ਭਾਦਸੋਂ, 4 ਜੂਨ (ਪ੍ਰਦੀਪ ਦੰਦਰਾਲਾ)-ਸਰਕਾਰੀ ਐਲੀਮੈਂਟਰੀ ਸਕੂਲ ਲੌਟ 'ਚ ਪੜ੍ਹਾਈ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਬੱਚਿਆਂ ਨੂੰ ਡੈਡੀਕੇਟਿਡ ਬ੍ਰਦਰਜ਼ ਗਰੁੱਪ ਪਟਿਆਲਾ ਵਲੋਂ ਪਾਣੀ ਠੰਢਾ ਰੱਖਣ ਵਾਲੀਆਂ ਥਰਮੋਸ ਬੋਤਲਾਂ ਵੰਡੀਆਂ ਗਈਆਂ | ਇਸ ਤੋਂ ਇਲਾਵਾ ਸਕੂਲ 'ਚ ਆਮ ਗਿਆਨ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਸਹੀ ਜਵਾਬ ਦੇਣ ਵਾਲੇ ਅਤੇ ਭਾਗ ਲੈਣ ਵਾਲੇ ਸਾਰੇ ਹੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਪ੍ਰਤੀਯੋਗਤਾ ਵਿਚ ਉੱਤਰ ਦੇਣ ਲਈ ਬੱਚਿਆਂ ਅੰਦਰ ਬੜਾ ਉਤਸ਼ਾਹ ਪਾਇਆ ਗਿਆ | ਸੰਸਥਾ ਵਲੋਂ ਆਏ ਟੀਮ ਮੈਂਬਰਾਂ ਦਾ ਵਿਸ਼ੇਸ਼ ਤੌਰ 'ਤੇ ਪਹੁੰਚੇ ਬੀ.ਪੀ.ਈ.ਓ. ਭਾਦਸੋਂ-2 ਜਗਜੀਤ ਸਿੰਘ ਨੇ ਧੰਨਵਾਦ ਕੀਤਾ | ਇਸ ਸਮੇਂ ਸਮੂਹ ਸਕੂਲ ਸਟਾਫ਼ ਮਨਪ੍ਰੀਤ ਸਿੰਘ, ਰਮਨੀਕ ਕੌਰ, ਰੁਪਿੰਦਰ ਪਾਲ ਸਿੰਘ, ਨਰਿੰਦਰ ਸਿੰਘ, ਰਾਜਵਿੰਦਰ ਕੌਰ, ਆਂਗਣਵਾੜੀ ਵਰਕਰ ਮਨਜੀਤ ਕੌਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |