27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪਾਰਕ 'ਚ ਯੋਗਾ ਕਰਦੇ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Ad Position 21
No active advertisement
ਅਜੀਤ ਡੈਸਕ 05-06-2025
ਰਾਜਪੁਰਾ, 4 ਜੂਨ (ਜੀ.ਪੀ. ਸਿੰਘ)-ਅੱਜ ਸਵੇਰੇ ਸਥਾਨਕ ਫੋਕਲ ਪੁਆਇੰਟ ਦੀ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਲਈ ਆਏ 70 ਸਾਲਾਂ ਬਜ਼ੁਰਗ 'ਤੇ ਲੋਹੇ ਦੀਆਂ ਰਾਡਾਂ ਅਤੇ ਕਿ੍ਪਾਨਾਂ ਨਾਲ ਲੈਸ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਕੇ ਉਸ ਨੰੂ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ | ਇਸ ਮੌਕੇ ਪਾਰਕ ਦੇ 'ਚ ਸੈਰ ਕਰ ਰਹੇ ਸੈਰ ਪ੍ਰੇਮੀਆਂ ਦੇ ਵਿਚ ਭਗਦੜ ਮੱਚ ਗਈ ਅਤੇ ਸਹਿਮ ਦਾ ਮਾਹੌਲ ਦੇਖਣ ਨੂੰ ਮਿਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਰਣਬੀਰ ਸਿੰਘ (70) ਵਾਸੀ ਫੋਕਲ ਪੁਆਇੰਟ ਰਾਜਪੁਰਾ ਜੋ ਕਿ ਰੋਜ਼ਾਨਾ ਦੀ ਤਰ੍ਹਾਂ ਪਾਰਕ ਦੇ ਵਿਚ ਬੁੱਧਵਾਰ ਦੀ ਸਵੇਰ ਕਰੀਬ 6 ਵਜੇ ਪਾਰਕ 'ਚ ਸੈਰ ਕਰਨ ਤੋਂ ਉਪਰੰਤ ਸੀਮਿੰਟ ਦੇ ਬੈਂਚ 'ਤੇ ਬੈਠ ਕੇ ਯੋਗਾ ਕਰ ਰਿਹਾ ਸੀ ਤਾਂ ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ 3 ਵਿਅਕਤੀ ਜਿਨ੍ਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ ਨੇ ਆਪਣੇ ਹੱਥ ਵਿਚ ਫੜੀਆਂ ਹੋਈਆਂ ਲੋਹੇ ਦੀਆਂ ਰਾਡਾਂ ਅਤੇ ਕਿਰਪਾਨਾਂ ਨਾਲ ਉਸ 'ਤੇ ਹਮਲਾ ਕਰਕੇ ਉਸ ਨੰੂ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ | ਇਸ ਦੌਰਾਨ ਹਮਲਾਵਰਾਂ ਵਲੋਂ ਘਟਨਾ ਨੂੰ ਅੰਜਾਮ ਦੇਣ ਸਮੇਂ ਪਾਰਕ ਦੇ ਵਿਚ ਸੈਰ ਕਰਨ ਵਾਲਿਆਂ 'ਚ ਭਗਦੜ ਮੱਚ ਗਈ ਅਤੇ ਸਹਿਮ ਦਾ ਮਾਹੌਲ ਦੇਖਣ ਨੂੰ ਮਿਲਿਆ | ਇਸ ਮੌਕੇ ਸੈਰ ਪ੍ਰੇਮੀਆਂ ਵਿਚੋਂ ਇਕ ਵਿਅਕਤੀ ਨੇ ਐਂਬੂਲੈਂਸ 108 ਨੰਬਰ ਉੱਤੇ ਕਾਲ ਕਰਕੇ ਲਹੂ ਲੁਹਾਣ ਹੋਏ ਬਜ਼ੁਰਗ ਰਣਬੀਰ ਸਿੰਘ ਨੂੰ ਇਲਾਜ ਦੇ ਲਈ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ | ਜਿੱਥੇ ਡਾਕਟਰਾਂ ਵੱਲੋਂ ਉਹਨਾਂ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਰਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ | ਪਰਿਵਾਰਿਕ ਮੈਂਬਰਾਂ ਦੇ ਦੱਸਣ ਮੁਤਾਬਿਕ ਰਣਬੀਰ ਸਿੰਘ ਦਾ ਫੋਕਲ ਪੁਆਇੰਟ ਦੀ ਵਸਨੀਕ ਇਕ ਔਰਤ ਨਾਲ ਕਿਸੇ ਪੁਰਾਣੇ ਮਾਮਲੇ ਨੂੰ ਲੈ ਕੇ ਕੇਸ ਚਲ ਰਿਹਾ ਹੈ ਤੇ ਇਸ ਰੰਜਸ਼ ਦੇ ਚੱਲਦਿਆਂ ਉਕਤ ਔਰਤ ਦੇ ਇਸ਼ਾਰੇ 'ਤੇ ਉਸ 'ਤੇ ਜਾਨਲੇਵਾ ਹਮਲਾ ਕਰਵਾਇਆ ਗਿਆ ਹੈ | ਉਨ੍ਹਾਂ ਨੇ ਥਾਣਾ ਸ਼ਹਿਰੀ ਦੀ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕਰਨ ਉਪਰੰਤ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਹਨਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਸੰਬੰਧ ਫੋਕਲ ਪੁਆਇੰਟ ਚੌਂਕੀ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਪੀੜਤ ਵਿਅਕਤੀ ਇਲਾਜ ਦੇ ਲਈ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਅਧੀਨ ਦਾਖਲ ਹੈ ਅਤੇ ਉਸ ਦੇ ਦੇ ਬਿਆਨਾਂ ਦੇ ਅਧਾਰ ਉੱਤੇ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਬੇਅਦਬੀ 'ਤੇ ਰੋਸ ਪ੍ਰਗਟਾਉਣ ਗਏ ਅਕਾਲੀ ਦਲ (ਅ) ਦੇ ਆਗੂਆਂ ਨੂੰ ਹਿਰਾਸਤ 'ਚ ਲੈਣਾ ਨਿੰਦਣਯੋਗ-ਇਮਾਨ ਸਿੰਘ ਮਾਨ ਅਗਲੀ ਖ਼ਬਰ ਬੋਲੀ ਦਾ ਵਿਰੋਧ ਕਰਨ ਪਹੁੰਚੀਆਂ ਕਿਸਾਨ ਯੂਨੀਅਨਾਂ ਤੇ ਬੋਲੀਕਾਰਾਂ ਵਿਚਕਾਰ ਹੋਈ ਹੱਥੋਪਾਈ
Ad Position 24