28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਯੂਨੀਵਰਸਿਟੀ ਕਾਲਜ ਮੀਰਾਂਪੁਰ ਤੇ ਗੁਰਮਤਿ ਕਾਲਜ ਪਟਿਆਲਾ ਰਲ ਕੇ ਮਨਾਉਣਗੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 350ਵਾਂ ਸ਼ਹੀਦੀ ਦਿਵਸ

Ad Position 21
No active advertisement
ਅਜੀਤ ਡੈਸਕ 05-06-2025
ਦੇਵੀਗੜ੍ਹ, 4 ਜੂਨ (ਰਾਜਿੰਦਰ ਸਿੰਘ ਮੌਜੀ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸ਼ਤਾਬਦੀ ਸਮਾਗਮ ਯੂਨੀਵਰਸਿਟੀ ਕਾਲਜ ਮੀਰਾਂਪੁਰ ਅਤੇ ਗੁਰਮਤਿ ਕਾਲਜ ਪਟਿਆਲਾ ਵਲੋਂ ਮਿਲ ਕੇ ਮਨਾਇਆ ਜਾਵੇਗਾ | ਇਸ ਮੌਕੇ ਦੋਹਾਂ ਕਾਲਜਾਂ ਦੇ ਵਿਦਿਆਰਥੀ, ਅਧਿਆਪਕ ਅਤੇ ਇਲਾਕੇ ਦੇ ਲੋਕ ਇਕੱਠੇ ਹੋ ਕੇ ਗੁਰੂ ਸਾਹਿਬ ਦੇ ਸ਼ਹੀਦੀ ਸੰਦੇਸ਼ ਨੂੰ ਸੰਗਤ ਤਕ ਪਹੁੰਚਾਉਣਗੇ | ਇਸ ਸੰਬੰਧੀ ਦੋਹਾਂ ਕਾਲਜਾਂ ਦੇ ਪਿ੍ੰਸੀਪਲਾਂ ਵਿਚਾਲੇ ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਇਕ ਭਰਵੀਂ ਵਿਚਾਰ-ਚਰਚਾ ਹੋਈ, ਜਿਸ ਵਿਚ ਸਮਝੌਤਾ ਕੀਤਾ ਗਿਆ ਕਿ ਸਮਾਗਮ ਵਿਚ ਗੁਰਬਾਣੀ ਕੀਰਤਨ, ਵਿਚਾਰ ਗੋਸ਼ਟੀ ਅਤੇ ਲੇਖ ਮੁਕਾਬਲੇ ਕਰਵਾਏ ਜਾਣਗੇ | ਇਸ ਮੌਕੇ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਮਨੁੱਖਤਾ ਦੀ ਰੱਖਿਆ ਲਈ ਸੀ ਅਤੇ ਅੱਜ ਦੇ ਸਮੇਂ ਵਿਚ ਉਸ ਸੰਦੇਸ਼ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣੀ ਬਹੁਤ ਜ਼ਰੂਰੀ ਹੈ | ਇਸੇ ਤਰ੍ਹਾਂ ਪਿ੍ੰਸੀਪਲ ਗੁਰਮਤਿ ਕਾਲਜ ਡਾ. ਜਸਬੀਰ ਕੌਰ ਨੇ ਕਿਹਾ ਕਿ ਇਹ ਸ਼ਤਾਬਦੀ ਸਮਾਗਮ ਨਾ ਸਿਰਫ਼ ਇਤਿਹਾਸਕ ਪੇ੍ਰਰਨਾ ਦਾ ਸਰੋਤ ਹੋਵੇਗਾ, ਸਗੋਂ ਇਹ ਇਕ ਅਜਿਹਾ ਮੰਚ ਵੀ ਬਣੇਗਾ ਜਿੱਥੇ ਧਾਰਮਿਕ, ਸਿੱਖਿਆਤਮਕ ਅਤੇ ਅਕਾਦਮਿਕ ਚਿੰਤਕ ਇਕੱਠੇ ਹੋ ਕੇ ਨਵੀਂ ਸਿਰਜਣਾ ਕਰਨਗੇ | ਇਸ ਮੌਕੇ ਮੀਰਾਂਪੁਰ ਕਾਲਜ ਵਿਖੇ ਸੇਵਾ ਨਿਭਾਅ ਰਹੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਤਾਰੀਖ਼, ਥਾਂ ਅਤੇ ਵਿਸਥਾਰਤ ਕਾਰਜਕ੍ਰਮ ਜਲਦੀ ਹੀ ਦੋਹਾਂ ਕਾਲਜਾਂ ਵਲੋਂ ਸਾਂਝੇ ਤੌਰ 'ਤੇ ਜਾਰੀ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਦੋਹਾਂ ਕਾਲਜਾਂ ਦੁਆਰਾ ਕਰਵਾਏ ਜਾ ਰਹੇ ਇਸ ਸਮਾਗਮ ਨਾਲ ਵਿਦਿਆਰਥੀਆਂ ਦੀ ਆਪਸੀ ਸਾਂਝ ਵਧੇਗੀ ਅਤੇ ਸਿੱਖਿਆ ਦੇ ਖੇਤਰ ਵਿਚ ਇਹ ਇਕ ਮੀਲ ਪੱਥਰ ਸਾਬਤ ਹੋਵੇਗਾ | ਇਸ ਮੌਕੇ ਡਾ. ਅਸਪ੍ਰੀਤ ਕੌਰ ਅਤੇ ਅਸਿਸਟੈਂਟ ਪ੍ਰੋਫੈਸਰ ਹਰਦੀਪ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਏ.ਡੀ.ਜੀ.ਪੀ. ਜੇਲ੍ਹਾਂ ਵਲੋਂ ਕੇਂਦਰੀ ਜੇਲ੍ਹ ਦਾ ਨਿਰੀਖਣ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਬਾਰਾਂਦਰੀ ਬਾਗ ਤੇ ਪੋਲੋ ਗਰਾਊਾਡ ਦਾ ਅਚਨਚੇਤ ਦੌਰਾ
Ad Position 24