27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਕੋਹੜ ਦਾ ਕੀਤਾ ਜਾਵੇਗਾ ਖਾਤਮਾ-ਡਾ. ਬਲਬੀਰ ਸਿੰਘ

Ad Position 21
No active advertisement
ਅਜੀਤ ਡੈਸਕ 05-06-2025
ਪਟਿਆਲਾ, 4 ਜੂਨ (ਮਨਦੀਪ ਸਿੰਘ ਖਰੌੜ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ 'ਚੋਂ ਨਸ਼ਿਆਂ ਦੇ ਪੂਰਨ ਖਾਤਮੇ ਲਈ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਨੂੰ ਪਟਿਆਲਾ ਦਿਹਾਤੀ ਦੇ ਪਿੰਡ ਰੋਹਟਾ, ਹਿਆਣਾ ਖੁਰਦ, ਧੰਗੇੜਾ, ਲੁਬਾਣਾ ਕਰਮੂ, ਲੁਬਾਣਾ ਮਾਡਲ ਟਾਊਨ ਦੇ ਵਸਨੀਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਨਸ਼ਿਆਂ ਦੇ ਇਸ ਕੋਹੜ ਦਾ ਖਾਤਮਾ ਕਰੇਗੀ | ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ 'ਚ ਨਸ਼ਾ ਵੇਚਣ ਵਾਲਿਆਂ 'ਤੇ ਅਤੇ ਨਸ਼ਾ ਕਰਨ ਵਾਲਿਆਂ ਸੰਬੰਧੀ ਜਾਣਕਾਰੀ ਇਕੱਤਰ ਕਰਨ ਲਈ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਨਸ਼ਿਆਂ ਸੰਬੰਧੀ ਛੋਟੀ ਤੋਂ ਛੋਟੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝਾ ਕਰਨਗੀਆਂ | ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਜੇਲ੍ਹਾਂ ਵਿਚ ਅਤੇ ਨਸ਼ਾ ਕਰਨ ਵਾਲਿਆਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਕਿੱਤਾ ਮੁਖੀ ਕੋਰਸ ਕਰਵਾ ਕੇ ਸਮਾਜ ਦੀ ਮੁਖਧਾਰਾ ਵਿਚ ਸ਼ਾਮਲ ਕੀਤਾ ਜਾਵੇਗਾ | ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਹੁਣ ਨਸ਼ਿਆਂ ਦੀ ਦਲ ਦਲ ਵਿਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵੱਧ ਰਿਹਾ ਹੈ | ਇਸ ਮੌਕੇ ਲਖਵਿੰਦਰ ਸਿੰਘ, ਧਰਮਿੰਦਰ ਸਿੰਘ, ਬਲਜਿੰਦਰ ਸਿੰਘ, ਸਰਬਜੀਤ ਸਿੰਘ, ਨਰਦੀਪ ਸਿੰਘ, ਕੁਲਵਿੰਦਰ ਕੌਰ, ਜਸਤਾਰ ਸਿੰਘ, ਤੇਜਿੰਦਰ ਸਿੰਘ, ਅਮਰੀਕ ਸਿੰਘ, ਮਲਵਿੰਦਰ ਸਿੰਘ, ਗਗਨਦੀਪ ਸਿੰਘ, ਧਰਮਵੀਰ ਸਿੰਘ, ਜਸਵੀਰ ਸਿੰਘ, ਪਰਦੀਪ ਕੌਰ, ਨਰਿੰਦਰ ਕੌਰ, ਗੁਰਨਾਮ ਸਿੰਘ, ਕਿਰਨ ਕੌਰ, ਸਰਬਜੀਤ ਸਿੰਘ, ਜਸਪ੍ਰੀਤ ਸਿੰਘ, ਕਰਨੈਲ ਸਿੰਘ, ਮਨਿੰਦਰ ਸਿੰਘ, ਗੁਰਬਿੰਦਰ ਸਿੰਘ, ਪਰਦੀਪ ਸਿੰਘ, ਰਣਬੀਰ ਸਿੰਘ, ਜਗਦੀਪ ਸਿੰਘ, ਦਲਜੀਤ ਕੌਰ, ਸਰਬਜੀਤ ਕੌਰ, ਇੰਦਰਜੀਤ ਸਿੰਘ, ਦੀਦਾਰ ਸਿੰਘ, ਕਰਤਾਰ ਸਿੰਘ, ਜੰਗੀਰ ਸਿੰਘ, ਜਗਪਾਲ ਕੌਰ, ਅਮਰਜੀਤ ਕੌਰ ਤੋਂ ਇਲਾਵਾ ਹੋਰ ਪਿੰਡਾਂ ਦੇ ਪੰਚ ਅਤੇ ਸਰਪੰਚ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਏ ਗਏ ਇਤਿਹਾਸਕ ਫ਼ੈਸਲੇ-ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਗਲੀ ਖ਼ਬਰ 'ਵਾਤਾਵਰਨ ਅਤੇ ਰੁੱਖ', 'ਖੇਤੀ ਦਿਸ਼ਾ ਅਤੇ ਦਸ਼ਾ' ਅਤੇ ਦੁਨੀਆ ਦੇ ਬਦਲਦੇ ਹਾਲਾਤਾਂ 'ਤੇ ਸੈਮੀਨਾਰ ਕਰਵਾਇਆ
Ad Position 24