28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜੂਨ '84 ਘੱਲੂਘਾਰਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Ad Position 21
No active advertisement
ਅਜੀਤ ਡੈਸਕ 05-06-2025
ਪਟਿਆਲਾ, 4 ਜੂਨ (ਅ.ਸ. ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਜੂਨ 1984 ਘੱਲੂਘਾਰੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵਲੋਂ ਕੀਤੀ ਗਈ | ਜਿਨ੍ਹਾਂ ਦੇ ਭੋਗ ਗੁਰਦੁਆਰਾ ਸਾਹਿਬ ਦੇ ਦੀਵਾਨ ਵਿਖੇ 6 ਜੂਨ ਸਵੇਰੇ 10.30 ਵਜੇ ਪਾਏ ਜਾਣਗੇ | ਅਰਦਾਸ ਉਪਰੰਤ ਪਾਵਨ ਹੁਕਮਨਾਮਾ ਭਾਈ ਗੁਲਵਿੰਦਰ ਸਿੰਘ ਵਲੋਂ ਲਿਆ | ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਜਾਣਕਾਰੀ ਦਿੱਤੀ ਕਿ ਜੂਨ 1984 ਨੂੰ ਘੱਲੂਘਾਰਾ ਦਿਵਸ ਦੀ 41ਵੀਂ ਵਰੇ੍ਹਗੰਢ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ਜੂਨ 1984 ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਨੂੰ ਗੁਰਮਤਿ ਸਮਾਗਮ ਦੌਰਾਨ ਸ਼ਰਧਾ ਸਤਿਕਾਰ ਭੇਟ ਕੀਤਾ ਜਾਵੇਗਾ | ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਗੁਰਬਚਨ ਸਿੰਘ, ਸੁਖਜੀਤ ਸਿੰਘ ਬਘੌਰਾ ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਪਰਮਿੰਦਰ ਸਿੰਘ ਢੀਂਡਸਾ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਡੈਡੀਕੇਟਿਡ ਬ੍ਰਦਰਜ਼ ਗਰੁੱਪ ਪਟਿਆਲਾ ਵਲੋਂ ਵਧੀਆ ਕਾਰਗੁਜ਼ਾਰੀ ਵਾਲੇ ਬੱਚਿਆਂ ਦਾ ਸਨਮਾਨ
Ad Position 24