27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਕੀਤਾ ਰਵਾਨਾ <br/>

Ad Position 21
No active advertisement
ਅਜੀਤ ਡੈਸਕ 30-08-2025
ਨਾਭਾ, 29 ਅਗਸਤ (ਕਰਮਜੀਤ ਸਿੰਘ)-ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਅੱਜ ਪਠਾਨਕੋਟ ਹੜ੍ਹ ਪੀੜਤਾਂ ਲਈ ਰਾਸ਼ਨ ਸਮੱਗਰੀ ਦਾ ਪਹਿਲਾ ਟਰੱਕ ਰਵਾਨਾ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਦੇਵ ਮਾਨ ਨੇ ਦੱਸਿਆ ਕਿ ਪੰਜਾਬ ਵਿਚ ਹੜ੍ਹਾਂ ਨੂੰ ਲੈ ਕੇ ਗੰਭੀਰ ਸਥਿਤੀ ਬਣੀ ਹੋਈ ਹੈ | ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਅੱਜ ਰਾਸ਼ਨ ਸਮਗਰੀ ਦਾ ਪਹਿਲਾਂ ਟਰੱਕ ਨਾਭਾ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਭੇਜਿਆ ਜਾ ਰਿਹਾ ਹੈ | ਇਸ ਤੋਂ ਬਾਅਦ ਲਗਾਤਾਰ ਰਾਸ਼ਨ ਸਮਗਰੀ ਦੇ ਟਰੱਕ ਭੇਜੇ ਜਾਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਪਿਲ ਮਾਨ, ਗੁਰਦੀਪ ਸਿੰਘ ਦੀਪਾ ਰਾਮਗੜ੍ਹ, ਸ਼ੈਂਕੀ ਸਿੰਗਲਾ, ਸੋਨੂੰ ਸੂਦ, ਤੇਜਿੰਦਰ ਸਿੰਘ ਖਹਿਰਾ, ਲਾਡੀ ਖਟੱੜਾ, ਕਮਲ ਭਾਦਸੋਂ, ਰਾਣਾ ਸੰਧੂ, ਰੁਪਿੰਦਰ ਸਿੰਘ ਭਾਦਸੋਂ, ਲਵਲੀ ਟਿਵਾਣਾ, ਮਨਪ੍ਰੀਤ ਸਿੰਘ ਧਾਰੋਕੀ ਪ੍ਰਧਾਨ ਟਰੱਕ ਯੂਨੀਅਨ, ਹਰਮੀਕ ਸਿੰਘ ਬਾਜਵਾ, ਧਰਮਿੰਦਰ ਸਿੰਘ ਸੁਖੇਵਾਲ, ਮਨਜੋਤ ਸਿੰਘ ਲੱਧਾਹੇੜੀ ਯੂਥ ਵਿੰਗ ਮੀਤ ਪ੍ਰਧਾਨ, ਬੇਅੰਤ ਸਿੰਘ ਸਰਪੰਚ, ਰਾਜੀਵ ਪਾਠਕ ਸਰਪੰਚ, ਗੁਰਪ੍ਰੀਤ ਸਿੰਘ ਸਰਪੰਚ, ਭੁਪਿੰਦਰ ਸਿੰਘ ਕੱਲਰ ਮਾਜਰੀ, ਸੁਖਦੀਪ ਸਿੰਘ ਖਹਿਰਾ, ਮਨਪ੍ਰੀਤ ਸਿੰਘ ਕਾਲੀਆ, ਜਸਵੀਰ ਸਿੰਘ ਵਜੀਦਪੁਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਦੀ 'ਪੁਸਤਕ ਬੈਠਕ' 'ਚ ਸ਼ਾਮਿਲ ਹੋਏ ਗੁਰਪ੍ਰੀਤ ਘੁੱਗੀ ਅਗਲੀ ਖ਼ਬਰ ਇੰਦਰ ਪੰਡੋਰੀ ਦੇ ਗੀਤ 'ਚ ਹਿੰਦੂ ਧਰਮ ਦਾ ਅਪਮਾਨ, ਕਾਨੂੰਨੀ ਨੋਟਿਸ ਭੇਜਿਆ <br/>
Ad Position 24