21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਘੱਲੂਘਾਰਾ ਦਿਵਸ ਮੌਕੇ ਕੌਮੀ ਸ਼ਹੀਦਾਂ ਨੂੰ ਸਿੱਖ ਕੌਮ ਕਰੇ ਸਿਜਦਾ-ਜਥੇ. ਗੜਗੱਜ

Ad Position 21
No active advertisement
ਅਜੀਤ ਡੈਸਕ 04-06-2025
ਪਟਿਆਲਾ, 3 ਜੂਨ (ਅ.ਸ. ਆਹਲੂਵਾਲੀਆ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇ. ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ | ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕੇਂਦਰੀ ਜੇਲ੍ਹ ਪਟਿਆਲਾ ਵਿਚ ਮੁਲਾਕਾਤ ਕੀਤੀ ਗਈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਕੌਮੀ ਦਿਹਾੜੇ ਦੇ ਰੂਪ ਵਿਚ ਆ ਰਿਹਾ ਹੈ ਇਸ ਕਰਕੇ ਸਮੁੱਚੀ ਕੌਮ ਨੂੰ ਇਹ ਦਿਹਾੜਾ ਜੋਸ਼ੋ-ਖਰੋਸ਼ ਨਾਲ ਮਨਾਉਣਾ ਚਾਹੀਦਾ ਅਤੇ ਕੌਮੀ ਪਰਵਾਨਿਆਂ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾ ਸਤਿਕਾਰ ਭੇਟ ਕਰਨਾ ਚਾਹੀਦਾ ਹੈ | ਮੈਂਬਰ ਜਥੇ. ਸੁਰਜੀਤ ਸਿੰਘ ਗੜ੍ਹੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਗੁਰੂ ਘਰ ਮੋਤੀ ਬਾਗ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਦੇ 350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇੱਥੇ ਉਨ੍ਹਾਂ ਜਥੇ. ਕੁਲਦੀਪ ਸਿੰਘ ਗੜਗੱਜ ਨੂੰ ਇਨ੍ਹਾਂ ਸਮਾਗਮਾਂ ਵਿਚ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ ਤਾਂ ਕਿ ਉਨ੍ਹਾਂ ਸਮਾਗਮਾਂ ਰਾਹੀਂ ਵੀ ਉਹ ਕੌਮ ਨੂੰ ਸੇਧ ਦੇਣ | ਇਸ ਮੌਕੇ ਅੰਤਿ੍ੰਗ ਕਮੇਟੀ ਮੈਂਬਰ ਜਥੇ. ਸੁਰਜੀਤ ਸਿੰਘ ਗੜ੍ਹੀ, ਜਥੇ. ਜਸਮੇਰ ਸਿੰਘ ਲਾਛੜੂ, ਜਥੇ. ਰਵਿੰਦਰ ਸਿੰਘ ਖ਼ਾਲਸਾ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਵਿਖੇ ਥਰੋਬਾਲ ਚੈਂਪੀਅਨਸ਼ਿਪ ਕਰਵਾਈ ਅਗਲੀ ਖ਼ਬਰ ਜਗਮੀਤ ਸਿੰਘ ਹਰਿਆਊ ਸਮੇਤ ਕਈ ਆਗੂਆਂ ਨੇ ਢੀਂਡਸਾ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
Ad Position 24