ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ
ਅਜੀਤ ਡੈਸਕ
04-06-2025
ਰਾਜਪੁਰਾ, 3 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 500 ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਸਮੇਤ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸ. ਕਿਰਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਪੁਰਾਣੇ ਕਿਲੇ ਦੇ ਪਿਛਲੇ ਚੌੜਾ ਬਾਜ਼ਾਰ 'ਚ ਪਹੁੰਚੇ ਤਾਂ ਉੱਥੋਂ ਲੰਘ ਰਹੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਪੁਲਿਸ ਪਾਰਟੀ ਨੇ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਕਿਰਨਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਪਿਲਖਣੀ ਦੇ ਕਬਜ਼ੇ 'ਚੋਂ 500 ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਬਰਾਮਦ ਹੋਈਆਂ | ਸ਼ਹਿਰੀ ਪੁਲਿਸ ਨੇ ਕਿਰਨਦੀਪ ਸਿੰਘ ਨੂੰ ਗਿ੍ਫ਼ਤਾਰ ਕਰ ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |