ਰਾਜਪੁਰਾ, 3 ਜੂਨ (ਰਣਜੀਤ ਸਿੰਘ)-ਰਾਜਪੁਰਾ ਪਟਿਆਲਾ ਹਾਈ ਵੇ 'ਤੇ ਇਕ ਗੋਦਾਮ ਨੂੰ ਅੱਗ ਲੱਗਣ ਕਾਰਨ ਸਮਾਨ ਸੜ ਕੇ ਸਵਾਹ ਹੋ ਗਿਆ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ | ਜਾਣਕਾਰੀ ਮੁਤਾਬਿਕ ਰਾਜਪੁਰਾ ਜੀ.ਟੀ. ਰੋਡ ਨੇੜੇ ਇਕ ਗੱਦਿਆਂ ਦਾ ਗੋਦਾਮ ਬਣਾਇਆ ਹੋਇਆ ਸੀ | ਉਸ ਗੋਦਾਮ 'ਚ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਅੱਗ ਇੰਨੀ ਭਿਆਨਕ ਸੀ ਕਿ ਗੋਦਾਮ ਦੇ ਅੰਦਰ ਪਿਆ ਸਮਾਨ ਸੜ ਕੇ ਸਵਾਹ ਹੋ ਗਿਆ ਅਤੇ ਇਕ ਮੋਟਰਸਾਈਕਲ ਵੀ ਅੱਗ ਦੀ ਭੇਟ ਚੜ੍ਹ ਗਿਆ | ਇਸ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਇਸ ਸੰਬੰਧੀ ਫਾਇਰ ਅਫ਼ਸਰ ਅਮਰਬੀਰ ਸਿੰਘ ਰੂਬੀ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਰਾਜਪੁਰਾ ਸਮੇਤ ਹੋਰਨਾਂ ਥਾਵਾਂ ਤੋਂ ਵੀ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੰਗਵਾਉਣੀਆਂ ਪਈਆਂ |