27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪੰਜਾਬੀ 'ਵਰਸਿਟੀ ਵਿਖੇ ਧਰਨਾ ਦੇ ਰਹੇ ਕਰਮਚਾਰੀਆਂ ਨਾਲ ਉਪ-ਕੁਲਪਤੀ ਦੀ ਮੀਟਿੰਗ ਰਹੀ ਬੇਸਿੱਟਾ

Ad Position 21
No active advertisement
ਅਜੀਤ ਡੈਸਕ 05-06-2025
ਪਟਿਆਲਾ, 4 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੱਚੇ ਕਰਮਚਾਰੀਆਂ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਜ 22ਵੇਂ ਦਿਨ ਵੀ ਜਾਰੀ ਰਿਹਾ | ਇਸ ਧਰਨੇ ਦੌਰਾਨ ਕਰਮਚਾਰੀਆਂ ਵਲੋਂ ਲੜੀਵਾਰ ਭੁੱਖ ਹੜਤਾਲ 17ਵੇਂ ਦਿਨ ਜਾਰੀ ਰਹੀ ਜੋ 24 ਘੰਟੇ ਤੋਂ 48 ਘੰਟੇ ਵਿਚ ਤਬਦੀਲ ਕਰ ਦਿੱਤੀ ਗਈ | ਇਹ ਧਰਨਾ ਡੀਨ ਅਕਾਦਮਿਕ ਅਤੇ ਰਜਿਸਟਰਾਰ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਸੀ ਪਰ ਹੁਣ ਕਰਮਚਾਰੀਆਂ ਵਲੋਂ ਇਹ ਧਰਨਾ ਉਪ-ਕੁਲਪਤੀ ਦਫ਼ਤਰ ਅੱਗੇ ਤਬਦੀਲ ਕਰ ਦਿੱਤਾ ਗਿਆ ਹੈ | ਕਰਮਚਾਰੀ ਆਗੂਆਂ ਰਜੇਸ਼ ਗੱਗੂ, ਅਜੇ ਅਰੋੜਾ, ਇਕਬਾਲ ਚੰਦ, ਕੁਲਦੀਪ ਸਿੰਘ, ਜਤਿੰਦਰ ਕਾਲਾ ਨੇ ਜਾਣਕਾਰੀ ਦਿੱਤੀ ਕਿ ਨਵੇਂ ਨਿਯੁਕਤ ਉਪ-ਕੁਲਪਤੀ ਵਲੋਂ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਇਕ ਕਮੇਟੀ ਬਣਾਈ ਗਈ ਹੈ ਪਰ ਕਮੇਟੀ ਵਲੋਂ ਹਾਲੇ ਤੱਕ ਕੋਈ ਰਿਪੋਰਟ ਨਹੀਂ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਅੱਜ ਸ਼ਾਮ ਦੇਰ ਸ਼ਾਮ ਧਰਨੇ 'ਤੇ ਬੈਠੇ ਕਰਮਚਾਰੀਆਂ ਦੀ ਉਪ-ਕੁਲਪਤੀ ਨਾਲ ਇਕ ਮੀਟਿੰਗ ਹੋਈ ਜੋ ਕਿ ਬੇਸਿੱਟਾ ਰਹੀ | ਕਰਮਚਾਰੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਧਰਨਾ ਇਸੇ ਤਰ੍ਹਾਂ ਚਲਦਾ ਰਹੇਗਾ ਅਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਵਿਕਰਮਜੀਤ ਸਿੰਘ, ਗੁਰਤੇਜ ਸਿੰਘ, ਸੰਦੀਪ ਕੁਮਾਰ, ਹੈਪੀ, ਅਮਨਦੀਪ, ਗੁਰਮੀਤ ਸੁਰਜੀਤ ਬਠਿੰਡਾ, ਲੋਕੇਸ਼, ਜਗਤਾਰ ਸਿੰਘ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜੇਈਈ ਐਡਵਾਂਸਡ 2025 'ਚ ਡੀ.ਏ.ਵੀ. ਦੇ ਵਿਦਿਆਰਥੀਆਂ ਨੇ ਕੀਤਾ ਵਧੀਆ ਪ੍ਰਦਰਸ਼ਨ ਅਗਲੀ ਖ਼ਬਰ ਰੰਗਮੰਚ ਦੇ ਪ੍ਰਸਿੱਧ ਕਲਾਕਾਰ, ਨਿਰਦੇਸ਼ਕ ਗੋਪਾਲ ਸ਼ਰਮਾ ਸਨਮਾਨਿਤ
Ad Position 24