27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸ਼ਰਾਬ ਦੇ ਠੇਕਿਆਂ ਵਿਚ ਹਿੱਸਾ ਪਾਉਣ ਦਾ ਝਾਂਸਾ ਦੇ ਕੇ ਠੱਗੇ 25 ਲੱਖ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 05-06-2025
ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਹਰਿਆਣਾ ਦੇ ਸ਼ਰਾਬ ਦੇ ਠੇਕਿਆਂ 'ਚ ਹਿੱਸਾ ਪਾਉਣ ਦਾ ਝਾਂਸਾ ਦੇ ਕੇ 24 ਲੱਖ 90 ਹਜਾਰ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੌਰਵ ਕਤਿਆਲ ਵਾਸੀ ਚੰਦਰ ਨਗਰ ਸਿਵਲ ਲਾਇਨਜ਼ ਲੁਧਿਆਣਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਬਜਰੰਗ ਲਾਲ ਵਾਸੀ ਪਿੰਡ ਬਡੋਪਲ ਫਤਿਆਬਾਦ ਹਰਿਆਣਾ ਨੇ ਉਸ ਨੰੂ ਹਰਿਆਣਾ ਦੇ ਸ਼ਰਾਬ ਦੇ ਠੇਕਿਆਂ 'ਚ ਉਸ ਦਾ ਹਿੱਸਾ ਪਾਉਣ ਦਾ ਝਾਂਸਾ ਦੇ ਕੇ ਉਸ ਤੋਂ 24 ਲੱਖ 90 ਹਜਾਰ ਰੁਪਏ ਲੈ ਲਏ | ਬਾਅਦ ਵਿਚ ਨਾਂਹ ਤਾਂ ਸ਼ਰਾਬ ਦੇ ਠੇਕਿਆਂ 'ਚ ਕੋਈ ਹਿੱਸਾ ਪਾਇਆ ਅਤੇ ਨਾਂਹ ਹੀ ਪੈਸੇ ਵਾਪਸ ਕੀਤੇ | ਜਿਸ 'ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਪੜਤਾਲ ਕਰਨ ਤੋਂ ਬਾਅਦ ਬਜਰੰਗ ਲਾਲ ਖ਼ਿਲਾਫ਼ ਧੋਖਾਧੜੀ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਹਾਈਪਰ ਟੈਨਸ਼ਨ ਦਾ ਕੈਂਪ ਲਗਾਇਆ
Ad Position 24