28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮੁਹੰਮਦ ਤਾਇਬ ਅਤੇ ਡੀ.ਸੀ. ਡਾ. ਪ੍ਰੀਤੀ ਯਾਦਵ ਵਲੋਂ ਸਰਾਲਾ ਹੈਡ 'ਤੇ ਮਾੜੂ ਵਿਖੇ ਘੱਗਰ 'ਚ ਪਾਣੀ ਦੇ ਵਹਾਅ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 30-08-2025
ਘਨÏਰ, 29 ਅਗਸਤ (ਸਰਦਾਰਾ ਸਿੰਘ ਲਾਛੜੂ)-ਪੰਜਾਬ ਸਰਕਾਰ ਵਲੋਂ ਪਟਿਆਲਾ ਜ਼ਿਲ੍ਹੇ ਦੀ ਨਿਗਰਾਨੀ ਲਈ ਤਾਇਨਾਤ ਕੀਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਮੁਹੰਮਦ ਤਾਇਬ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਬਾਅਦ ਦੁਪਹਿਰ ਘਨÏਰ ਨੇੜੇ ਸਰਾਲਾ ਹੈਡ ਅਤੇ ਮਾੜੂ ਵਿਖੇ ਘੱਗਰ ਦਰਿਆ ਦਾ ਦÏਰਾ ਕਰਕੇ ਪਾਣੀ ਦੇ ਵਹਾਅ ਦਾ ਜਾਇਜ਼ਾ ਲਿਆ¢ ਉਨ੍ਹਾਂ ਨੇ ਇਸ ਮÏਕੇ ਘੱਗਰ ਦੇ ਕਮਜ਼ੋਰ ਕਿਨਾਰਿਆਂ 'ਤੇ ਡਰੇਨੇਜ ਵਿਭਾਗ ਵਲੋਂ ਕੀਤੇ ਜਾ ਰਹੇ ਕਾਰਜਾਂ ਦਾ ਵੀ ਨਿਰੀਖਣ ਕੀਤਾ¢ ਉਨ੍ਹਾਂ ਦੇ ਨਾਲ ਰਾਜਪੁਰਾ ਦੇ ਐਸ.ਡੀ.ਐਮ. ਅਵਿਕੇਸ਼ ਗੁਪਤਾ ਅਤੇ ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ ਵੀ ਮÏਜੂਦ ਸਨ¢ ਦੋਵਾਂ ਅਧਿਕਾਰੀਆਂ ਨੇ ਸਰਾਲਾ ਹੈਡ ਵਿਖੇ ਇਲਾਕੇ ਦੇ ਪਤਵੰਤਿਆਂ ਨਾਲ ਮੁਲਾਕਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਜਿਸ ਲਈ ਘਬਰਾਉਣ ਦੀ ਕੋਈ ਲੋੜ ਨਹੀਂ¢ ਉਨ੍ਹਾਂ ਮਾੜੂ ਵਿਖੇ ਘੱਗਰ ਦੇ ਕਿਨਾਰੇ 'ਤੇ ਨਿਗਰਾਨੀ ਰੱਖਣ ਬਾਰੇ ਦੱਸਦਿਆਂ ਕਿਹਾ ਕਿ ਸਾਫ ਮÏਸਮ ਦÏਰਾਨ ਇਸ ਜਗ੍ਹਾ 'ਤੇ ਪੱਥਰ ਲਗਾ ਕੇ ਪੱਕਾ ਕੀਤਾ ਜਾਵੇਗਾ¢ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵੇਲੇ ਘੱਗਰ ਦਰਿਆ 'ਚ ਭਾਂਖਰਪੁਰ ਵਿਖੇ 5 ਫੁੱਟ ਗੇਜ 'ਤੇ ਅਤੇ ਸਰਾਲਾ ਹੈਡ 'ਤੇ 11 ਫੁੱਟ ਗੇਜ 'ਤੇ ਪਾਣੀ ਵਹਿ ਰਿਹਾ ਹੈ¢ ਪਟਿਆਲਾ ਜ਼ਿਲ੍ਹੇ ਵਿੱਚ ਫਿਲਹਾਲ ਪਾਣੀ ਵੱਧਣ ਦਾ ਖ਼ਦਸ਼ਾ ਨਹੀਂ ਹੈ¢ ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਮÏਸਮ ਸਮੇਤ ਪਾਣੀ ਦੇ ਵਹਾਅ 'ਤੇ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸਥਿਤੀ ਨਿਯੰਤਰਣ ਅਧੀਨ ਹੈ¢ ਉਨ੍ਹਾਂ ਕਿਹਾ ਕਿ ਟਾਂਗਰੀ ਅਤੇ ਮਾਰਕੰਡਾ ਨਦੀ 'ਚ ਬੇਸ਼ੱਕ ਵੱਧ ਪਾਣੀ ਵਹਿ ਰਿਹਾ ਹੈ ਪਰ ਖਤਰੇ ਦੀ ਕੋਈ ਗੱਲ ਨਹੀਂ ਫਿਰ ਵੀ ਡਰੇਨੇਜ ਵਿਭਾਗ ਪੂਰੀ ਤਰ੍ਹਾਂ ਚÏਕਸ ਹੈ¢ ਉਨ੍ਹਾਂ ਇਹ ਵੀ ਦੱਸਿਆ ਕਿ ਪਟਿਆਲਾ ਦੀ ਵੱਡੀ ਨਦੀ ਵਿਚ ਫਿਲਹਾਲ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੈ¢ ਪਟਿਆਲਾ ਵਾਸੀਆਂ ਨੂੰ ਬੇਨਤੀ ਹੈ ਕਿ ਅਫ਼ਵਾਵਾਂ 'ਤੇ ਧਿਆਨ ਨਾ ਦੇਣ ਅਤੇ ਸ਼ਾਂਤ ਰਹਿਣ¢ ਇਸ ਦÏਰਾਨ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਹੈ¢ ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਾਰੀਆਂ ਨਦੀਆਂ 'ਚ ਪਾਣੀ ਦੇ ਵਹਿਣ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ | ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਫ਼ਿਲਹਾਲ ਨਦੀਆਂ 'ਚ ਪਾਣੀ ਵਧਣ ਦੀ ਕਿਸੇ ਤਰ੍ਹਾਂ ਦੀ ਵੀ ਸੰਭਾਵਨਾਂ ਦੇ ਮੱਦੇਨਜ਼ਰ ਜਲ ਨਿਕਾਸ ਵਿਭਾਗ ਤੇ ਹੋਰ ਸੰਬੰਧਤ ਵਿਭਾਗਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚÏਕਸ ਹੈ¢ਡਾ. ਪ੍ਰੀਤੀ ਯਾਦਵ ਨੇ ਜਲ ਨਿਕਾਸ ਵਿਭਾਗ ਨੂੰ ਆਦੇਸ਼ ਦਿੱਤੇ ਕਿ ਆਮ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪ੍ਰਬੰਧਾਂ 'ਚ ਕੋਈ ਢਿੱਲ ਜਾਂ ਅਣਗਹਿਲੀ ਤੇ ਲਾਪਰਵਾਹੀ ਨਾ ਵਰਤੀ ਜਾਵੇ ¢ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪਾਣੀ ਬਾਰੇ ਹੜ੍ਹ ਕੰਟਰੋਲ ਰੂਮ ਦੇ ਨੰਬਰਾਂ 0175-2350550 ਤੇ 2358550 'ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ¢ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਲੋਕ ਸਾਵਧਾਨ ਰਹਿ ਕੇ ਅਫ਼ਵਾਹਾਂ ਤੋਂ ਬਚਣ ਅਤੇ ਵਗਦੇ ਪਾਣੀ ਨੇੜੇ ਨਾ ਜਾਣ ਸਮੇਤ ਬੱਚਿਆਂ ਤੇ ਮਵੇਸ਼ੀਆਂ ਨੂੰ ਵੀ ਪਾਣੀ ਤੋਂ ਦੂਰ ਰੱਖਣ¢

Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਦੇ ਲੋਕ ਹੜ੍ਹਾਂ ਦੇ ਖ਼ਤਰੇ ਤੋਂ ਬਾਹਰ, ਘੱਗਰ 'ਚ ਪਾਣੀ ਦਾ ਪੱਧਰ ਘਟਿਆ <br/> ਅਗਲੀ ਖ਼ਬਰ ਨਸ਼ਿਆਂ ਵਿਰੁੱਧ ਲੜਾਈ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ -ਡਾ. ਬਲਬੀਰ ਸਿੰਘ <br/>
Ad Position 24