ਅਮਲੋਹ, 4 ਜੂਨ (ਕੇਵਲ ਸਿੰਘ)-ਸਿੱਧ ਬਾਬਾ ਰੋੜੀ ਵਾਲੇ ਅਮਲੋਹ ਵਿਖੇ ਸ੍ਰੀਮਦ ਭਾਗਵਤ ਕਥਾ ਦੀ ਸ਼ੁਰੂਆਤ ਹੋਈ ਜਿਸ ਦੇ ਪਹਿਲੇ ਦਿਨ ਸ਼ੈਲਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਰਾਕੇਸ਼ ਗਰਗ ਤੇ ਸਨਾਤਨ ਧਰਮ ਪ੍ਰਚਾਰ ਟਰੱਸਟ ਦੇ ਸਕੱਤਰ ਸੁਰਿੰਦਰ ਜਿੰਦਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਆਰਤੀ ਦੀ ਰਸਮ ਅਦਾ ਕੀਤੀ ਗਈ | ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਾਰਮਿਕ ਕਾਰਜਾਂ ਵਿਚ ਇਕੱਠੇ ਹੋ ਕੇ ਮਿਲ ਕੇ ਵਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਸਾਡੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ | ਇਸ ਮੌਕੇ ਸਵਾਮੀ ਸ੍ਰੀ ਰਾਮਾਨੰਦ ਸਾਰਥੀ ਵਰਿੰਦਾਵਨ ਵਾਲਿਆਂ ਵਲੋਂ ਭਗਵਾਨ ਕਿ੍ਸ਼ਨ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਉਥੇ ਹੀ ਲੋਕਾਂ ਨੂੰ ਸ਼ਰਾਬ ਅਤੇ ਤੰਬਾਕੂ ਆਦਿ ਦੇ ਨਸ਼ਿਆਂ ਦਾ ਤਿਆਗ ਕਰਨ ਦੀ ਵੀ ਅਪੀਲ ਕੀਤੀ | ਇਸ ਮੌਕੇ ਸਵਾਮੀ ਰਜਿੰਦਰ ਪੁਰੀ ਜੂਨਾ ਅਖਾੜਾ ਨੇ ਦੱਸਿਆ ਕਿ ਇਹ ਕਥਾ 9 ਜੂਨ ਤੱਕ ਰੋਜ਼ਾਨਾ ਸਵੇਰੇ ਸਵਾ 10 ਤੋਂ ਸਵਾ 1 ਵਜੇ ਤੱਕ ਅਤੇ ਸ਼ਾਮ ਸਵਾ 3 ਤੋਂ ਸ਼ਾਮ ਸਵਾ 6 ਵਜੇ ਤੱਕ ਹੋਵੇਗੀ, ਜਦੋਂ ਕਿ 10 ਜੂਨ ਨੂੰ ਅਤੁੱਟ ਭੰਡਾਰਾ ਚਲਾਇਆ ਜਾਵੇਗਾ | ਉਨ੍ਹਾਂ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਇਸ ਵਿਚ ਵਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ ਨੀਟਾ ਸੰਧੂ, ਗਊ ਸੇਵਾ ਸੰਮਤੀ ਦੇੇ ਪ੍ਰਧਾਨ ਭੂਸ਼ਨ ਸੂਦ, ਵੈਦਿਕ ਸਨਾਤਨ ਭਵਨ ਦੇ ਸੰਚਾਲਕ ਸ਼ਾਸਤਰੀ ਗੁਰੂ ਦੱਤ ਸ਼ਰਮਾ, ਭੁਪਿੰਦਰ ਸਿੰਘ, ਲਛਮਣ ਮਹਿਤਾ, ਮੀਤ ਪ੍ਰਧਾਨ ਬਲਜੀਤ ਸਿੰਘ, ਸੁਖਵੀਰ ਸਿੰਘ, ਸਕੱਤਰ ਹਰਸਿਮਰਨ ਸਿੰਘ, ਖ਼ਜ਼ਾਨਚੀ ਹਰਜੀਤ ਸਿੰਘ, ਰਣਜੀਤ ਸਿੰਘ, ਮੈਂਬਰ ਸੁਰਜੀਤ ਸਿੰਘ, ਗਿਆਨ ਸਿੰਘ ਲੱਲੋਂ, ਸੁਖਵੀਰ ਸਿੰਘ ਤੇ ਸੰਗਤਾਂ ਮੌਜੂਦ ਸਨ |