ਦੇਵੀਗੜ੍ਹ, 3 ਜੂਨ (ਰਾਜਿੰਦਰ ਸਿੰਘ ਮੌਜੀ)-ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲਿਆਂ ਵਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੁੱਧਨਸਾਧਾਂ ਵਿਖੇ ਸਟੇਟ ਥਰੋਬਾਲ ਚੈਂਪੀਅਨਸ਼ਿਪ ਕਰਵਾਈ ਗਈ | ਜਿਸ ਵਿਚ ਪੂਰੇ ਪੰਜਾਬ ਤੋਂ 40 ਟੀਮਾਂ ਨੇ ਭਾਗ ਲਿਆ | ਇਸ ਮੌਕੇ ਸੀਨੀਅਰ ਗਰੁੱਪ ਵਿਚ ਮੁਕਤਸਰ ਸਾਹਿਬ ਦੀ ਟੀਮ ਨੇ ਪਹਿਲਾ ਤੇ ਮੁਹਾਲੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਜੂਨੀਅਰ ਗਰੁੱਪ ਵਿਚੋਂ ਲੁਧਿਆਣਾ ਦੀ ਟੀਮ ਨੇ ਪਹਿਲਾ ਤੇ ਦੁੱਧਨਸਾਧਾਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਤਰ੍ਹਾਂ ਜੂਨੀਅਰ ਲੜਕਿਆਂ ਦੀ ਟੀਮ ਵਿਚੋਂ ਦੁੱਧਨਸਾਧਾਂ ਦੀ ਟੀਮ ਨੇ ਪਹਿਲਾ ਤੇ ਮੁਕਤਸਰ ਸਾਹਿਬ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਜੇਤੂ ਟੀਮਾਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਵਿਧਾਇਕ ਪਠਾਣਮਾਜਰਾ ਨੇ ਸੰਬੋਧਨ ਕਰਦਿਆਂ ਖਿਡਾਰੀਆਂ ਨੂੰ ਖੇਡਾਂ ਵਿਚ ਵਧ ਤੋਂ ਵਧ ਭਾਗ ਲੈਣ ਲਈ ਕਿਹਾ | ਇਸ ਮੌਕੇ ਸਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਕੌਂਸਲ ਦੇਵੀਗੜ੍ਹ ਨੇ ਵੀ ਜੇਤੂ ਟੀਮਾਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਮਨਦੀਪ ਕੌਰ ਨੇ ਵਿਦਿਆਰਥੀਆਂ, ਮਾਪਿਆਂ ਤੇ ਇਲਾਕੇ ਦੇ ਆਏ ਹੋਏ ਪੰਚਾਂ-ਸਰਪੰਚਾਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ | ਇਸ ਸਮਾਗਮ ਵਿਚ ਬਾਬਾ ਸੁਖਦੇਵ ਸਿੰਘ ਬਾਉਲੀ ਸਾਹਿਬ ਘੜਾਮ, ਬਾਬਾ ਰਤਨ ਸਿੰਘ ਭੂਰੀ ਵਾਲੇ ਵੀ ਖਿਡਾਰੀਆਂ ਦੀ ਹੌਸਲਾ ਅਫਜਾਈ ਲਈ ਪਹੰੁਚੇ | ਸਟੇਟ ਥਰੋਬਾਲ ਚੈਂਪੀਅਨਸ਼ਿਪ ਦੀ ਸਮਾਪਤੀ ਤੇ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ | ਇਸ ਚੈਂਪੀਅਨਸ਼ਿਪ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਮੈਂਬਰ ਨਵਤੇਜ ਸਿੰਘ ਵੇਰਕਾ, ਪ੍ਰੋ. ਸਰਦਾਰਾ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਿੰਦਰ ਸਿੰਘ ਫਰਾਂਸਵਾਲਾ, ਸਰਪੰਚ ਗੁਰਜੰਟ ਸਿੰਘ, ਸਰਪੰਚ ਨਰਿੰਦਰ ਭਿੰਡਰ, ਸੁੱਚਾ ਸਿੰਘ ਨੰਦਗੜ੍ਹ, ਕਰਮਜੀਤ ਸਿੰਘ ਨੰਬਰਦਾਰ, ਹਰਜਿੰਦਰ ਸਿੰਘ ਭੰਗੂ, ਗੁਰਮੇਲ ਸਿੰਘ ਪਠਾਣਮਾਜਰਾ, ਸਰਪੰਚ ਰਾਣਾ ਸਿੰਘ ਭੈਣੀ, ਜੁਗਰਾਜ ਸਿੰਘ ਰੱਤਾਖੇੜਾ, ਹਰਦੇਵ ਸਿੰਘ ਘੜਾਮ, ਡਾ. ਕਰਮ ਸਿੰਘ ਰਾਜਗੜ੍ਹ, ਗੁਰਦੀਪ ਸਿੰਘ ਨੰਬਰਦਾਰ, ਜਗਦੇਵ ਸਿੰਘ ਦੁੱਧਨਸਾਧਾਂ, ਗੁਰਭੇਜ ਸਿੰਘ ਸਰਪੰਚ ਕਛਵੀ, ਮਨਿੰਦਰ ਸਿੰਘ ਸਾਬਕਾ ਸਰਪੰਚ ਕਛਵਾ, ਪ੍ਰੇਮ ਖਨੇਜਾ, ਬੂਟਾ ਸਿੰਘ, ਰਾਜਪਾਲ ਸਿੰਘ, ਕਰਮਜੀਤ ਸਿੰਘ ਰੁੜਕੀ, ਕਵਲਜੀਤ ਕੌਰ, ਮੈਨੇਜਰ ਜਗੀਰ ਸਿੰਘ, ਸਕੂਲ ਮੈਨੇਜਰ ਗੁਰਪ੍ਰੀਤ ਸਿੰਘ ਅਤੇ ਕੋਚ ਦਰਸ਼ਨ ਸਿੰਘ ਹਾਜ਼ਰ ਸਨ |