ਨਾਭਾ, 4 ਜੂਨ (ਜਗਨਾਰ ਸਿੰਘ ਦੁਲੱਦੀ)-ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਅੱਜ ਸਥਾਨਕ ਘੁੰਮਣ ਕਾਲੋਨੀ ਵਿਖੇ ਪਹੁੰਚ ਕੇ ਕਾਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਕੱਤਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨੌਜਵਾਨਾਂ ਨੂੰ ਜਿੱਥੇ ਵੱਡੀ ਪੱਧਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਬੇਰੁਜ਼ਗਾਰੀ ਦਾ ਖ਼ਾਤਮਾ ਕਰਨ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ, ਉੱਥੇ ਹੀ ਪੰਜਾਬ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਜੱਸੀ ਸੋਹੀਆਂ ਵਾਲਾ ਨੇ ਕਾਲੋਨੀ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਸੂਬੇਦਾਰ ਜਗਤਾਰ ਸਿੰਘ, ਬਲਵੀਰ ਸਿੰਘ, ਸੁੰਦਰ ਲਾਲ, ਅਮਨਦੀਪ ਸਿੰਘ, ਕੁਲਦੀਪ ਰਾਏ, ਅਮਰਜੀਤ ਸਿੰਘ, ਲਖਵਿੰਦਰ ਸਿੰਘ, ਮੱਖਣ ਸਿੰਘ, ਹਰਮੇਸ਼ ਸਿੰਘ, ਬਲਵੀਰ ਸਿੰਘ, ਬਲਵੀਰ ਸਿੰਘ, ਹੇਮਰਾਜ, ਮਨਜੀਤ ਸਿੰਘ, ਬੂਟਾ ਸਿੰਘ ਆਦਿ ਕਾਲੋਨੀ ਨਿਵਾਸੀ, ਯੂਥ ਆਗੂ ਲਾਲੀ ਫਤਹਿਪੁਰ, ਹਰਵਿੰਦਰ ਸਿੰਘ ਖਹਿਰਾ, ਪਰਮਿੰਦਰ ਸਿੰਘ ਭੰਗੂ, ਲਵਪ੍ਰੀਤ ਸਿੰਘ ਲੱਭੂ, ਜਸਕਰਨਵੀਰ ਸਿੰਘ ਤੇਜੇ ਆਦਿ ਕਾਲੋਨੀ ਵਾਸੀ ਮੌਜੂਦ ਸਨ |