ਪਟਿਆਲਾ, 4 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜਨਤਕ ਸਥਾਨਾਂ ਦੀ ਗਰਾਊਾਡ ਜ਼ੀਰੋ ਤੋਂ ਰਿਪੋਰਟ ਲੈਣ ਦੇ ਮਕਸਦ ਨਾਲ ਬਾਰਾਂਦਰੀ ਬਾਗ ਤੇ ਪੋਲੋ ਗਰਾਊਾਡ ਦਾ ਅੱਜ ਸ਼ਾਮ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਵੀ ਮੌਜੂਦ ਸਨ | ਆਪਣੇ ਦੌਰੇ ਦੌਰਾਨ ਡਾ. ਪ੍ਰੀਤੀ ਯਾਦਵ ਨੇ ਰਾਜਾ ਭਿਲੰਦਰ ਸਿੰਘ ਖੇਡ ਸਟੇਡੀਅਮ ਵਿਖੇ ਜਿਮਨੇਜ਼ੀਅਮ ਹਾਲ ਦੇ ਹੋਏ ਨਵੀਨੀਕਰਨ ਦੇ ਕੰਮ ਦਾ ਜਾਇਜ਼ਾ ਲੈਣ ਸਮੇਤ ਪੋਲੋ ਗਰਾਊਾਡ ਦੀ ਸਾਫ਼ ਸਫ਼ਾਈ ਅਤੇ ਵਿਸ਼ੇਸ਼ ਤੌਰ 'ਤੇ ਬਾਥਰੂਮਾਂ ਦੀ ਸਫ਼ਾਈ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਹਦਾਇਤ ਕੀਤੀ ਕਿ ਪੋਲੋ ਗਰਾਊਾਡ ਵਿਖੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਖੇਡਣ ਆਉਣ ਵਾਲੇ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਪੋਲੋ ਗਰਾਊਾਡ ਦੀ ਮੈਨਟੇਨੈਸ ਲਈ ਹੋਰ ਵਿਅਕਤੀ ਰੱਖਣ ਲਈ ਕਾਰਵਾਈ ਅਰੰਭਣ ਲਈ ਵੀ ਕਿਹਾ | ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਰਾਂਦਰੀ ਬਾਗ ਦਾ ਦੌਰਾ ਕਰਦਿਆਂ ਨਗਰ ਨਿਗਮ ਕਮਿਸ਼ਨਰ ਨੂੰ ਵਾਤਾਵਰਣ ਸੁਧਾਰ ਪ੍ਰਾਜੈਕਟ ਅਧੀਨ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ (ਐਨਕੈਪ) ਤਹਿਤ ਬਾਰਾਂਦਰੀ ਬਾਗ ਦੇ ਸੁੰਦਰੀਕਰਨ ਲਈ ਤਿਆਰ ਕੀਤੀ ਯੋਜਨਾ ਨੂੰ ਅਮਲੀਜਾਮਾ ਪਹਿਨਾਉਣ ਲਈ ਕੰਮ ਸ਼ੁਰੂ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਬਾਰਾਂਦਰੀ ਬਾਗ ਵਿਚ ਲੱਗੇ ਫੁਹਾਰਿਆਂ, ਲਾਈਟਾਂ ਸਮੇਤ ਬੈਂਬੂ ਹਟਸ, ਸ਼ਹਿਰ ਵਾਸੀਆਂ ਦੀ ਸਹੂਲਤ ਲਈ ਬੈਠਣ ਤੇ ਸੈਰ ਕਰਨ ਲਈ ਬਿਹਤਰ ਪ੍ਰਬੰਧ ਕੀਤੇ ਜਾਣ | ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੀਆਂ ਜਨਤਕ ਥਾਵਾਂ ਦੀ ਗਰਾਊਾਡ ਜ਼ੀਰੋ ਤੋਂ ਰਿਪੋਰਟ ਲੈਣ ਲਈ ਅਚਨਚੇਤ ਦੌਰੇ ਅੱਗੋਂ ਵੀ ਕੀਤੇ ਜਾਣਗੇ ਤਾਂ ਜੋ ਜਿਥੇ ਕਿੱਤੇ ਵੀ ਕੋਈ ਕੰਮੀ ਹੈ, ਉਸ ਨੂੰ ਸੁਧਾਰ ਕੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ | ਉਨ੍ਹਾਂ ਕਿਹਾ ਕਿ ਅੱਜ ਪਟਿਆਲਾ ਦੇ ਦੋ ਅਜਿਹੇ ਸਥਾਨਾਂ ਦਾ ਦੌਰਾ ਕੀਤਾ ਗਿਆ ਹੈ ਜਿਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿਚ ਸ਼ਹਿਰ ਵਾਸੀ ਆਉਂਦੇ ਹਨ | ਉਨ੍ਹਾਂ ਕਿਹਾ ਕਿ ਜਨਤਕ ਸਥਾਨਾਂ 'ਤੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਜੇਕਰ ਕਿਸੇ ਕਿਸਮ ਦੀ ਅਣਗਹਿਲੀ ਪਾਈ ਗਈ ਤਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਖਿਲਾਫ਼ ਸਖਤ ਕਰਵਾਈ