27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹਲਕੇ ਸਨੌਰ ਦੇ ਪਿੰਡਾਂ ਨੂੰ ਡਾ. ਗਾਂਧੀ ਦੀਆਂ ਗਰਾਂਟਾਂ ਨਾਲ ਮਿਲਿਆ ਵਿਕਾਸ ਦਾ ਤੋਹਫ਼ਾ-ਗੁਰਵਿੰਦਰ ਸਿੰਘ ਗੌਰਵ ਸੰਧੂ <br/>

Ad Position 21
No active advertisement
ਅਜੀਤ ਡੈਸਕ 30-08-2025
ਸਨੌਰ, 29 ਅਗਸਤ (ਸੋਖਲ)-ਆਲ ਇੰਡੀਆ ਕਾਂਗਰਸ ਸੈਲ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਸਨੌਰ ਦੇ ਤਕਰੀਬਨ 30 ਪਿੰਡਾਂ ਨੂੰ ਪਟਿਆਲਾ ਦੇ ਸਾਂਸਦ ਡਾ. ਧਰਮਵੀਰ ਗਾਂਧੀ ਦੇ ਸਹਿਯੋਗ ਨਾਲ ਗਰਾਂਟਾਂ ਜਾਰੀ ਕਰਵਾਈਆਂ ਗਈਆਂ ਹਨ | ਇਹ ਗਰਾਂਟਾਂ ਪਿੰਡਾਂ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ ਵਰਤੀ ਜਾਣਗੀਆਂ, ਜਿਸ ਨਾਲ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ | ਗੌਰਵ ਸੰਧੂ ਨੇ ਕਿਹਾ ਕਿ ਇਹ ਗਰਾਂਟਾਂ ਸੜਕਾਂ ਦੀ ਮੁਰੰਮਤ, ਪਿੰਡਾਂ ਵਿਚ ਸਾਫ਼-ਸੁਥਰੇ ਪਾਣੀ ਦੀ ਸਪਲਾਈ, ਗਲੀਆਂ ਦੀ ਪੱਕੀਕਾਰ ਅਤੇ ਕਈ ਸਮਾਜਿਕ ਪ੍ਰੋਜੈਕਟਾਂ ਵਿਚ ਲਗਾਈਆਂ ਜਾਣਗੀਆਂ | ਉਨ੍ਹਾਂ ਨੇ ਦੱਸਿਆ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਵਿਕਾਸ ਲਈ ਸਮਰਪਿਤ ਰਹੀ ਹੈ ਅਤੇ ਇਹ ਗਰਾਂਟਾਂ ਉਸੇ ਵਾਅਦੇ ਦੀ ਪੂਰਤੀ ਦਾ ਹਿੱਸਾ ਹਨ | ਉਨ੍ਹਾਂ ਕਿਹਾ ਕਿ ਡਾ. ਧਰਮਵੀਰ ਗਾਂਧੀ ਨੇ ਹਮੇਸ਼ਾਂ ਹਲਕੇ ਸਨੌਰ ਦੇ ਲੋਕਾਂ ਨੂੰ ਵਿਕਾਸ ਦੇ ਕੰਮਾਂ ਵਿੱਚ ਪ੍ਰਾਥਮਿਕਤਾ ਦਿੱਤੀ ਹੈ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਹੀ ਇਹ ਵੱਡਾ ਪ੍ਰਯਾਸ ਸੰਭਵ ਹੋਇਆ ਹੈ | ਉਨ੍ਹਾਂ ਕਿਹਾ ਕਿ Tਸਾਡੇ ਮਕਸਦ ਦਾ ਸਿਰਫ਼ ਇੱਕ ਹੀ ਟੀਚਾ ਹੈ-ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਪਿੰਡਾਂ ਦਾ ਸੰਪੂਰਨ ਵਿਕਾਸ ਕਰਨਾ,U | ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਯਕੀਨ ਦਵਾਇਆ ਕਿ ਕਾਂਗਰਸ ਪਾਰਟੀ ਡਾ. ਗਾਂਧੀ ਦੀ ਅਗਵਾਈ ਹੇਠ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਦੀ ਰਹੇਗੀ | ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਵਿਚ ਭਾਗੀਦਾਰੀ ਕਰਦੇ ਹੋਏ ਆਪਣੀਆਂ ਲੋੜਾਂ ਬਾਰੇ ਪ੍ਰਸ਼ਾਸਨ ਅਤੇ ਪਾਰਟੀ ਅਧਿਕਾਰੀਆਂ ਨਾਲ ਸਿੱਧਾ ਸੰਪਰਕ ਕਰਨ, ਤਾਂ ਜੋ ਸਮੇਂ ਸਿਰ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ | ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਨਿਵਾਸੀਆਂ ਨੇ ਗਰਾਂਟਾਂ ਦੇ ਐਲਾਨ ਦਾ ਸਵਾਗਤ ਕਰਦਿਆਂ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਕਦਮ ਹਲਕੇ ਦੇ ਵਿਕਾਸ ਲਈ ਮੀਲ ਪੱਥਰ ਸਾਬਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਇੰਦਰ ਪੰਡੋਰੀ ਦੇ ਗੀਤ 'ਚ ਹਿੰਦੂ ਧਰਮ ਦਾ ਅਪਮਾਨ, ਕਾਨੂੰਨੀ ਨੋਟਿਸ ਭੇਜਿਆ <br/> ਅਗਲੀ ਖ਼ਬਰ ਡੇਂਗੂ ਤੋਂ ਨਾਗਰਿਕਾਂ ਨੂੰ ਬਚਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ <br/>
Ad Position 24