21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਆਧੁਨਿਕ ਏ. ਐਨ. ਟੀ. ਐਫ. ਪਟਿਆਲਾ ਰੇਂਜ ਦਫ਼ਤਰ ਦਾ ਡੀ. ਜੀ. ਪੀ. ਗੌਰਵ ਯਾਦਵ ਨੇ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 04-06-2025
ਪਟਿਆਲਾ, 3 ਜੂਨ (ਮਨਦੀਪ ਸਿੰਘ ਖਰੌੜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਹਿੱਸੇ ਵਜੋਂ, ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਪਟਿਆਲਾ ਪੁਲਿਸ ਲਾਈਨਜ਼ 'ਚ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ | ਇਸ ਦੌਰਾਨ ਡੀ.ਜੀ.ਪੀ. ਗੌਰਵ ਯਾਦਵ ਦੇ ਨਾਲ ਵਿਸ਼ੇਸ਼ ਡੀ.ਜੀ.ਪੀ. ਏ.ਐਨ.ਟੀ.ਐਫ. ਕੁਲਦੀਪ ਸਿੰਘ ਅਤੇ ਏ.ਐਨ.ਟੀ.ਐਫ. ਦੇ ਏ.ਡੀ.ਜੀ.ਪੀ. ਨਿਲਾਭ ਕਿਸ਼ੋਰ ਵੀ ਮੌਜੂਦ ਸਨ | ਇਹ ਦਫਤਰ 1 ਕਰੋੜ ਰੁਪਏ ਦੀ ਲਾਗਤ ਨਾਲ 6,800 ਵਰਗ ਫੁੱਟ ਵਿਚ ਉਸਾਰੀ ਇਹ ਇਕ ਅਤਿ-ਆਧੁਨਿਕ, ਦੋ ਮੰਜ਼ਿਲਾ ਇਮਾਰਤ' ਹੈ | ਡੀ.ਜੀ.ਪੀ. ਯਾਦਵ ਨੇ ਕਿਹਾ ਕਿ ਇਹ ਸਹੂਲਤ ਨਵੀਨਤਮ ਫੌਰੈਂਸਿਕ ਸਾਜੋ-ਸਾਮਾਨ, ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡਾਟਾ ਇਨਕਿ੍ਪਸ਼ਨ ਅਤੇ ਡਕਿ੍ਪਸ਼ਨ ਅਤੇ ਕਿ੍ਪਟੋ ਕਰੰਸੀ ਜਾਂਚ-ਪੜਤਾਲ ਕਰਨ ਵਾਲੇ ਉਪਕਰਣਾਂ ਨਾਲ ਲੈਸ ਹੋਣ ਦੇ ਨਾਲ ਕਾਬਿਲ ਅਤੇ ਤਕਨੀਕੀ ਮਾਹਰਾਂ ਦੀ ਟੀਮ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ | ਇਸ ਦੌਰਾਨ ਗੌਰਵ ਯਾਦਵ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਵੱਡੀ ਸਫਲਤਾ ਦੱਸਦੇ ਹੋਏ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਇਹ ਮੁਹਿੰਮ ਸੂਬੇ ਵਿਚ ਜਾਰੀ ਰਹੇਗੀ | ਪੰਜਾਬ ਪੁਲਿਸ ਨੇ ਵਿਆਪਕ ਪਹੁੰਚ ਅਪਣਾਈ ਹੈ ਜਿਸਦੇ ਉਦੇਸ਼ ਨਾ ਕੇਵਲ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ ਹੈ ਸਗੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਵਿਚ ਸ਼ਾਮਲ ਵੱਡੀ ਮੱਛੀਆਂ 'ਤੇ ਨਕੇਲ ਕੱਸਣਾ ਵੀ ਹੈ | ਉਨ੍ਹਾਂ ਕਿਹਾ, ਅਸੀਂ ਤਸਕਰਾਂ ਵਿਰੁੱਧ ਸਖਤ ਰਵੱਈਆ ਅਪਣਾਇਆ ਹੈ ਅਤੇ ਨਸ਼ਿਆਂ ਦੀ ਗਿ੍ਫਤ ਵਿਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵਿਸੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਵਿੱਚ ਤਕਨੀਕੀ ਆਧੁਨਿਕੀਕਰਨ ਲਈ 12 ਕਰੋੜ ਰੁਪਏ ਦੀ ਗਰਾਂਟ ਦਿੱਤੀ ਸੀ, ਜਦ ਕਿ ਇਸ ਸਾਲ ਇਸ ਗਰਾਂਟ ਨੂੰ ਵਧਾ ਕੇ 13.5 ਕਰੋੜ ਰੁਪਏ ਕਰ ਦਿੱਤਾ ਗਿਆ , ਜੋ ਕਿ ਏ.ਐਨ.ਟੀ.ਐਫ. ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਲਈ ਵਰਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰਜ਼ 'ਤੇ ਜਲੰਧਰ ਰੇਂਜ ਵਿਚ, ਏ.ਐਨ.ਟੀ.ਐਫ ਦਾ ਦਫਤਰ ਨਿਰਮਾਣ ਅਧੀਨ ਹੈ ਅਤੇ ਬਹੁਤ ਜਲਦੀ ਸਾਰੀਆਂ ਰੇਂਜਜ਼ ਵਿੱਚ ਅਜਿਹੇ ਏ.ਐਨ.ਟੀ.ਐਫ. ਦਫਤਰ ਹੋਣਗੇ | ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ 'ਸੇਫ਼ ਪੰਜਾਬ' ਵਟਸਐਪ ਚੈਟਬੋਟ ਪੋਰਟਲ 9779100200 ਇੱਕ ਮਹੱਤਵਪੂਰਨ ਪਹਿਲ ਵਜੋਂ ਉਭਰਿਆ ਹੈ | ਉਨ੍ਹਾਂ ਕਿਹਾ ਕਿ ਇਸ ਪੋਰਟਲ 'ਤੇ ਨਸ਼ਾ ਤਸਕਰਾਂ ਤੇ ਨਸ਼ੇ ਦੇ ਆਦੀ ਵਿਅਕਤੀਆਂ ਬਾਰੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਜਿਸ ਕਰਕੇ ਲੋਕਾਂ ਵੱਲੋਂ ਇਸ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਉਹ ਇਸ 'ਤੇ ਆਪਣੇ ਸੁਝਾਅ ਵੀ ਦੇ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਪੋਰਟਲ 'ਤੇ ਪ੍ਰਾਪਤ ਹੋਏ 7635 ਮਾਮਲਿਆਂ ਵਿਚੋਂ 1596 ਵਿੱਚ ਐਫਆਈਆਰਜ਼ ਦਰਜ ਕਰਦਿਆਂ 1814 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਏਆਈ ਅਧਾਰਤ ਡੇਟਾਬੇਸ ਵੀ ਵਿਕਸਤ ਕਰ ਰਹੀ ਹੈ ਤਾਂ ਜੋ ਐਨ.ਡੀ.ਪੀ.ਐਸ. ਐਕਟ ਅਧੀਨ ਗਿ੍ਫਤਾਰ ਕੀਤੇ ਵਿਅਕਤੀਆਂ ਦੇ ਅਗਲੇਰੇ-ਪਿਛਲੇਰੇ ਸਬੰਧ ਦੀ ਹੋਰ ਡੂੰਘਾਈ ਨਾਲ ਪੜਤਾਲਿਆ ਜਾ ਸਕੇ | ਇਸ ਮੌਕੇ ਡੀ.ਆਈ.ਜੀ. ਏਐਨਟੀਐਫ ਸੰਜੀਵ ਕੁਮਾਰ ਰਾਮਪਾਲ, ਡੀ.ਆਈ.ਜੀ. ਪਟਿਆਲਾ ਰੇਂਜ ਡਾ. ਨਾਨਕ ਸਿੰਘ, ਐਸ.ਐਸ.ਪੀ. ਵਰੁਨ ਸ਼ਰਮਾ ਅਤੇ ਏ.ਆਈ.ਜੀ. ਏ.ਐਨ.ਟੀ.ਐਫ. ਭੁਪਿੰਦਰ ਸਿੰਘ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰੀ ਪੁਲਿਸ ਵਲੋਂ ਰਾਤ ਨੂੰ ਘਰਾਂ 'ਚ ਪਾੜ ਲਾ ਕੇ ਚੋਰੀਆਂ ਕਰਨ ਵਾਲੇ ਗਰੋਹ ਦੇ 3 ਗਿ੍ਫ਼ਤਾਰ, 2 ਫ਼ਰਾਰ ਅਗਲੀ ਖ਼ਬਰ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਰ ਕਮੇਟੀ ਤੇ ਟਰੱਸਟ ਹੋਏ ਦੋਫਾੜ
Ad Position 24