27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਡੇਂਗੂ ਤੋਂ ਨਾਗਰਿਕਾਂ ਨੂੰ ਬਚਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ <br/>

Ad Position 21
No active advertisement
ਅਜੀਤ ਡੈਸਕ 30-08-2025
ਪਟਿਆਲਾ, 29 ਅਗਸਤ (ਅ. ਸ. ਆਹਲੂਵਾਲੀਆ)-ਇਸ ਸਾਲ ਲਗਾਤਾਰ ਪੈ ਰਹੇ ਮੀਹ ਕਾਰਨ ਕਈ ਨੀਵੇਂ ਇਲਾਕਿਆਂ ਵਿਚ ਖੜ੍ਹੇ ਪਾਣੀ ਨੂੰ ਦੇਖਦਿਆਂ ਸਿਹਤ ਵਿਭਾਗ ਪਟਿਆਲਾ ਦੀਆਂ ਟੀਮਾਂ ਵਲੋਂ ਡੇਂਗੂ ਤੇ ਮਲੇਰੀਏ ਦੀ ਰੋਕਥਾਮ ਲਈ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿਚ ਟੀਮਾਂ ਵਲੋਂ ਪਟਿਆਲਾ ਜ਼ਿਲੇ੍ਹ ਦੇ ਨੀਵੇਂ ਇਲਾਕਿਆਂ ਅਤੇ ਸਲੱਮ ਬਸਤੀਆਂ ਵਿਚ ਡੇਂਗੂ ਵਿਰੋਧੀ ਡਰਾਈਡੇਅ ਗਤੀਵਿਧੀਆਂ ਕੀਤੀਆਂ ਗਈਆਂ | ਇਸ ਵਿਸ਼ੇਸ਼ ਮੁਹਿੰਮ ਦੌਰਾਨ ਓਮੈਕਸ ਮਾਲ ਦੇ ਪਿਛਲੇ ਪਾਸੇ ਬਣੇ ਹੋਏ ਹੋਟਲਾਂ ਦੇ ਨਾਲ-ਨਾਲ ਮੱਛੀ ਮਾਰਕੀਟ, ਬੱਸ ਸਟੈਂਡ ਨੇੜੇ ਸਥਿਤ ਪਰੌਂਠਾ ਮਾਰਕੀਟ, ਦੇਸੀ ਮਹਿਮਾਨਦਾਰੀ, ਪਾਸੀ ਰੋਡ, ਚਰਨ ਬਾਗ, ਵਿਰਕ ਕਾਲੋਨੀ, ਡੀ.ਐਮ.ਡਬਲਿਊ., ਭਰਤ ਨਗਰ, ਸੂਲਰ, ਆਦਰਸ਼ ਕਾਲੋਨੀ, ਸਿਕਲੀਗਰ ਬਸਤੀ, ਪੀਲੀ ਸੜਕ ਰਾਘੋਮਾਜਰਾ, ਦੀਪ ਨਗਰ, ਝਿੱਲ ਰੋਡ, ਸਰਹਿੰਦ ਰੋਡ ਬਾਈਪਾਸ ਦੇ ਨੇੜੇ ਲੱਗਦੇ ਇਲਾਕਿਆਂ ਵਿਚ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਤੇ ਕਈ ਥਾਵਾਂ ਉੱਤੇ ਮਿਲਿਆ ਲਾਰਵਾ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਗਿਆ | ਡਾ. ਜਗਪਾਲਇੰਦਰ ਸਿੰਘ ਵਲੋਂ ਅਪੀਲ ਕੀਤੀ ਗਈ ਕਿ ਨਾਗਰਿਕ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਵਾਂਗ ਹੀ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਤੇ ਘਰਾਂ ਦੇ ਅੰਦਰ ਪਈਆਂ ਖਾਲੀ ਚੀਜ਼ਾਂ ਵਿਚ ਪਾਣੀ ਇਕੱਠਾ ਨਾ ਹੋਣ ਦੇਣ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿਚ ਖੁੱਲ੍ਹੇਆਮ ਆਦਮੀ ਕਲੀਨਿਕਾਂ ਵਿਚ ਡੇਂਗੂ ਦੀ ਜਾਂਚ ਮੁਫ਼ਤ ਕੀਤੀ ਜਾਂਦੀ ਹੈ ਤੇ ਦਵਾਈ ਵੀ ਮੌਕੇ ਉੱਤੇ ਮੁਫ਼ਤ ਉਪਲਬਧ ਕਰਵਾਈ ਜਾਂਦੀ ਹੈ | ਜ਼ਿਲ੍ਹਾ ਐਪੀਡੇਮੌਲੋਜਿਸਟ ਡਾ. ਸੁਮੀਤ ਸਿੰਘ ਨੇ ਆਖਿਆ ਕਿ ਇਸ ਵਾਰ ਮੀਂਹ ਦਾ ਮੌਸਮ ਜਲਦ ਸ਼ੁਰੂ ਹੋਣ ਅਤੇ ਦੇਰ ਤੱਕ ਹੋ ਰਹੀ ਬਰਸਾਤ ਕਾਰਨ ਡੇਂਗੂ ਦਾ ਲਾਰਵਾ ਵੱਧ ਤਾਦਾਦ ਵਿਚ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਵਾਰੀ ਸਮੁੱਚੇ ਪਟਿਆਲਾ ਜ਼ਿਲੇ੍ਹ ਵਿਚ ਹੁਣ ਤੱਕ 59 ਡੇਂਗੂ ਦੇ ਕੇਸ ਪਾਏ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਹਲਕੇ ਸਨੌਰ ਦੇ ਪਿੰਡਾਂ ਨੂੰ ਡਾ. ਗਾਂਧੀ ਦੀਆਂ ਗਰਾਂਟਾਂ ਨਾਲ ਮਿਲਿਆ ਵਿਕਾਸ ਦਾ ਤੋਹਫ਼ਾ-ਗੁਰਵਿੰਦਰ ਸਿੰਘ ਗੌਰਵ ਸੰਧੂ... ਅਗਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ
Ad Position 24