27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਘੱਲੂਘਾਰੇ ਦੀ ਯਾਦ 'ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Ad Position 21
No active advertisement
ਅਜੀਤ ਡੈਸਕ 05-06-2025
ਫ਼ਤਹਿਗੜ੍ਹ ਸਾਹਿਬ, 4 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਦੇ ਘੱਲੂਘਾਰੇ ਦੀ ਯਾਦ 'ਚ ਮਨਾਏ ਜਾਣ ਵਾਲੇ ਸ਼ਹੀਦੀ ਸਮਾਗਮ ਸਬੰਧੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਗਏ ਹਨ | ਇਸ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਤਰ ਸਿੰਘ ਦਲੇਰ ਨੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਕੀਤੀ | ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਜਗਦੀਪ ਸਿੰਘ ਚੀਮਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਤੇ ਇੰਚਾਰਜ ਹਲਕਾ ਫ਼ਤਹਿਗੜ੍ਹ ਸਾਹਿਬ ਅਤੇ ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਜੂਨ 1984 ਵਿਚ ਉਸ ਸਮੇਂ ਦੀ ਹਕੂਮਤ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਫ਼ੌਜੀ ਹਮਲਾ ਕਰਵਾ ਕੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਗਏ ਸਨ, ਜੋ ਕੌਮ ਕਦੇ ਵੀ ਭੁਲਾ ਨਹੀਂ ਸਕਦੀ | ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਦੀ ਯਾਦ ਵਿਚ 6 ਜੂਨ ਨੂੰ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ | ਜਿਸ ਦੌਰਾਨ ਇਸ ਘੱਲੂਘਾਰੇ ਵਿਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੇ ਸਿੰਘ, ਸਿੰਘਣੀਆਂ ਅਤੇ ਮਾਸੂਮ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ੍ਹ ਭੇਟ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਨਮਿਤ ਅਰਦਾਸ ਕੀਤੀ ਜਾਵੇਗੀ | ਉਨ੍ਹਾਂ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਨੂੰ 6 ਜੂਨ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ 'ਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ ਸਬੰਧੀ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 6 ਜੂਨ ਨੂੰ ਸਵੇਰੇ ਸਾਢੇ 9 ਵਜੇ ਪਾਏ ਜਾਣਗੇ | ਇਸ ਮੌਕੇ 'ਤੇ ਮੈਨੇਜਰ ਰਣਜੀਤ ਸਿੰਘ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਪਰਵਾਈਜ਼ਰ ਜੋਗਾ ਸਿੰਘ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਦਿਹਾਤੀ ਸ਼੍ਰੋਮਣੀ ਅਕਾਲੀ ਦਲ, ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਹਰਮਨਜੀਤ ਸਿੰਘ ਤੇ ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ, ਗਗਨਦੀਪ ਸਿੰਘ, ਭਾਈ ਨਿਰਮਲ ਸਿੰਘ, ਭਾਈ ਗੁਰਜੰਟ ਸਿੰਘ, ਰਾਜਿੰਦਰ ਸਿੰਘ, ਹਰਜੀਤ ਸਿੰਘ, ਦਲਜੀਤ ਸਿੰਘ ਬੇਦੀ ਸਮੁੱਚੇ ਸਟਾਫ਼ ਮੈਂਬਰ ਅਤੇ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਪੈਦਲ ਯਾਤਰਾ ਦੌਰਾਨ ਸੰਸਦ ਮੈਂਬਰ ਅਰੋੜਾ ਨੂੰ ਜਨਤਾ ਦਾ ਭਾਰੀ ਸਮਰਥਨ ਮਿਲਿਆ <br/>
Ad Position 24