਕਾਰ ਵਿਚ ਮੰਤਰੀ ਦੇ ਅਹੁਦੇ 'ਤੇ ਰਹਿ ਕੇ ਉਨ੍ਹਾਂ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ | ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਨਾਲ ਪੰਜਾਬ ਦੇ ਇਕ ਸੂਝਵਾਨ ਆਗੂ ਦੇ ਸਦਾ ਲਈ ਹੋਏ ਵਿਛੋੜੇ ਨਾਲ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜਿਹੜਾ ਕਿ ਕਦੇ ਵੀ ਪੂਰਾ ਨਹੀ ਹੋ ਸਕੇਗਾ | ਇਸ ਮੌਕੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਖਾਂਗ, ਸਾਬਕਾ ਚੇਅਰਮੈਨ ਗੁਰਬਚਨ ਸਿੰਘ ਮੌੌਲਵੀਵਾਲਾ, ਲਖਵਿੰਦਰ ਸਿੰਘ ਮੌਲਵੀਵਾਲਾ, ਅਕਾਲੀ ਆਗੂ ਅਜੈਬ ਸਿੰਘ ਮੱਲ੍ਹੀ, ਤੇਜਵੀਰ ਸਿੰਘ ਖਾਂਗ ਆਗੂ ਯੂਥ ਅਕਾਲੀ ਦਲ, ਦਵਿੰਦਰ ਸਿੰਘ ਆਗੂ ਯੂਥ ਅਕਾਲੀ ਦਲ, ਜੋਗਿੰਦਰ ਸਿੰਘ ਬਾਵਾ, ਸੁਖਜੀਤ ਸਿੰਘ ਬਕਰਾਹਾ, ਗੱਜਣ ਸਿੰਘ ਸਰਪੰਚ ਹਰਿਆਊ ਖ਼ੁਰਦ, ਮਹਿਲ ਸਿੰਘ ਗਲੋਲੀ, ਗੁਰਨਾਮ ਸਿੰਘ ਵੜੈਚ, ਜਸਕਰਨ ਸਿੰਘ ਗਲੋਲੀ, ਹਨੀ ਸਿੱਧੂ, ਹਰਦੀਪ ਸਿੰਘ ਖਾਂਗ, ਰਸ਼ਪਾਲ ਸਿੰਘ ਨਿਆਲ ਸਮੇਤ ਹੋਰ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਘੱਲੂਘਾਰਾ ਦਿਵਸ ਮੌਕੇ ਕੌਮੀ ਸ਼ਹੀਦਾਂ ਨੂੰ ਸਿੱਖ ਕੌਮ ਕਰੇ ਸਿਜਦਾ-ਜਥੇ. ਗੜਗੱਜ ਅਗਲੀ ਖ਼ਬਰ ਮੋਦੀ ਕਾਲਜ ਦੇ ਐਨ. ਸੀ. ਸੀ. ਕੈਡਿਟਾਂ ਨੇ ਸ਼ਹਿਰ ਦੇ ਘੱਟ ਰੌਸ਼ਨੀ ਵਾਲੇ ਸਥਾਨਾਂ 'ਤੇ ਰਿਫਲੈਕਟਿਵ ਟੇਪਾਂ ਲਗਾਈਆਂ
Ad Position 24