ਨਾਭਾ, 4 ਜੂਨ (ਜਗਨਾਰ ਸਿੰਘ ਦੁਲੱਦੀ)-ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸੀਨੀਅਰ ਅਕਾਲੀ ਆਗੂ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਨਾਭਾ ਹਲਕੇ ਦੇ ਸੀਨੀਅਰ ਅਕਾਲੀ ਆਗੂ ਅਸ਼ੋਕ ਬਾਂਸਲ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਵਲੋਂ ਨਿਰਸਵਾਰਥ ਲੰਮਾ ਸਮਾਂ ਕਰੀਬ ਛੇ ਦਹਾਕੇ ਪੰਜਾਬ ਤੇ ਪੰਜਾਬੀਅਤ ਦੀ ਸੇਵਾ ਕੀਤੀ ਗਈ ਹੈ ਜੋ ਕਿ ਕਦੇ ਵੀ ਨਹੀਂ ਭੁਲਾਈ ਜਾਵੇਗੀ | ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੀ ਮੌਤ ਹੋ ਜਾਣ ਨਾਲ ਪੰਜਾਬ ਨੂੰ ਬਹੁਤ ਵੱਡਾ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਨ੍ਹਾਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਦੇ ਹੋਏ ਕਿਹਾ ਕਿ ਪਰਮਾਤਮਾ ਸੁਖਦੇਵ ਸਿੰਘ ਢੀਂਡਸਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪਰਿਵਾਰ ਨੂੰ ਅਤੇ ਸਕੇ ਸੰਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ |