27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਕੁਲਾਰਾਂ ਵਿਖੇ ਐਸ.ਸੀ. ਧਰਮਸ਼ਾਲਾ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 05-06-2025
ਨਾਭਾ, 4 ਜੂਨ (ਜਗਨਾਰ ਸਿੰਘ ਦੁਲੱਦੀ)-ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਆਪਣੇ ਅਖ਼ਤਿਆਰੀ ਕੋਟੇ 'ਚੋਂ ਦਿੱਤੀ ਗਰਾਂਟ ਨਾਲ ਹਲਕੇ ਦੇ ਪਿੰਡ ਕੁਲਾਰਾਂ ਵਿਖੇ ਐਸ.ਸੀ. ਧਰਮਸ਼ਾਲਾ ਕਮਿਊਨਿਟੀ ਸੈਂਟਰ ਦੇ ਹੋਣ ਵਾਲੇ ਨਵੀਨੀਕਰਨ ਦਾ ਨੀਂਹ ਪੱਥਰ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਤੇ ਸਮੁੱਚੀ ਪੰਚਾਇਤ ਦੀ ਹਾਜ਼ਰੀ ਵਿਚ ਰੱਖਿਆ ਗਿਆ | ਉਪਰੰਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਬਿਨਾਂ ਕਿਸੇ ਪੱਖਪਾਤ ਤੋਂਾ ਪਹਿਲ ਦੇ ਆਧਾਰ 'ਤੇ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਕਰਵਾਉਣ ਲਈ ਵਚਨਬੱਧ ਹੈ | ਪਿੰਡ ਦੇ ਸਰਪੰਚ ਦਵਿੰਦਰ ਸਿੰਘ ਨੇ ਵਿਕਾਸ ਕਾਰਜਾਂ ਲਈ ਗਰਾਂਟ ਦੇਣ 'ਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ |
ਇਸ ਮੌਕੇ ਆਪ ਆਗੂ ਗੁਰਦੇਵ ਸਿੰਘ, ਬੇਅੰਤ ਸਿੰਘ, ਲਵਪ੍ਰੀਤ ਸਿੰਘ ਲੱਭੂ, ਹਨੀ ਸਿੰਘ ਪੰਚ, ਨਵਜੋਤ ਕੌਰ ਪੰਚ, ਨਿਰਮਲ ਕੌਰ ਪੰਚ, ਸੰਦੀਪ ਕੌਰ ਪੰਚ, ਰਣਧੀਰ ਸਿੰਘ, ਗੁਰਪ੍ਰੀਤ ਸਿੰਘ, ਕੇਵਲ ਸਿੰਘ, ਹਰਦੀਪ ਸਿੰਘ, ਗੁਰਦਰਸ਼ਨ ਸਿੰਘ, ਕਰਨ ਸ਼ੇਰ ਸਿੰਘ, ਸੁਖਚੈਨ ਸਿੰਘ, ਜਤਿੰਦਰ ਸਿੰਘ ਸਰਾਓ ਆਦਿ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਡੀ. ਪੀ. ਓ. ਮਹਿੰਦਰਜੀਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਬੀ.ਪੀ. ਦੇ ਮਰੀਜ਼ਾਂ ਲਈ ਰੋਜ਼ਾਨਾ ਕਸਰਤ ਜ਼ਰੂਰੀ-ਡਾ. ਪ੍ਰੇਮ ਕੁਮਾਰ
Ad Position 24