27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 05-06-2025
ਫ਼ਤਹਿਗੜ੍ਹ ਸਾਹਿਬ, 4 ਜੂਨ (ਮਨਪ੍ਰੀਤ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਇਸ਼ਾਨ ਕੌਸ਼ਲ ਕਾਰਜਕਾਰੀ ਇੰਜੀਨੀਅਰ ਅਤੇ ਗੌਤਮ ਜਿੰਦਲ ਉਪ ਮੰਡਲ ਇੰਜੀਨੀਅਰ ਦੀ ਰਹਿਨੁਮਾਈ ਹੇਠ ਬਲਾਕ ਕੋਆਰਡੀਨੇਟਰ ਸਰਹਿੰਦ ਬਲਜਿੰਦਰ ਕੌਰ ਵਲੋਂ ਕੀਤੇ ਉਪਰਾਲੇ ਨਾਲ ਪਿੰਡ ਮਲਕੋਮਾਜਰਾ ਬਲਾਕ ਸਰਹਿੰਦ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਸਰਪੰਚ ਬਲਜਿੰਦਰ ਸਿੰਘ ਦੇ ਸਹਿਯੋਗ ਸਦਕਾ ਪਿੰਡ ਵਾਸੀਆਂ ਨੂੰ ਪਲਾਸਟਿਕ ਵੇਸਟ ਮੈਨੇਜਮੈਂਟ, ਪਲਾਸਟਿਕ ਦੀ ਵਰਤੋਂ ਨੂੰ ਘਟਾਉਣ, ਇਸ ਦੇ ਦੁਸ਼ਪ੍ਰਭਾਵ ਅਤੇ ਕੂੜਾ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਪਿੰਡ ਵਾਸੀਆਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਹਰੇਕ ਨੂੰ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਸਰਪੰਚ ਬਲਜਿੰਦਰ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣਾ ਸਾਡਾ ਮੁੱਢਲਾ ਫ਼ਰਜ਼ ਹੈ, ਇਸ ਲਈ ਸਾਨੂੰ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਦੇ ਨਾਲ-ਨਾਲ ਵੱਧ ਤੋਂ ਵੱਧ ਰੁੱਖ ਵੀ ਲਗਾਉਣੇ ਚਾਹੀਦੇ ਹਨ ਤਾਂ ਜੋ ਸਾਫ਼-ਸੁਥਰੇ ਵਾਤਾਵਰਨ ਦੀ ਸਿਰਜਣਾ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀਬਾੜੀ ਵਿਭਾਗ ਕਰ ਰਿਹੈ ਕਿਸਾਨਾਂ ਨੂੰ ਜਾਗਰੂਕ ਅਗਲੀ ਖ਼ਬਰ ਘੱਲੂਘਾਰੇ ਦੀ ਯਾਦ 'ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Ad Position 24