27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਰੰਜਿਸ਼ ਦੇ ਚਲਦਿਆਂ ਗੋਲੀਆਂ ਚਲਾ ਕੇ ਇਕ ਵਿਅਕਤੀ ਨੂੰ ਕੀਤਾ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 05-06-2025
ਅਰਨੋ, 4 ਜੂਨ (ਦਰਸ਼ਨ ਸਿੰਘ ਪਰਮਾਰ)-ਨਜ਼ਦੀਕੀ ਪਿੰਡ ਢਾਬੀ ਗੁੱਜਰਾਂ ਵਿਖੇ ਰੰਜਸ਼ ਦੇ ਚੱਲਦਿਆਂ ਇਕ ਵਿਅਕਤੀ ਤੇ ਫਾਇਰਿੰਗ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਜਿਸ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ | ਜ਼ਖਮੀ ਵਿਅਕਤੀ ਦੇ ਬਿਆਨਾਂ ਦੇ ਅਧਾਰ 'ਤੇ ਤਿੰਨ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕਰਕੇ ਪੁਲਿਸ ਵਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਗੁਰਦਰਸ਼ਨ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਪਿੰਡ ਡੇਰਾ ਫ਼ੌਜੀ ਸਿੰਘ ਵਾਲਾ ਢਾਬੀ ਗੁੱਜਰਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਹੈ ਕਿ ਸਤਪਾਲ ਸਿੰਘ, ਮੇਰਾ ਤਾਇਆ ਹੈ, ਜੋ 2 ਜੂਨ ਨੂੰ ਸਤਪਾਲ ਨੇ ਆਪਣੇ ਖੇਤ ਦੇ ਨਾਲ ਲਗਦੀ ਸਾਡੀ ਜ਼ਮੀਨ ਵਿਚੋਂ ਵੀ ਅੱਧਾ ਕਿੱਲਾ ਜ਼ਮੀਨ ਵਾਹ ਦਿੱਤਾ ਸੀ ਤੇ ਮੇਰੇ ਨਾਲ ਗਾਲੀ ਗਲੋਚ ਕੀਤਾ ਜਦੋਂ ਸ਼ਾਮ ਨੂੰ ਮੈਂ ਸਕੂਟਰੀ ਪਰ ਸਵਾਰ ਹੋ ਕੇ ਆਪਣੇ ਘਰ ਪਾਸ ਆ ਰਿਹਾ ਸੀ, ਜੋ ਦੋਸ਼ੀਆਨ ਨੇ ਮੈਨੂੰ ਰਸਤੇ ਵਿਚ ਘੇਰ ਲਿਆ ਅਤੇ ਸਤਪਾਲ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਜਾਨੋਂ ਮਾਰਨ ਦੀ ਨਿਯਤ ਨਾਲ ਮੇਰੇ 'ਤੇ ਫਾਇਰ ਕਰ ਦਿੱਤਾ, ਜੋ ਮੇਰੇ ਸਿਰ ਉਪਰੋ ਲੰਘ ਗਿਆ ਅਤੇ ਦੂਜਾ ਫਾਇਰ ਮੇਰੀ ਗਰਦਨ ਨੇੜੋਂ ਲੰਘ ਗਿਆ ਅਤੇ ਤੀਜਾ ਫਾਇਰ ਮੇਰੇ ਖੱਬੇ ਪੱਟ 'ਤੇ ਵੱਜਾ ਅਤੇ ਦੋਸ਼ੀਆਨ ਮੌਕੇ ਤੋਂ ਫਰਾਰ ਹੋ ਗਏ ਅਤੇ ਹੁਣ ਮੇਰੇ ਪਰਿਵਾਰਕ ਮੈਂਬਰਾਂ ਨੇ ਮੈਨੂੰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਵਿੱਚ ਦਾਖਲ ਕਰਵਾਇਆ ਗਿਆ ਹੈ | ਇਸ ਮਾਮਲੇ ਦੇ ਪੜਤਾਲੀਆ ਅਫਸਰ ਜੈ ਪ੍ਰਕਾਸ ਸਿੰਘ ਪੁਲਿਸ ਚੋੰਕੀ ਮੁੱਖੀ ਗੁਲਜਾਰ ਪੁਰਾ (ਠਰੂਆ) ਨੇ ਦੱਸਿਆ ਕਿ ਜ਼ਖਮੀ ਵਿਅਕਤੀ ਦੇ ਬਿਆਨਾਂ ਦੇ ਅਧਾਰ 'ਤੇ ਸਤਪਾਲ ਸਿੰਘ, ਗੁਰਜੀਤ ਸਿੰਘ, ਨਿਰਮਲ ਸਿੰਘ ਵਾਸੀਆਨ ਢਾਬੀ ਗੁਜਰਾ ਦੇ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਅਜੇ ਤੱਕ ਫਰਾਰ ਇਨ੍ਹਾਂ ਵਿਅਕਤੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਇਨ੍ਹਾਂ ਨੂੰ ਗਿ੍ਫਤਾਰ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਹਾਈਪਰ ਟੈਨਸ਼ਨ ਦਾ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ ਧਰਨਾ ਦੇ ਰਹੇ ਕਰਮਚਾਰੀਆਂ ਨਾਲ ਉਪ-ਕੁਲਪਤੀ ਦੀ ਮੀਟਿੰਗ ਰਹੀ ਬੇਸਿੱਟਾ
Ad Position 24