ਪਾਤੜਾਂ, 4 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਦੀ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਅਤੇ ਇਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਪਾਤੜਾਂ ਦੇ ਮੁਖੀ ਹਰਮਿੰਦਰ ਸਿੰਘ ਦੇ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਤਲਾਸ਼, ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ 'ਚ ਨਰਵਾਣਾ ਰੋਡ ਪਾਤੜਾਂ ਮੌਜੂਦ ਸੀ | ਜਿੱਥੇ ਇਤਲਾਹ ਮਿਲੀ ਕਿ ਇਕ ਵਿਅਕਤੀ ਨਸ਼ੀਲੀਆਂ ਗੋਲੀਆਂ ਵੇਚਣ ਲਈ ਅਨਾਜ ਮੰਡੀ ਪਾਤੜਾਂ ਵਿਚ ਬਣੀ ਪਾਣੀ ਵਾਲੀ ਟੈਂਕੀ ਨੇੜੇ ਖੜ੍ਹਾ ਹੈ | ਇਸੇ ਇਤਲਾਹ 'ਤੇ ਛਾਪੇਮਾਰੀ ਕਰਕੇ ਇਸ ਕੋਲੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਇਸ ਦੀ ਪਹਿਚਾਣ ਜਗਦੀਪ ਸਿੰਘ ਵਾਸੀ ਖਾਸਪੁਰ ਕਾਲੋਨੀ ਥਾਣਾ ਪਾਤੜਾਂ ਵਜੋਂ ਹੋਈ ਹੈ ਅਤੇ ਇਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ |